ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਕਿ ਮੰਗਲਵਾਰ ਸ਼ਾਮ 6 ਵਜੇ ਦੇਸ਼ ਵਾਸੀਆਂ ਨੂੰ ਸੰਬੋਧਿਤ ਕਰਨਗੇ। ਪ੍ਰਧਾਨ ਮੰਤਰੀ ਨੇ ਆਪਣੇ ਟਵਿੱਟਰ ਹੈਂਡਲ 'ਤੇ ਟਵੀਟ ਕਰ ਕੇ ਇਸ ਗੱਲ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਟਵਿੱਟਰ 'ਤੇ ਲਿਖਿਆ- ਅੱਜ ਸ਼ਾਮ 6 ਵਜੇ ਰਾਸ਼ਟਰ ਦੇ ਨਾਮ ਸੰਦੇਸ਼ ਦੇਵਾਂਗਾ। ਤੁਸੀਂ ਜ਼ਰੂਰ ਜੁੜੋ।
ਕੋਰੋਨਾ ਵਾਇਰਸ ਮਹਾਮਾਰੀ ਦਰਮਿਆਨ ਪ੍ਰਧਾਨ ਮੰਤਰੀ ਮੋਦੀ ਪਹਿਲਾਂ ਵੀ ਕਈ ਵਾਰ ਦੇਸ਼ ਨੂੰ ਸੰਬੋਧਿਤ ਕਰ ਚੁੱਕੇ ਹਨ। ਜਿਸ 'ਚ ਜਨਤਾ ਕਰਫਿਊ, 21 ਦਿਨਾਂ ਦੀ ਤਾਲਾਬੰਦੀ, ਕੋਰੋਨਾ ਵਾਰੀਅਰਜ਼ ਲਈ ਦੀਵੇ ਜਗਾਉਣ ਦੀ ਅਪੀਲ ਦੇ ਸਮੇਂ ਵੀ ਪ੍ਰਧਾਨ ਮੰਤਰੀ ਨੇ ਰਾਸ਼ਟਰ ਨੂੰ ਸੰਬੋਧਿਤ ਕੀਤਾ ਸੀ। ਕੋਰੋਨਾ ਵਾਇਰਸ ਦੀ ਆਫ਼ਤ ਦੇਸ਼ 'ਚ ਜਾਰੀ ਹੈ। ਮੋਦੀ ਦੇਸ਼ ਦੀ ਜਨਤਾ ਨੂੰ ਨਿਯਮਾਂ ਦਾ ਪਾਲਣ ਕਰਨ ਦੀ ਅਪੀਲ ਕਰਦੇ ਆਏ ਹਨ। ਉਨ੍ਹਾਂ ਨੇ ਇਕ ਹੀ ਮੰਤਰ ਦਿੱਤਾ ਹੈ ਕਿ ਜਦੋਂ ਤੱਕ ਦਵਾਈ ਨਹੀਂ, ਉਦੋਂ ਤੱਕ ਢਿੱਲ ਨਹੀਂ।
ਦੱਸ ਦੇਈਏ ਕਿ ਇਸ ਸਮੇਂ ਦੇਸ਼ 'ਚ ਤਿਉਹਾਰਾਂ ਦਾ ਸਮਾਂ ਚੱਲ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਲਗਾਤਾਰ ਤਿਉਹਾਰ ਹੀ ਤਿਉਹਾਰ ਹਨ, ਅਜਿਹੇ ਵਿਚ ਸਰਕਾਰ ਵਲੋਂ ਇਕ ਵਾਰ ਫਿਰ ਸਖਤੀ ਵਰਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਾਮ ਨੂੰ ਆਪਣੇ ਸੰਬੋਧਨ 'ਚ ਕਿਸੇ ਵਿਸ਼ੇ 'ਤੇ ਗੱਲ ਕਰਦੇ ਹਨ, ਇਹ ਦੇਖਣਾ ਹੋਵੇਗਾ। ਹੋ ਸਕਦਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੇਸ਼ ਦੀ ਜਨਤਾ ਨੂੰ ਕੋਰੋਨਾ ਵਾਇਰਸ ਨੂੰ ਲੈ ਕੇ ਹੀ ਸਬੰਧੋਨ ਕਰਨ।
ਸਰਕਾਰ ਨੇ ਸ਼ੁਰੂ ਕੀਤੀ 10 ਹਜ਼ਾਰ ਕਰੋੜ ਦੀ ਨਵੀਂ ਯੋਜਨਾ, ਕਰੋੜਾਂ ਪਿੰਡ ਵਾਸੀਆਂ ਨੂੰ ਮਿਲਣਗੀਆਂ ਬੁਨਿਆਦੀ ਸਹੂਲਤਾਂ
NEXT STORY