ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਮਹੀਨਾਵਾਰ ਪ੍ਰੋਗਰਾਮ 'ਮਨ ਕੀ ਬਾਤ' ਦੇ 132ਵੇਂ ਐਪੀਸੋਡ ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਿਤ ਕਰਦਿਆਂ ਪੱਛਮੀ ਏਸ਼ੀਆ 'ਚ ਚੱਲ ਰਹੇ ਤਣਾਅ ਅਤੇ ਇਸ ਦੇ ਵਿਸ਼ਵਵਿਆਪੀ ਪ੍ਰਭਾਵਾਂ ਬਾਰੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਇਸ ਜੰਗ ਕਾਰਨ ਪੂਰੀ ਦੁਨੀਆ 'ਚ ਬਾਲਣ (Fuel) ਦਾ ਗੰਭੀਰ ਸੰਕਟ ਪੈਦਾ ਹੋ ਗਿਆ ਹੈ ਅਤੇ ਭਾਰਤ ਵੀ ਇਸ ਤੋਂ ਅਛੂਤਾ ਨਹੀਂ ਹੈ।
ਸੁਆਰਥੀ ਰਾਜਨੀਤੀ ਅਤੇ ਅਫਵਾਹਾਂ ਤੋਂ ਬਚਣ ਦਾ ਸੱਦਾ
ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਸੰਕਟ ਦੇ ਇਸ ਦੌਰ ਵਿੱਚ ਸਾਰਿਆਂ ਨੂੰ ਇਕਜੁੱਟ ਹੋਣਾ ਚਾਹੀਦਾ ਹੈ। ਉਨ੍ਹਾਂ ਸਖ਼ਤ ਸ਼ਬਦਾਂ 'ਚ ਕਿਹਾ ਕਿ ਇਸ ਸੰਵੇਦਨਸ਼ੀਲ ਮੁੱਦੇ 'ਤੇ ਸੁਆਰਥੀ ਰਾਜਨੀਤੀ ਨਹੀਂ ਹੋਣੀ ਚਾਹੀਦੀ ਕਿਉਂਕਿ ਇਹ 140 ਕਰੋੜ ਨਾਗਰਿਕਾਂ ਦੇ ਹਿੱਤਾਂ ਨਾਲ ਜੁੜਿਆ ਮਾਮਲਾ ਹੈ। ਉਨ੍ਹਾਂ ਲੋਕਾਂ ਨੂੰ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਸਲਾਹ ਦਿੱਤੀ ਅਤੇ ਕਿਹਾ ਕਿ ਸਿਰਫ਼ ਸਰਕਾਰ ਦੁਆਰਾ ਦਿੱਤੀ ਗਈ ਸਹੀ ਜਾਣਕਾਰੀ 'ਤੇ ਹੀ ਭਰੋਸਾ ਕਰਨ।ਭਾਰਤੀਆਂ ਦੀ ਸੁਰੱਖਿਅਤ ਵਾਪਸੀ ਅਤੇ ਖਾੜੀ ਦੇਸ਼ਾਂ ਦਾ ਧੰਨਵਾਦ ਪੀਐਮ ਮੋਦੀ ਨੇ ਦੱਸਿਆ ਕਿ ਖਾੜੀ ਦੇਸ਼ਾਂ ਵਿੱਚ ਕਰੋੜਾਂ ਭਾਰਤੀ ਰਹਿੰਦੇ ਹਨ ਅਤੇ ਉਨ੍ਹਾਂ ਦੀ ਮਦਦ ਲਈ ਉਨ੍ਹਾਂ ਨੇ ਖਾੜੀ ਦੇਸ਼ਾਂ ਦਾ ਧੰਨਵਾਦ ਕੀਤਾ। ਹੁਣ ਤੱਕ 3.75 ਲੱਖ ਤੋਂ ਵੱਧ ਭਾਰਤੀਆਂ ਨੂੰ ਸੁਰੱਖਿਅਤ ਵਾਪਸ ਲਿਆਂਦਾ ਜਾ ਚੁੱਕਾ ਹੈ। ਖਾਸ ਤੌਰ 'ਤੇ ਈਰਾਨ ਤੋਂ ਲਗਭਗ 1000 ਭਾਰਤੀਆਂ ਨੂੰ ਲਿਆਂਦਾ ਗਿਆ ਹੈ, ਜਿਨ੍ਹਾਂ 'ਚ 700 ਤੋਂ ਵੱਧ ਮੈਡੀਕਲ ਵਿਦਿਆਰਥੀ ਸ਼ਾਮਲ ਹਨ।
ਤੇਲ ਅਤੇ ਗੈਸ ਦੀ ਸਪਲਾਈ ਨੂੰ ਲੈ ਕੇ ਚੁਣੌਤੀਆਂ
ਪ੍ਰਧਾਨ ਮੰਤਰੀ ਨੇ ਕਿਹਾ ਕਿ ਪੱਛਮੀ ਏਸ਼ੀਆ ਸਾਡੀਆਂ ਊਰਜਾ ਲੋੜਾਂ ਜਿਵੇਂ ਕੱਚਾ ਤੇਲ ਅਤੇ ਗੈਸ ਦਾ ਮੁੱਖ ਕੇਂਦਰ ਹੈ। ਸਟਰੇਟ ਆਫ ਹੋਰਮੁਜ਼ ਰਾਹੀਂ ਜਹਾਜ਼ਾਂ ਦੀ ਆਵਾਜਾਈ ਮੁਸ਼ਕਲ ਹੋਣ ਕਾਰਨ ਵਪਾਰਕ ਰਸਤੇ ਪ੍ਰਭਾਵਿਤ ਹੋਏ ਹਨ, ਜਿਸ ਨਾਲ ਪੈਟਰੋਲ, ਡੀਜ਼ਲ ਅਤੇ ਗੈਸ ਦਾ ਸੰਕਟ ਬਣ ਰਿਹਾ ਹੈ। ਸਰਕਾਰ ਦੀ ਤਿਆਰੀ ਸਰਕਾਰ ਬਾਲਣ ਦੀ ਸਪਲਾਈ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਘਰੇਲੂ ਐਲਪੀਜੀ (LPG) ਖਪਤਕਾਰਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ। ਦੇਸ਼ 'ਚ 5.3 ਮਿਲੀਅਨ ਟਨ ਤੋਂ ਵੱਧ ਦਾ ਰਣਨੀਤਕ ਪੈਟਰੋਲੀਅਮ ਰਿਜ਼ਰਵ (Strategic Petroleum Reserve) ਮੌਜੂਦ ਹੈ, ਜਿਸ ਨੂੰ ਹੋਰ ਵਧਾਇਆ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਵਿਆਹ ਦਾ ਖਾਣਾ ਬਣ ਗਿਆ 'ਜ਼ਹਿਰ' ! ਮੱਛੀ-ਮੁਰਗਾ ਖਾਣ ਮਗਰੋਂ 30 ਤੋਂ ਵੱਧ ਬਰਾਤੀਆਂ ਦਾ ਹੋਇਆ ਬੁਰਾ ਹਾਲ
NEXT STORY