ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਵਾਤਾਵਰਣ ਪ੍ਰੇਮੀ ਤੁਲਸੀ ਗੌੜਾ ਦੇ ਦਿਹਾਂਤ 'ਤੇ ਸੋਗ ਪ੍ਰਗਟ ਕਰਦੇ ਹੋਏ ਕਿਹਾ ਕਿ ਉਹ ਵਾਤਾਵਰਣ ਸੁਰੱਖਿਆ ਲਈ ਮਾਰਗ ਦਰਸ਼ਕ ਬਣੀ ਰਹੇਗੀ। ਪੀ.ਐੱਮ. ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਪੋਸਟ 'ਚ ਕਿਹਾ,"ਕਰਨਾਟਕ ਦੀ ਇਕ ਸਨਮਾਨਤ ਵਾਤਾਵਰਣ ਪ੍ਰੇਮੀ ਅਤੇ ਪਦਮ ਪੁਰਸਕਾਰ ਨਾਲ ਸਨਮਾਨਿਤ ਤੁਲਸੀ ਗੌੜਾ ਜੀ ਦੇ ਦਿਹਾਂਤ ਤੋਂ ਬਹੁਤ ਦੁਖੀ ਹਾਂ। ਉਨ੍ਹਾਂ ਨੇ ਕੁਦਰਤ ਨੂੰ ਖੁਸ਼ਹਾਲ ਬਣਾਉਣ, ਹਜ਼ਾਰਾਂ ਰੁੱਖ ਲਗਾਉਣ ਅਤੇ ਸਾਡੇ ਵਾਤਾਵਰਣ ਦੀ ਸੰਭਾਲ ਲਈ ਆਪਣਾ ਜੀਵਨ ਸਮਰਪਿਤ ਕੀਤਾ। ਉਹ ਵਾਤਾਵਰਨ ਸੁਰੱਖਿਆ ਲਈ ਮਾਰਗ ਦਰਸ਼ਕ ਬਣੀ ਰਹੇਗੀ। ਉਨ੍ਹਾਂ ਦਾ ਕੰਮ ਸਾਡੀ ਧਰਤੀ ਦੀ ਰੱਖਿਆ ਲਈ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨਾਲ ਹਮਦਰਦੀ।''
ਗੌੜਾ ਦਾ ਸੋਮਵਾਰ ਨੂੰ ਕਰਨਾਟਕ ਦੇ ਉੱਤਰੀ ਜ਼ਿਲ੍ਹੇ ਦੇ ਹੋਨਾਲੀ ਪਿੰਡ 'ਚ ਉਨ੍ਹਾਂ ਦੇ ਘਰ 'ਤੇ ਉਮਰ ਸੰਬੰਧੀ ਬੀਮਾਰੀਆਂ ਕਾਰਨ ਮੌਤ ਹੋ ਗਈ। ਉਹ 86 ਸਾਲ ਦੀ ਸੀ। ਉਹ ਹਲਾਕੱਕੀ ਕਬੀਲੇ ਨਾਲ ਸਬੰਧਤ ਸੀ। ਉਨ੍ਹਾਂ ਦੇ ਪਰਿਵਾਰ 'ਚ ਇਕ ਪੁੱਤ ਅਤੇ ਇਕ ਧੀ ਹੈ। ਉਨ੍ਹਾਂ ਨੂੰ 2021 'ਚ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਲਕੇ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਬੈਂਕ ਰਹਿਣਗੇ ਬੰਦ
NEXT STORY