ਨਵੀਂ ਦਿੱਲੀ (ਵਾਰਤਾ)— ਨਰਿੰਦਰ ਮੋਦੀ 30 ਮਈ ਪ੍ਰਧਾਨ ਮੰਤਰੀ ਅਹੁਦੇ ਦੇ ਸਹੁੰ ਚੁੱਕਣਗੇ। ਉਨ੍ਹਾਂ ਨਾਲ ਕੇਂਦਰੀ ਮੰਤਰੀ ਪਰੀਸ਼ਦ ਦੇ ਮੈਂਬਰ ਵੀ ਸਹੁੰ ਚੁੱਕਣਗੇ। ਰਾਸ਼ਟਰਪਤੀ ਭਵਨ ਮੁਤਾਬਕ ਰਾਸ਼ਟਰਪਤੀ ਰਾਮਨਾਥ ਕੋਵਿੰਦ 30 ਮਈ ਨੂੰ ਸ਼ਾਮ 7 ਵਜੇ ਰਾਸ਼ਟਰਪਤੀ ਭਵਨ 'ਚ ਆਯੋਜਿਤ ਸਮਾਰੋਹ 'ਚ ਨਰਿੰਦਰ ਮੋਦੀ ਅਤੇ ਮੰਤਰੀ ਪਰੀਸ਼ਦ ਵਿਚ ਉਨ੍ਹਾਂ ਦੇ ਸਹਿਯੋਗੀਆਂ ਨੂੰ ਸਹੁੰ ਚੁਕਾਉਣਗੇ। ਸ਼ਨੀਵਾਰ ਯਾਨੀ ਕਿ ਕੱਲ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਨੂੰ ਮਿਲ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਸੀ। ਇਸ ਤੋਂ ਪਹਿਲਾਂ ਨਰਿੰਦਰ ਮੋਦੀ ਭਾਜਪਾ ਸੰਸਦੀ ਦਲ ਦੇ ਨੇਤਾ ਚੁਣੇ ਗਏ ਸਨ, ਇਸ ਤੋਂ ਬਾਅਦ ਉਨ੍ਹਾਂ ਨੂੰ ਐੱਨ. ਡੀ. ਏ. ਸੰਸਦੀ ਦਲ ਦਾ ਨੇਤਾ ਚੁਣਿਆ ਗਿਆ।
ਦੱਸਣਯੋਗ ਹੈ ਕਿ 2019 ਦੀਆਂ ਲੋਕ ਸਭਾ ਚੋਣਾਂ ਦੇ 23 ਮਈ ਨੂੰ ਨਤੀਜੇ ਆਏ। ਨਰਿੰਦਰ ਮੋਦੀ ਦੀ ਅਗਵਾਈ ਵਿਚ ਲੜੀਆਂ ਗਈਆਂ ਚੋਣਾਂ 'ਚ ਭਾਜਪਾ ਨੂੰ ਸ਼ਾਨਦਾਰ ਬਹੁਮਤ ਮਿਲਿਆ ਹੈ। ਭਾਜਪਾ ਨੇ ਆਪਣੇ ਦਮ 'ਤੇ 303 ਸੀਟਾਂ ਜਿੱਤੀਆਂ ਹਨ, ਜਦਕਿ ਐੱਨ. ਡੀ. ਏ. ਨੂੰ 353 ਸੀਟਾਂ ਮਿਲੀਆਂ ਹਨ। ਸਾਲ 2014 ਦੀਆਂ ਲੋਕ ਸਭਾ ਚੋਣਾਂ 'ਚ ਭਾਜਪਾ ਨੇ 282 ਸੀਟਾਂ ਹਾਸਲ ਕੀਤੀਆਂ ਸਨ ਅਤੇ ਉਸ ਸਮੇਂ ਵੀ ਪਾਰਟੀ ਪੂਰਨ ਬਹੁਮਤ ਹਾਸਲ ਕਰਨ ਵਾਲੀ ਇਕੱਲੀ ਪਾਰਟੀ ਬਣੀ ਸੀ। ਮੋਦੀ ਦੇਸ਼ ਦੇ ਦੂਜੀ ਵਾਰ ਪ੍ਰਧਾਨ ਮੰਤਰੀ ਬਣਨਗੇ। ਇਕ ਵਾਰ ਫਿਰ ਦੇਸ਼ ਮੋਦੀ-ਮੋਦੀ ਦੇ ਨਾਅਰਿਆਂ ਨਾਲ ਗੂੰਜ ਉਠੇਗਾ। ਇਸ ਵਾਰ ਸਹੁੰ ਚੁੱਕ ਸਮਾਰੋਹ ਵਿਚ ਕਿਹੜੇ ਮਹਿਮਾਨ ਸ਼ਾਮਲ ਹੋਣਗੇ, ਇਹ ਸੂਚੀ ਅਜੇ ਤਿਆਰ ਕੀਤੀ ਜਾ ਰਹੀ ਹੈ। ਪਿਛਲੇ 5 ਸਾਲਾਂ ਵਿਚ ਨਰਿੰਦਰ ਮੋਦੀ ਨੇ ਕਈ ਦੇਸ਼ਾਂ ਦੀਆਂ ਯਾਤਰਾਵਾਂ ਕੀਤੀਆਂ ਹਨ, ਕਈ ਰਾਸ਼ਟਰ ਮੁਖੀਆਂ ਨਾਲ ਉਨ੍ਹਾਂ ਦੀ ਚੰਗੀ ਦੋਸਤੀ ਹੈ। ਲਿਹਾਜਾ ਸਾਰਿਆਂ ਦੀਆਂ ਨਜ਼ਰਾਂ ਇਸ ਪਾਸੇ ਹਨ ਕਿ ਇਸ ਵਾਰ ਪੀ. ਐੱਮ. ਦੇ ਸਹੁੰ 'ਚ ਉਨ੍ਹਾਂ ਦੇ ਕਿਹੜੇ-ਕਿਹੜੇ ਮਿੱਤਰ ਆ ਸਕਦੇ ਹਨ।
ਜਗਨ ਮੋਹਨ ਰੈੱਡੀ ਬੋਲੇ- ਭਾਜਪਾ 250 ਸੀਟਾਂ 'ਤੇ ਸਿਮਟਦੀ ਤਾਂ ਗੱਲ ਕੁਝ ਹੋਰ ਹੁੰਦੀ
NEXT STORY