ਨਵੀਂ ਦਿੱਲੀ– ਰੂਸ-ਯੂਕ੍ਰੇਨ ਜੰਗ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਫੋਨ ’ਤੇ ਗੱਲ ਕੀਤੀ। ਇਹ ਫੋਨ ਕਾਲ ਤਕਰੀਬਨ 50 ਮਿੰਟ ਤਕ ਚਲੀ। ਪੁਤਿਨ ਨੇ ਯੂਕ੍ਰੇਨੀ ਅਤੇ ਰੂਸੀ ਟੀਮਾਂ ਵਿਚਾਲੇ ਗੱਲਬਾਤ ਦੀ ਸਥਿਤੀ ’ਤੇ ਪ੍ਰਧਾਨ ਮੰਤਰੀ ਮੋਦੀ ਨੂੰ ਜਾਣਕਾਰੀ ਦਿੱਤੀ। ਇਹ ਜਾਣਕਾਰੀ ਭਾਰਤ ਸਰਕਾਰ ਦੇ ਸੂਤਰਾਂ ਵਲੋਂ ਦਿੱਤੀ ਗਈ।
ਇਹ ਵੀ ਪੜ੍ਹੋ: ਯੂਕ੍ਰੇਨ ਸੰਕਟ: PM ਮੋਦੀ ਨੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ 35 ਮਿੰਟ ਕੀਤੀ ਗੱਲਬਾਤ, ਜਾਣੋ ਕੀ ਹੋਈ ਵਿਚਾਰ-ਚਰਚਾ
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਪੁਤਿਨ ਨੂੰ ਸਲਾਹ ਦਿੱਤੀ ਕਿ ਉਹ ਆਪਣੀਆਂ ਟੀਮਾਂ ਵਿਚਾਲੇ ਚੱਲ ਰਹੀ ਗੱਲਬਾਤ ਤੋਂ ਇਲਾਵਾ ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਸਿੱਧੀ ਗੱਲਬਾਤ ਕਰਨ। ਪ੍ਰਧਾਨ ਮੰਤਰੀ ਮੋਦੀ ਨੇ ਸੂਮੀ ਸਮੇਤ ਯੂਕ੍ਰੇਨ ਦੇ ਕੁਝ ਹਿੱਸਿਆਂ ’ਚ ਜੰਗਬੰਦੀ ਅਤੇ ਮਨੁੱਖੀ ਗਲਿਆਰਿਆਂ ਦੀ ਸਥਾਪਨਾ ਕਰਨ ਸਬੰਧੀ ਐਲਾਨ ਦੀ ਵੀ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਨੇ ਸੂਮੀ ਤੋਂ ਭਾਰਤੀ ਨਾਗਰਿਕਾਂ ਨੂੰ ਛੇਤੀ ਤੋਂ ਛੇਤੀ ਸੁਰੱਖਿਅਤ ਕੱਢਣ ਦੇ ਮਹੱਤਵ ’ਤੇ ਜ਼ੋਰ ਦਿੱਤਾ। ਓਧਰ ਰਾਸ਼ਟਰਪਤੀ ਪੁਤਿਨ ਨੇ ਵੀ ਪ੍ਰਧਾਨ ਮੰਤਰੀ ਮੋਦੀ ਨੂੰ ਭਾਰਤੀਆਂ ਦੀ ਸੁਰੱਖਿਅਤ ਨਿਕਾਸੀ ’ਚ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ ਹੈ।
ਇਹ ਵੀ ਪੜ੍ਹੋ: ਯੂਕ੍ਰੇਨ ’ਚ ਗੋਲੀ ਲੱਗਣ ਨਾਲ ਜ਼ਖਮੀ ਹੋਏ ਹਰਜੋਤ ਸਿੰਘ ਦੀ ਅੱਜ ਹੋਵੇਗੀ ਵਤਨ ਵਾਪਸੀ
ਦੱਸ ਦੇਈਏ ਕਿ ਪੁਤਿਨ ਨਾਲ ਗੱਲਬਾਤ ਤੋਂ ਪਹਿਲਾਂ ਅੱਜ ਸਵੇਰੇ ਹੀ ਪ੍ਰਧਾਨ ਮੰਤਰੀ ਮੋਦੀ ਨੇ ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਗੱਲਬਾਤ ਕੀਤੀ ਸੀ। ਇਸ ਗੱਲਬਾਤ ’ਚ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕ੍ਰੇਨ ’ਚ ਸਥਿਤੀ ’ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਰੂਸ ਅਤੇ ਯੂਕ੍ਰੇਨ ਵਿਚਾਲੇ ਜਾਰੀ ਸਿੱਧੀ ਗੱਲਬਾਤ ਦੀ ਸ਼ਲਾਘਾ ਕੀਤੀ।
ਜਿਨਪਿੰਗ ਵੀ ਪੁਤਿਨ ਵਾਂਗ ਕਰ ਸਕਦੇ ਹਨ ਕੋਈ ਕਾਰਵਾਈ, ਭਾਰਤ ਨੂੰ ਆਪਣੀ ਸੁਰੱਖਿਆ ਯਕੀਨੀ ਕਰਨੀ ਹੋਵੇਗੀ: ਸਿਨ੍ਹਾ
NEXT STORY