ਨਵੀਂ ਦਿੱਲੀ- ਕੇਂਦਰੀ ਮੰਤਰੀ ਨਰੇਂਦਰ ਸਿੰਘ ਤੋਮਰ ਨੂੰ ਸ਼ਨੀਵਾਰ ਨੂੰ ਇੱਥੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਕੋਵਿਡ-19 ਵੈਕਸੀਨ ਦੀ ਪਹਿਲੀ ਖੁਰਾਕ ਦਿੱਤੀ ਗਈ। ਇਸ ਹਫ਼ਤੇ ਦੀ ਸ਼ੁਰੂਆਤ 'ਚ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਖਿਲ ਭਾਰਤੀ ਆਯੂਵਿਗਿਆਨ ਸੰਸਥਾ (ਏਮਜ਼) ਦਿੱਲੀ 'ਚ ਕੋਵਿਡ-19 ਵੈਕਸੀਨ ਦੀ ਪਹਿਲੀ ਖੁਰਾਕ ਲਈ ਸੀ। ਵੈਕਸੀਨ ਲਗਵਾਉਣ ਤੋਂ ਬਾਅਦ ਉਨ੍ਹਾਂ ਨੇ ਟਵੀਟ ਕਰ ਕੇ ਕਿਹਾ ਕਿ ਪੀ.ਐੱਮ. ਨਰਿੰਦਰ ਮੋਦੀ ਜੀ ਦੀ ਅਗਵਾਈ 'ਚ ਭਾਰਤੀ 'ਚ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਚੱਲ ਰਹੀ ਹੈ। ਦੇਸ਼ 'ਚ ਹੀ ਬਣੀ ਕੋਰੋਨਾ ਵੈਕਸੀਨ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹੈ। ਤੁਸੀਂ ਵੀ ਟੀਕਾਕਰਨ ਜ਼ਰੂਰ ਕਰਵਾਓ।
ਇਹ ਵੀ ਪੜ੍ਹੋ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲਗਵਾਇਆ ਕੋਰੋਨਾ ਟੀਕਾ
ਅਮਿਤ ਸ਼ਾਹ, ਐੱਸ. ਜੈਸ਼ੰਕਰ, ਜਿਤੇਂਦਰ ਸਿੰਘ ਅਤੇ ਰਾਜਨੇਤਾਵਾਂ ਸਮੇਤ ਕਈ ਹੋਰ ਕੇਂਦਰੀ ਮੰਤਰੀਆਂ ਨੇ ਵੀ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਦੇ ਦੂਜੇ ਪੜਾਅ 'ਚ ਕੋਵਿਡ-19 ਵੈਕਸੀਨ ਦੀ ਪਹਿਲੀ ਖੁਰਾਕ ਲਈ।
ਦੱਸਣਯੋਗ ਹੈ ਕਿ ਦੇਸ਼ਵਿਆਪੀ ਟੀਕਾਕਰਨ ਮੁਹਿੰਮ 16 ਜਨਵਰੀ 2021 ਨੂੰ ਸ਼ੁਰੂ ਕੀਤੀ ਸੀ ਅਤੇ ਫਰੰਟਲਾਈਨ ਵਰਕਰਾਂ ਦਾ ਟੀਕਾਕਰਨ 2 ਫਰਵਰੀ ਤੋਂ ਸ਼ੁਰੂ ਹੋਇਆ ਸੀ। ਕੋਵਿਡ-19 ਟੀਕਾਕਰਨ ਦਾ ਅਗਲਾ ਪੜਾਅ 1 ਮਾਰਚ ਨੂੰ ਸ਼ੁਰੂ ਹੋਇਆ ਸੀ। ਸਿਹਤ ਮੰਤਰਾਲਾ ਅਨੁਸਾਰ ਕੋਰੋਨਾ ਵਾਇਰਸ ਵਿਰੁੱਧ ਹੁਣ ਤੱਕ ਕੁੱਲ 1,94,97,704 ਲੋਕਾਂ ਨੂੰ ਟੀਕਾ ਲਗਾਇਆ ਗਿਆ ਹੈ।
ਇਹ ਵੀ ਪੜ੍ਹੋ : ਪੀ.ਐੱਮ. ਮੋਦੀ ਤੋਂ ਬਾਅਦ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਲਗਵਾਇਆ ਕੋਰੋਨਾ ਟੀਕਾ
TMC ਨੇਤਾ ਦਿਨੇਸ਼ ਤ੍ਰਿਵੇਦੀ ਭਾਜਪਾ 'ਚ ਸ਼ਾਮਲ, ਬੋਲੇ- ਸੁਨਹਿਰੀ ਪਲ, ਜਿਸ ਦਾ ਮੈਨੂੰ ਇੰਤਜ਼ਾਰ ਸੀ
NEXT STORY