ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਚੋਣਾਂ 'ਚ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੋਨਾਲਡ ਟਰੰਪ ਦੀ ਇਤਿਹਾਸਕ ਜਿੱਤ ਯਕੀਨੀ ਹੋਣ 'ਤੇ ਬੁੱਧਵਾਰ ਨੂੰ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਗਲੋਬਲ ਸ਼ਾਂਤੀ, ਸਥਿਰਤਾ ਤੇ ਖ਼ੁਸ਼ਹਾਲੀ ਨੂੰ ਉਤਸ਼ਾਹ ਦੇਣ ਲਈ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ।
ਪੀ.ਐੱਮ. ਮੋਦੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ 'ਚ ਕਿਹਾ,''ਮੇਰੇ ਦੋਸਤ ਡੋਨਾਲਡ ਟਰੰਪ ਨੂੰ ਉਨ੍ਹਾਂ ਦੀ ਇਤਿਹਾਸਕ ਚੋਣ ਜਿੱਤ 'ਤੇ ਹਾਰਦਿਕ ਵਧਾਈ। ਤੁਹਾਡੇ ਆਪਣੇ ਪਿਛਲੇ ਕਾਰਜਕਾਲ ਦੀਆਂ ਸਫ਼ਲਤਾਵਾਂ ਦੇ ਕ੍ਰਮ 'ਚ, ਮੈਂ ਭਾਰਤ-ਅਮਰੀਕਾ ਵਿਆਪਕ ਗਲੋਬਲ ਅਤੇ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਸਾਡੇ ਸਹਿਯੋਗ ਨੂੰ ਨਵੇਂ ਸਿਰੇ ਤੋਂ ਅੱਗੇ ਵਧਾਉਣ ਦੀ ਉਮੀਦ ਕਰਦਾ ਹਾਂ।'' ਉਨ੍ਹਾਂ ਕਿਹਾ,''ਆਓ ਇਕੱਠੇ ਮਿਲ ਕੇ ਆਪਣੇ ਲੋਕਾਂ ਦੀ ਬਿਹਤਰੀ ਲਈ ਅਤੇ ਗਲੋਬਲ ਸ਼ਾਂਤੀ, ਸਥਿਰਤਾ ਅਤੇ ਖ਼ੁਸ਼ਹਾਲੀ ਨੂੰ ਉਤਸ਼ਾਹ ਦੇਣ ਲਈ ਕੰਮ ਕਰੋ।'' ਅਮਰੀਕਾ ਦੀਆਂ ਰਾਸ਼ਟਰਪਤੀ ਚੋਣਾਂ 'ਚ ਟਰੰਪ ਸ਼ੁਰੂਆਤੀ ਵੋਟਾਂ ਦੀ ਗਿਣਤੀ 'ਚ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਕਮਲਾ ਹੈਰਿਸ ਤੋਂ ਅੱਗੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਹਿਰ 'ਚ ਡਿੱਗੀਆਂ ਚੱਪਲਾਂ ਕੱਢਣ ਦੇ ਚੱਕਰ 'ਚ ਵਾਪਰਿਆ ਭਾਣਾ, ਡੁੱਬਿਆ ਪੂਰਾ ਪਰਿਵਾਰ
NEXT STORY