ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਭਾਵ ਅੱਜ ਰਾਸ਼ਟਰ ਨੂੰ ਸੰਬੋਧਿਤ ਕੀਤਾ। ਆਪਣੇ ਸੰਬੋਧਨ ਵਿਚ ਉਨ੍ਹਾਂ ਨੇ ਕੋਰੋਨਾ ਵਾਇਰਸ ਅਤੇ ਤਾਲਾਬੰਦੀ 'ਚ ਛੋਟ 'ਤੇ ਗੱਲ ਕੀਤੀ। ਕਿਆਸ ਲਾਏ ਜਾ ਰਹੇ ਸਨ ਕਿ ਪ੍ਰਧਾਨ ਮੰਤਰੀ ਮੋਦੀ ਦੇ ਸੰਬੋਧਨ ਵਿਚ ਭਾਰਤ-ਚੀਨ ਤਣਾਅ 'ਤੇ ਗੱਲਬਾਤ ਹੋਵੇਗੀ ਪਰ ਅਜਿਹਾ ਕੁਝ ਵੀ ਨਹੀਂ ਹੋਇਆ। ਚੀਨ ਦਾ ਜ਼ਿਕਰ ਨਾ ਹੋਣ 'ਤੇ ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨੇ 'ਤੇ ਲਿਆ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਨਰਿੰਦਰ ਮੋਦੀ ਦੇ ਰਾਸ਼ਟਰ ਦੇ ਨਾਮ ਸੰਬੋਧਨ 'ਚ ਚੀਨ ਨਾਲ ਗਤੀਰੋਧ ਦਾ ਜ਼ਿਕਰ ਨਾ ਹੋਣ 'ਤੇ ਸ਼ਾਇਰਾਨਾ ਅੰਦਾਜ਼ 'ਚ ਨਿਸ਼ਾਨਾ ਵਿੰਨ੍ਹਿਆ ਹੈ। ਰਾਹੁਲ ਨੇ ਟਵਿੱਟਰ 'ਤੇ ਇਸ ਸ਼ਾਇਰੀ ਨੂੰ ਟਵੀਟ ਕੀਤਾ ਹੈ। ਉਨ੍ਹਾਂ ਲਿਖਿਆ- 'ਤੂੰ ਇੱਧਰ-ਉੱਧਰ ਕੀ ਨਾ ਬਾਤ ਕਰ, ਯੇ ਬਤਾ ਕਿ ਕਾਫਿਲਾ ਕੈਸੇ ਲੁਟਾ, ਮੁਝੇ ਰਹਿਜਨਾਂ ਸੇ ਗਿਲਾ ਤੋ ਹੈ ਪਰ ਤੇਰੀ ਰਹਿਬਰੀ ਕਾ ਸਵਾਲ ਹੈ।'
ਮੋਦੀ ਦੇ ਸੰਬੋਧਨ ਤੋਂ ਪਹਿਲਾਂ ਕਾਂਗਰਸ ਨੇਤਾ ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਨੂੰ ਦੇਸ਼ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਭਾਰਤੀ ਖੇਤਰ ਵਿਚ ਬੈਠੇ ਚੀਨ ਦੇ ਫ਼ੌਜੀਆਂ ਨੂੰ ਕਦੋਂ ਅਤੇ ਕਿਵੇਂ ਬਾਹਰ ਕੱਢਣਗੇ। ਰਾਹੁਲ ਗਾਂਧੀ ਨੇ ਇਕ ਵੀਡੀਓ ਸੰਦੇਸ਼ ਵਿਚ ਕਿਹਾ ਸੀ ਕਿ ਪੂਰਾ ਦੇਸ਼ ਜਾਣਦਾ ਹੈ ਕਿ ਚੀਨ ਨੇ ਭਾਰਤ ਦੀ ਪਵਿੱਤਰ ਜ਼ਮੀਨ ਖੋਹੀ ਹੋਈ ਹੈ। ਅਸੀਂ ਸਾਰੇ ਜਾਣਦੇ ਹਾਂ ਕਿ ਚੀਨ ਲੱਦਾਖ ਵਿਚ ਚਾਰ ਥਾਂ ਬੈਠਿਆ ਹੋਇਆ ਹੈ। ਨਰਿੰਦਰ ਮੋਦੀ ਜੀ ਦੇਸ਼ ਨੂੰ ਦੱਸਾਂਗੇ ਕਿ ਤੁਸੀਂ ਚੀਨ ਦੀ ਫ਼ੌਜ ਨੂੰ ਕਦੋਂ ਅਤੇ ਕਿਵੇਂ ਬਾਹਰ ਕੱਢੋਗੇ। ਜ਼ਿਕਰਯੋਗ ਹੈ ਕਿ ਇਨ੍ਹੀਂ ਦਿਨੀਂ ਲੱਦਾਖ ਵਿਚ ਅਸਲ ਕੰਟਰੋਲ ਰੇਖਾ (ਐੱਲ. ਏ. ਸੀ.) 'ਤੇ ਭਾਰਤ ਅਤੇ ਚੀਨ ਵਿਚਾਲੇ ਗਤੀਰੋਧ ਚੱਲ ਰਿਹਾ ਹੈ। ਬੀਤੀ 15 ਅਤੇ 16 ਜੂਨ ਦੀ ਰਾਤ ਦੋਹਾਂ ਦੇਸ਼ਾਂ ਦੇ ਫ਼ੌਜੀਆਂ ਵਿਚਾਲੇ ਹਿੰਸਕ ਝੜਪ 'ਚ 20 ਭਾਰਤੀ ਜਵਾਨ ਸ਼ਹੀਦ ਹੋ ਗਏ ਸਨ। ਚੀਨੀ ਪੱਖ ਨੂੰ ਵੀ ਨੁਕਸਾਨ ਹੋਣ ਦੀ ਰਿਪੋਰਟ ਹੈ।
ਕੋਵਿਡ-19 ਦਾ ਟੀਕਾ ਸਸਤਾ ਅਤੇ ਸਾਰਿਆਂ ਨੂੰ ਉਪਲੱਬਧ ਹੋਣਾ ਚਾਹੀਦਾ : PM ਮੋਦੀ
NEXT STORY