ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਲਈ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਹੋਰ ਵਿਰੋਧੀ ਦਲਾਂ ਦੇ ਨੇਤਾਵਾਂ ਦਾ ਧੰਨਵਾਦ ਕੀਤਾ ਹੈ। ਮੋਦੀ ਨੇ ਵੀਰਵਾਰ ਦੇਰ ਰਾਤ ਟਵੀਟ ਕੀਤਾ,''ਤੁਹਾਡੀਆਂ ਸ਼ੁੱਭਕਾਮਨਾਵਾਂ ਲਈ ਧੰਨਵਾਦ।'' ਰਾਹੁਲ ਨੇ ਉਨ੍ਹਾਂ ਨੂੰ ਵਧਾਈ ਦਿੰਦੇ ਹੋਏ ਲਿਖਿਆ ਸੀ,''ਮੈਂ ਭਾਰਤ ਦੀ ਜਨਤਾ ਦੇ ਫੈਸਲੇ ਨੂੰ ਸਵੀਕਾਰ ਕਰਦਾ ਹਾਂ। ਜੇਤੂਆਂ ਨੂੰ ਵਧਾਈਆਂ, ਮੋਦੀ ਅਤੇ ਰਾਸ਼ਟਰੀ ਜਨਤਾਂਤਰਿਕ ਗਠਜੋੜ ਨੂੰ ਵਧਾਈ।''
ਪ੍ਰਧਾਨ ਮੰਤਰੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਧਾਈ ਸੰਦੇਸ਼ ਦਾ ਜਵਾਬ ਦਿੰਦੇ ਹੋਏ ਲਿਖਿਆ,''ਮੈਂ ਪੰਜਾਬ 'ਚ ਤੁਹਾਡੀ ਪਾਰਟੀ ਦੇ ਚੰਗੇ ਪ੍ਰਦਰਸ਼ਨ ਲਈ ਤੁਹਾਨੂੰ ਵਧਾਈ ਦਿੰਦਾ ਹਾਂ। ਪੰਜਾਬ ਦੇ ਕਲਿਆਣ ਲਈ ਤੁਹਾਡੇ ਨਾਲ ਮਿਲ ਕੇ ਕੰਮ ਕਰਨ ਦੀ ਆਸ ਰੱਖਦਾ ਹਾਂ।'' ਇਸੇ ਤਰ੍ਹਾਂ ਉਨ੍ਹਾਂ ਨੇ ਮੁਨੇਤਰ ਕੜਗਮ ਦੇ ਮੁਖੀ ਐੱਮ.ਕੇ. ਸਟਾਲਿਨ ਅਤੇ ਤੇਲੁਗੂ ਦੇਸ਼ਮ ਪਾਰਟੀ ਦੇ ਮੁਖੀ ਐੱਨ. ਚੰਦਰਬਾਬੂ ਨਾਇਡੂ ਦੇ ਵਧਾਈ ਸੰਦੇਸ਼ਾਂ ਦਾ ਵੀ ਜਵਾਬ ਦਿੱਤਾ। ਉਨ੍ਹਾਂ ਨੇ ਸਟਾਲਿਨ ਨੂੰ ਸੰਬੋਧਨ ਕਰਦੇ ਹੋਏ ਲਿਖਿਆ,''ਮੈਂ ਇਸ ਮੌਕੇ ਤੁਹਾਨੂੰ ਅਤੇ ਤੁਹਾਡੀ ਪਾਰਟੀ ਨੂੰ ਵਧਾਈ ਦੇਣਾ ਚਾਹੁੰਦਾ ਹਾਂ, ਜਿਸ ਨੇ ਤਾਮਿਲਨਾਡੂ 'ਚ ਬਹੁਮਤ ਹਾਸਲ ਕੀਤੀ ਹੈ।''
ਮੋਦੀ ਨੇ ਨੈਸ਼ਨਲ ਕਾਨਫਰੰਸ ਦੇ ਉੱਪ ਪ੍ਰਧਾਨ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਦੇ ਵਧਾਈ ਸੰਦੇਸ਼ ਦੇ ਜਵਾਬ 'ਚ ਕਿਹਾ ਕਿ ਜੰਮੂ-ਕਸ਼ਮੀਰ 'ਚ ਉਨ੍ਹਾਂ ਦੀ ਪਾਰਟੀ ਦੇ ਪ੍ਰਭਾਵੀ ਪ੍ਰਦਰਸ਼ਨ ਲਈ ਉਨ੍ਹਾਂ ਨੂੰ ਵੀ ਵਧਾਈ। ਉਨ੍ਹਾਂ ਨੇ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਐੱਨ. ਚੰਦਰਬਾਬੂ ਨਾਇਡੂ ਨੂੰ ਵੀ ਉਨ੍ਹਾਂ ਦੀਆਂ ਸ਼ੁੱਭਕਾਮਨਾਵਾਂ ਲਈ ਧੰਨਵਾਦ ਦਿੱਤਾ।
ਪਹਿਲੀ ਵਾਰ ਲੋਕ ਸਭਾ ਚੋਣਾਂ 'ਚ ਖਾਤਾ ਵੀ ਨਹੀਂ ਖੋਲ ਸਕੀ ਲਾਲੂ ਯਾਦਵ ਦੀ ਪਾਰਟੀ
NEXT STORY