ਨਵੀਂ ਦਿੱਲੀ— ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੇ ਸਿੰਘੂ ਬਾਰਡਰ 'ਤੇ ਡਟੀਆਂ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਨੂੰ ਲੈ ਕੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਗੱਲਬਾਤ ਦਾ ਮਾਹੌਲ ਬਣਾਉਣ ਅਤੇ ਅਸੀਂ ਚਰਚਾ ਲਈ ਤਿਆਰ ਹਾਂ। ਸਰਕਾਰ ਨੇ ਗੱਲਬਾਤ ਕਰਨ ਤੋਂ ਕਦੇ ਇਨਕਾਰ ਨਹੀਂ ਕੀਤਾ ਹੈ। ਸਰਕਾਰ ਨੇ 3 ਦਸੰਬਰ ਨੂੰ ਮਿਲਣ ਦਾ ਪ੍ਰਸਤਾਵ ਦਿੱਤਾ ਹੈ। ਕਿਸੇ ਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਸਰਕਾਰ ਇਸ ਲਈ ਤਿਆਰ ਨਹੀਂ ਹੈ। ਕਿਸਾਨ ਜਥੇਬੰਦੀਆਂ ਨੂੰ ਇਸ ਲਈ ਮਾਹੌਲ ਬਣਾਉਣਾ ਚਾਹੀਦਾ ਹੈ। ਉਨ੍ਹਾਂ ਨੂੰ ਅੰਦੋਲਨ ਛੱਡਣਾ ਚਾਹੀਦਾ ਹੈ ਅਤੇ ਗੱਲਬਾਤ ਦਾ ਰਾਹ ਚੁਣਨਾ ਚਾਹੀਦਾ ਹੈ।
ਇਹ ਵੀ ਪੜ੍ਹੋ: ਕਿਸਾਨ ਅੰਦੋਲਨ: ਸਿੰਘੂ ਅਤੇ ਟਿਕਰੀ ਬਾਰਡਰ 'ਤੇ ਹੀ ਡਟੇ ਕਿਸਾਨ, ਕਿਹਾ- ਬੁਰਾੜੀ ਨਹੀਂ ਜਾਵਾਂਗੇ
ਦੱਸਣਯੋਗ ਹੈ ਕਿ ਐਤਵਾਰ ਯਾਨੀ ਕਿ ਅੱਜ ਕਿਸਾਨ ਜਥੇਬੰਦੀਆਂ ਨੇ ਫ਼ੈਸਲਾ ਲਿਆ ਹੈ ਕਿ ਉਹ ਦਿੱਲੀ ਦੇ 5 ਕੌਮੀ ਮਾਰਗਾਂ ਨੂੰ ਜਾਮ ਕਰਨਗੇ ਅਤੇ ਅੰਦੋਲਨ ਨੂੰ ਹੋਰ ਤੇਜ਼ ਕਰਨਗੇ। ਇਸ ਤੋਂ ਇਲਾਵਾ ਉਨ੍ਹਾਂ ਨੇ ਬੁਰਾੜੀ ਦੇ ਸੰਤ ਨਿਰੰਕਾਰੀ ਮੈਦਾਨ 'ਚ ਜਾਣ ਦੇ ਪ੍ਰਸਤਾਵ ਨੂੰ ਵੀ ਠੁਕਰਾ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਬਿਨਾਂ ਕਿਸੇ ਸ਼ਰਤ ਦੇ ਕੇਂਦਰ ਨਾਲ ਗੱਲਬਾਤ ਚਾਹੁੰਦੇ ਹਨ। ਕਿਸਾਨਾਂ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਰੰਟੀ ਅਤੇ ਫ਼ਸਲਾਂ ਨੂੰ ਕਿਸੇ ਵੀ ਕੀਮਤ 'ਤੇ ਖਰੀਦਣ ਦੀ ਵੀ ਗਰੰਟੀ ਦਿੱਤੀ ਜਾਵੇ।
ਇਹ ਵੀ ਪੜ੍ਹੋ: ਕਿਸਾਨ ਅੰਦੋਲਨ: ਦਿੱਲੀ ਬਾਰਡਰ 'ਤੇ ਚੱਲ ਰਹੀ ਕਿਸਾਨਾਂ ਦੀ ਬੈਠਕ ਖ਼ਤਮ, ਲਿਆ ਗਿਆ ਇਹ ਫ਼ੈਸਲਾ
ਦੱਸ ਦੇਈਏ ਕਿ ਦਿੱਲੀ ਚਲੋ ਅੰਦੋਲਨ 'ਚ ਪੰਜਾਬ ਦੇ ਕਿਸਾਨਾਂ ਤੋਂ ਇਲਾਵਾ ਉੱਤਰ ਪ੍ਰਦੇਸ਼, ਰਾਜਸਥਾਨ ਤੋਂ ਕਿਸਾਨ ਦਿੱਲੀ ਕੂਚ ਕਰ ਰਹੇ ਹਨ। ਪ੍ਰਦਰਸ਼ਨਕਾਰੀ ਕਿਸਾਨਾਂ ਨੇ ਸਿੰਘੂ ਬਾਰਡਰ ਚੌਕ ਵੀ ਜਾਮ ਕਰ ਦਿੱਤਾ ਹੈ। ਕਈ ਕਿਸਾਨ ਟਰੈਕਟਰ-ਟਰਾਲੀਆਂ ਨਾਲ ਪਹੁੰਚ ਗਏ ਹਨ। ਮੌਕੇ 'ਤੇ ਭਾਰੀ ਗਿਣਤੀ ਵਿਚ ਪੁਲਸ ਫੋਰਸ ਤਾਇਨਾਤ ਹੈ।
ਇਹ ਵੀ ਪੜ੍ਹੋ: ਜਿੱਦ 'ਤੇ ਅੜੇ ਕਿਸਾਨ, ਕਿਹਾ- 'ਬੁਰਾੜੀ ਕਦੇ ਨਹੀਂ ਜਾਵਾਂਗੇ, ਉਹ ਖੁੱਲ੍ਹੀ ਜੇਲ੍ਹ ਹੈ'
J&K : ਅੰਤਰਰਾਸ਼ਟਰੀ ਮੰਗ ਨੂੰ ਪੂਰਾ ਕਰਨ ਲਈ ਵਧੀਆ ਅਖਰੋਟ ਦੀ ਕਾਸ਼ਤ ਕਰੇਗਾ ਬਾਗਬਾਨੀ ਵਿਭਾਗ
NEXT STORY