ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਸਿੰਗਾਪੁਰ ਦੀਆਂ ਆਮ ਚੋਣਾਂ 'ਚ ਪ੍ਰਧਾਨ ਮੰਤਰੀ ਲਾਰੈਂਸ ਵੋਂਗ ਨੂੰ ਉਨ੍ਹਾਂ ਦੀ ਸ਼ਾਨਦਾਰ ਜਿੱਤ 'ਤੇ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਉਨ੍ਹਾਂ ਨਾਲ ਮਿਲ ਕੇ ਕੰਮ ਕਰਦੇ ਰਹਿਣ ਲਈ ਉਤਸੁਕ ਹਨ। ਵੋਂਗ ਦੀ ਪਾਰਟੀ, ਪੀਪਲਜ਼ ਐਕਸ਼ਨ ਪਾਰਟੀ (ਪੀਏਪੀ) ਨੇ ਸ਼ਨੀਵਾਰ ਨੂੰ ਸਿੰਗਾਪੁਰ ਦੀਆਂ ਆਮ ਚੋਣਾਂ 'ਚ 97 ਸੰਸਦੀ ਸੀਟਾਂ 'ਚੋਂ 87 'ਤੇ ਭਾਰੀ ਜਿੱਤ ਦਰਜ ਕੀਤੀ। ਉਹ ਸਿੰਗਾਪੁਰ 'ਚ ਮੁੜ ਸੱਤਾ ਸੰਭਾਲੇਗਾ।

ਪੀ.ਐੱਮ. ਮੋਦੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਲਿਖਿਆ,''ਲਾਰੈਂਸ ਵੋਂਗ, ਆਮ ਚੋਣਾਂ 'ਚ ਸ਼ਾਨਦਾਰ ਜਿੱਤ 'ਤੇ ਤੁਹਾਨੂੰ ਹਾਰਦਿਕ ਵਧਾਈ। ਭਾਰਤ ਅਤੇ ਸਿੰਗਾਪੁਰ ਵਿਚਾਲੇ ਮਜ਼ਬੂਤ ਅਤੇ ਬਹੁਪੱਖੀ ਸਾਂਝੇਦਾਰੀ ਹੈ, ਜੋ ਲੋਕਾਂ ਦੇ ਆਪਸੀ ਨਜ਼ਦੀਕੀ ਸੰਬੰਧਾਂ 'ਤੇ ਆਧਾਰਤ ਹੈ।'' ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਦੋਵਾਂ ਦੇਸ਼ਾਂ ਵਿਚਾਲੇ ਵਿਆਪਕ ਰਣਨੀਤਕ ਸਾਂਝੇਦਾਰੀ ਨੂੰ ਹੋਰ ਅੱਗੇ ਵਧਾਉਣ ਲਈ ਆਪਣੇ ਸਿੰਗਾਪੁਰੀ ਹਮਰੁਤਬਾ ਨਾਲ ਕੰਮ ਕਰਨ ਲਈ ਉਤਸੁਕ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Seema Haider 'ਤੇ ਜਾਨਲੇਵਾ ਹਮਲਾ... ਤਿੰਨ-ਚਾਰ ਥੱਪੜ ਮਾਰੇ, ਗਲਾ ਘੁੱਟਿਆ
NEXT STORY