ਨਵੀਂ ਦਿੱਲੀ- ਕਾਂਗਰਸ ਦੇ ਸੀਨੀਅਰ ਨੇਤਾ ਪੀ. ਚਿਦਾਂਬਰਮ ਨੇ ਸ਼ੁੱਕਰਵਾਰ ਨੂੰ ਦੇਸ਼ 'ਚ ਕੋਰੋਨਾ ਮਹਾਮਾਰੀ ਦੀ ਸਥਿਤੀ ਖ਼ਰਾਬ ਹੋਣ ਦਾ ਦਾਅਵਾ ਕੀਤਾ ਅਤੇ ਦੋਸ਼ ਲਗਾਇਆ ਕਿ ਇਸ ਹਾਲਤ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਿਹਤ ਮੰਤਰੀ ਹਰਸ਼ਵਰਧਨ ਨੇ ਆਪਣੀਆਂ ਜ਼ਿੰਮੇਵਾਰੀਆਂ ਤੋਂ ਪੱਲਾ ਝਾੜ ਲਿਆ ਹੈ। ਉਨ੍ਹਾਂ ਨੇ ਟਵੀਟ ਕੀਤਾ,''ਮਹਾਮਾਰੀ ਦੀ ਸਥਿਤੀ ਖ਼ਰਾਬ ਹੁੰਦੀ ਜਾ ਰਹੀ ਹੈ। ਟੀਕਿਆਂ ਦੀ ਸਪਲਾਈ ਇਕ ਜਟਿਲ, ਕੌੜਾ ਸੱਚ ਹੈ ਪਰ ਸਰਕਾਰ ਹਾਲੇ ਵੀ ਇਨਕਾਰ ਕਰ ਰਹੀ ਹੈ। ਤਾਮਿਲਨਾਡੂ 'ਚ 45 ਸਾਲ ਤੋਂ ਵੱਧ ਉਮਰ ਵਾਲੇ ਲੋਕਾਂ ਨੂੰ ਪਹਿਲੀ ਖੁਰਾਕ ਨਹੀਂ ਮਿਲ ਰਹੀ ਹੈ ਅਤੇ ਦੂਜੀ ਖੁਰਾਕ ਲੈਣ ਵਾਲਿਆਂ ਦੀ ਗਿਣਤੀ ਬਹੁਤ ਛੋਟੀ ਹੈ।''
ਸਾਬਕਾ ਵਿੱਤ ਮੰਤਰੀ ਨੇ ਕਿਹਾ,''18 ਤੋਂ 44 ਸਾਲ ਦੀ ਉਮਰ ਵਰਗ ਦੇ ਲੋਕਾਂ 'ਚੋਂ ਕਿਸੇ ਨੂੰ ਵੀ ਟੀਕਾ ਨਹੀਂ ਲੱਗ ਰਿਹਾ ਹੈ। ਹੋਰ ਸੂਬਿਆਂ 'ਚ ਵੀ ਸਥਿਤੀ ਬਹੁਤ ਵੱਖ ਨਹੀਂ ਹੈ।'' ਚਿਦਾਂਬਰਮ ਨੇ ਦੋਸ਼ ਲਗਾਇਆ,''ਪ੍ਰਧਾਨ ਮੰਤਰੀ ਅਤੇ ਸਿਹਤ ਮੰਤਰੀ ਆਪਣੀ ਜ਼ਿੰਮੇਵਾਰੀ ਤੋਂ ਹੱਥ ਖੜ੍ਹੇ ਕਰ ਕੇ, ਲੋਕਤੰਤਰੀ ਸਿਧਾਂਤਾਂ ਦਾ ਮਜ਼ਾਕ ਉਡਾ ਰਹੇ ਹਨ।'' ਦੇਸ਼ 'ਚ ਇਕ ਦਿਨ 'ਚ ਕੋਵਿਡ-19 ਦੇ 4,14,188 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸ਼ੁੱਕਰਵਾਰ ਨੂੰ ਇਨਫੈਕਸ਼ਨ ਦੇ ਕੁੱਲ ਮਾਮਲੇ 2,14,91,598 ਹੋ ਗਏ, ਜਦੋਂ ਕਿ 3,915 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਕੁੱਲ ਗਿਣਤੀ 2,34,083 ਹੋ ਗਈ।
ਇਹ ਵੀ ਪੜ੍ਹੋ : ਕੋਰੋਨਾ ਦੇ ਨਵੇਂ ਰੂਪਾਂ ਨੇ ਭਾਰਤ ’ਚ ਵੰਡਿਆ ਆਪਣਾ-ਆਪਣਾ ਇਲਾਕਾ, ਸਭ ਤੋਂ ਭਿਆਨਕ ਹੈ ਇਹ 'ਵੇਰੀਐਂਟ'
ਮੋਦੀ ਸਰਕਾਰ ਨੇ ਜਨਤਾ ਨੂੰ ਨਿਰਾਸ਼ ਕੀਤਾ, ਕੋਰੋਨਾ ਦੇ ਹਾਲਾਤ ਨੂੰ ਲੈ ਕੇ ਸਾਰੇ ਦਲਾਂ ਦੀ ਬੁਲਾਏ ਬੈਠਕ : ਸੋਨੀਆ
NEXT STORY