ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 7 ਅਪ੍ਰੈਲ ਨੂੰ ਸ਼ਾਮ 7 ਵਜੇ 'ਪ੍ਰੀਖਿਆ 'ਤੇ ਚਰਚਾ' ਪ੍ਰੋਗਰਾਮ ਦੇ ਅਧੀਨ ਵਿਦਿਆਰਥੀਆਂ, ਮਾਤਾ-ਪਿਤਾ ਅਤੇ ਅਧਿਆਪਕਾਂ ਨਾਲ ਗੱਲਬਾਤ ਕਰਨਗੇ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ,''ਇਕ ਨਵੇਂ ਅਵਤਾਰ 'ਚ, ਸਾਡੇ ਬਹਾਦੁਰ ਪ੍ਰੀਖਿਆ ਦੇਣ ਵਾਲੇ ਯੋਧਿਆਂ, ਮਾਤਾ-ਪਿਤਾ ਅਤੇ ਅਧਿਆਪਕਾਂ ਨਾਲ ਵੱਖ-ਵੱਖ ਵਿਸ਼ਿਆਂ 'ਤੇ ਕਈ ਮਜ਼ੇਦਾਰ ਸਵਾਲ ਅਤੇ ਯਾਦਗਾਰ ਚਰਚਾ। 7 ਅਪ੍ਰੈਲ ਨੂੰ ਸ਼ਾਮ 7 ਵਜੇ ਦੇਖੋ 'ਪ੍ਰੀਖਿਆ 'ਤੇ ਚਰਚਾ'।''
ਪ੍ਰਧਾਨ ਮੰਤਰੀ ਨੇ ਇਸ ਦੇ ਨਾਲ ਹੀ ਇਕ ਵੀਡੀਓ ਵੀ ਸਾਂਝਾ ਕੀਤਾ, ਜਿਸ ' ਉਹ ਕਹਿ ਰਹੇ ਹਨ ਕਿ ਕੋਰੋਨਾ ਕਾਰਨ ਇਸ ਵਾਰ ਉਨ੍ਹਾਂ ਨੂੰ ਵਿਦਿਆਰਥੀਆਂ ਨੂੰ ਮਿਲਣ ਦਾ ਮੋਹ ਤਿਆਗਣਾ ਪੈ ਰਿਹਾ ਹੈ। ਇਸ ਵਾਰ 'ਪ੍ਰੀਖਿਆ 'ਤੇ ਚਰਚਾ' ਪ੍ਰੋਗਰਾਮ ਡਿਜ਼ੀਟਲ ਮਾਧਿਅਮ ਨਾਲ ਕੀਤਾ ਜਾ ਰਿਹਾ ਹੈ। ਫਰਵਰੀ ਮਹੀਨੇ ਸਿੱਖਿਆ ਮੰਤਰਾਲਾ ਨੇ ਇਸ ਦਾ ਐਲਾਨ ਕੀਤਾ ਸੀ। ਪ੍ਰਧਾਨ ਮੰਤਰੀ ਮੋਦੀ ਸਾਲ 2018 ਤੋਂ ਪ੍ਰੀਖਿਆ 'ਤੇ ਚਰਚਾ ਕਰਦੇ ਰਹੇ ਹਨ। ਪਹਿਲੀ ਵਾਰ ਇਸ ਦਾ ਆਯੋਜਨ ਦਿੱਲੀ ਦੇ ਤਾਲਕਟੋਰਾ ਸਟੇਡੀਅਮ 'ਚ ਹੋਇਆ ਸੀ। 'ਪ੍ਰੀਖਿਆ 'ਤੇ ਚਰਚਾ' ਪ੍ਰੋਗਰਾਮ ਰਾਹੀਂ ਉਹ ਹਰ ਸਾਲ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹਨ ਅਤੇ ਉਨ੍ਹਾਂ ਨੂੰ ਪ੍ਰੀਖਿਆ ਦੇ ਤਣਾਅ ਨੂੰ ਦੂਰ ਕਰਨ ਦੇ ਉਪਾਅ ਸੁਝਾਉਂਦੇ ਹਨ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਮੁੱਖ ਮੰਤਰੀ ਯੋਗੀ ਆਦਿੱਤਿਯਨਾਥ ਨੇ ਲਈ ਕੋਰੋਨਾ ਟੀਕੇ ਦੀ ਪਹਿਲੀ ਖੁਰਾਕ
NEXT STORY