ਤਿਰੂਵਨੰਤਪੁਰਮ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਪਿਨਰਾਈ ਵਿਜਯਨ ਅਤੇ ਸੀਨੀਅਰ ਕਾਂਗਰਸ ਨੇਤਾ ਸ਼ਸ਼ੀ ਥਰੂਰ ਦੀ ਮੌਜੂਦਗੀ 'ਚ ਇੱਥੇ ਵਿਝਿਨਜਮ ਅੰਤਰਰਾਸ਼ਟਰੀ ਬੰਦਰਗਾਹ ਦਾ ਅਧਿਕਾਰਤ ਤੌਰ 'ਤੇ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਉਦਘਾਟਨ ਸਮੇਂ ਉਨ੍ਹਾਂ (ਦੋਵਾਂ ਆਗੂਆਂ) ਦੀ ਮੌਜੂਦਗੀ "ਬਹੁਤ ਸਾਰੇ ਲੋਕਾਂ ਦੀ ਨੀਂਦ ਹਰਾਮ ਕਰ ਦੇਵੇਗੀ"। ਪੀ.ਐੱਮ. ਮੋਦੀ ਨੇ ਵਿਜਯਨ ਨੂੰ ਵਿਰੋਧੀ ਪਾਰਟੀਆਂ ਦੇ 'ਭਾਰਤ' ਗੱਠਜੋੜ ਦਾ "ਥੰਮ੍ਹ" ਵੀ ਦੱਸਿਆ। ਪ੍ਰਧਾਨ ਮੰਤਰੀ ਨੇ ਮੰਚ 'ਤੇ ਮੌਜੂਦ ਵਿਜਯਨ ਅਤੇ ਥਰੂਰ ਨੂੰ ਕਿਹਾ ਕਿ ਉਦਘਾਟਨ ਸਮਾਰੋਹ ਵਿੱਚ ਉਨ੍ਹਾਂ ਦੀ ਮੌਜੂਦਗੀ ਬਹੁਤ ਸਾਰੇ ਲੋਕਾਂ ਦੀਆਂ "ਰਾਤਾਂ ਦੀ ਨੀਂਦ ਹਰਾਮ" ਕਰ ਦੇਵੇਗੀ।
ਹਾਲਾਂਕਿ ਉਨ੍ਹਾਂ ਦੇ ਭਾਸ਼ਣ ਦਾ ਅਨੁਵਾਦ ਕਰਨ ਵਾਲੇ ਵਿਅਕਤੀ ਨੇ ਇਸ ਦਾ ਠੀਕ ਤਰ੍ਹਾਂ ਅਨੁਵਾਦ ਨਹੀਂ ਕੀਤਾ, ਜਿਸ 'ਤੇ ਪ੍ਰਧਾਨ ਮੰਤਰੀ ਨੂੰ ਇਹ ਕਹਿਣਾ ਪਿਆ ਕਿ 'ਸੰਦੇਸ਼ ਉਨ੍ਹਾਂ ਤੱਕ ਪਹੁੰਚ ਗਿਆ ਹੈ, ਜਿਨ੍ਹਾਂ ਤੱਕ ਸੰਦੇਸ਼ ਪਹੁੰਚਾਉਣਾ ਸੀ'। ਦੇਸ਼ 'ਚ ਵਿਕਾਸ ਦਾ ਵੇਰਵਾ ਦਿੰਦੇ ਹੋਏ ਪੀ.ਐੱਮ. ਮੋਦੀ ਨੇ ਕਿਹਾ ਕਿ ਜਹਾਜ਼ਾਂ 'ਚ ਯਾਤਰਾ ਕਰਨ ਵਾਲੇ ਲੋਕਾਂ ਦੀ ਗਿਣਤੀ ਦੇ ਮਾਮਲੇ 'ਚ ਭਾਰਤ ਦੁਨੀਆ ਦੇ ਚੋਟੀ ਦੇ ਤਿੰਨ ਦੇਸ਼ਾਂ 'ਚ ਸ਼ਾਮਲ ਹੈ ਅਤੇ ਪਿਛਲੇ 10 ਸਾਲਾਂ 'ਚ ਸਾਡੇ ਬੰਦਰਗਾਹਾਂ ਦੀ ਸਮਰੱਥਾ ਦੁੱਗਣੀ ਹੋ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਸ ਯੂਨੀਵਰਸਿਟੀ ਕੈਂਪਸ 'ਚ ਇਕ ਹੋਰ ਵਿਦਿਆਰਥੀ ਵੱਲੋਂ ਖੁਦਕੁਸ਼ੀ! ਪੰਜ ਮਹੀਨਿਆਂ 'ਚ ਤੀਜਾ ਮਾਮਲਾ
NEXT STORY