ਨਵੀਂ ਦਿੱਲੀ- ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦਿਹਾਂਤ ਕਾਰਨ ਕੇਂਦਰੀ ਗ੍ਰਹਿ ਮੰਤਰਾਲਾ ਨੇ ਦੇਸ਼ ਭਰ ਵਿਚ 7 ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਇਸ ਦੌਰਾਨ ਪੂਰੇ ਭਾਰਤ ਵਿਚ ਤਿਰੰਗਾ ਅੱਧਾ ਝੁਕਿਆ ਰਹੇਗਾ। ਭਾਰਤ ਵਿਚ ਆਰਥਿਕ ਸੁਧਾਰਾਂ ਦੇ ਜਨਕ ਮਨਮੋਹਨ ਸਿੰਘ ਦਾ 26 ਦਸੰਬਰ, ਵੀਰਵਾਰ ਰਾਤ 9.51 ਵਜੇ ਦਿੱਲੀ ਦੇ ਏਮਜ਼ ਵਿਖੇ ਦਿਹਾਂਤ ਹੋ ਗਿਆ। 26 ਸਤੰਬਰ 1932 ਨੂੰ ਜਨਮੇ ਮਨਮੋਹਨ ਸਿੰਘ ਨੇ 92 ਸਾਲ ਦੀ ਉਮਰ 'ਚ ਆਖ਼ਰੀ ਸਾਹ ਲਿਆ।
ਇਹ ਵੀ ਪੜ੍ਹੋ- ਡਾ. ਮਨਮੋਹਨ ਸਿੰਘ ਦੇ ਦਿਹਾਂਤ ਮਗਰੋਂ ਸਰਕਾਰੀ ਬੈਠਕਾਂ ਹੋਈਆਂ ਰੱਦ, 7 ਦਿਨਾਂ ਲਈ ਰਾਸ਼ਟਰੀ ਸੋਗ ਦਾ ਐਲਾਨ
ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਨੂੰ ਵੀਰਵਾਰ ਨੂੰ ਭੇਜੇ ਗਏ ਪੱਤਰ ਵਿਚ ਗ੍ਰਹਿ ਮੰਤਰਾਲੇ ਨੇ ਇਹ ਵੀ ਕਿਹਾ ਕਿ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਜਾਵੇਗਾ ਅਤੇ ਰਾਸ਼ਟਰੀ ਸੋਗ ਦੌਰਾਨ ਕੋਈ ਅਧਿਕਾਰਤ ਮਨੋਰੰਜਨ ਪ੍ਰੋਗਰਾਮ ਨਹੀਂ ਹੋਵੇਗਾ। ਪੱਤਰ ਵਿਚ ਕਿਹਾ ਗਿਆ ਹੈ ਕਿ ਭਾਰਤ ਸਰਕਾਰ ਬਹੁਤ ਦੁੱਖ ਨਾਲ ਐਲਾਨ ਕਰਦੀ ਹੈ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ 26 ਦਸੰਬਰ, 2024 ਨੂੰ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼), ਨਵੀਂ ਦਿੱਲੀ ਵਿਚ ਦਿਹਾਂਤ ਹੋ ਗਿਆ। ਗ੍ਰਹਿ ਮੰਤਰਾਲੇ ਨੇ ਕਿਹਾ ਕਿ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਦੇ ਸਨਮਾਨ 'ਚ 26 ਦਸੰਬਰ ਤੋਂ 1 ਜਨਵਰੀ ਤੱਕ ਪੂਰੇ ਭਾਰਤ 'ਚ ਸੱਤ ਦਿਨਾਂ ਦਾ ਰਾਸ਼ਟਰੀ ਸੋਗ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਮਹਾਨ ਵਿਦਵਾਨ, ਨਿਪੁਣ ਪ੍ਰਸ਼ਾਸਕ ਤੇ ਪ੍ਰਭਾਵਸ਼ਾਲੀ ਨੇਤਾ ਡਾ. ਮਨਮੋਹਨ ਸਿੰਘ ਦੇ ਕਰੀਅਰ 'ਤੇ ਇਕ ਝਾਤ
ਇਸ ਸਮੇਂ ਦੌਰਾਨ ਭਾਰਤ 'ਚ ਉਨ੍ਹਾਂ ਸਾਰੀਆਂ ਥਾਵਾਂ 'ਤੇ ਤਿਰੰਗਾ ਅੱਧਾ ਝੁਕਾਇਆ ਜਾਵੇਗਾ ਜਿੱਥੇ ਰਾਸ਼ਟਰੀ ਝੰਡਾ ਨਿਯਮਿਤ ਤੌਰ 'ਤੇ ਲਹਿਰਾਇਆ ਜਾਂਦਾ ਹੈ ਅਤੇ ਰਾਸ਼ਟਰੀ ਸੋਗ ਦੌਰਾਨ ਕੋਈ ਅਧਿਕਾਰਤ ਮਨੋਰੰਜਨ ਪ੍ਰੋਗਰਾਮ ਨਹੀਂ ਹੋਵੇਗਾ। ਗ੍ਰਹਿ ਮੰਤਰਾਲੇ ਨੇ ਕਿਹਾ ਕਿ ਅੰਤਿਮ ਸੰਸਕਾਰ ਵਾਲੇ ਦਿਨ ਵਿਦੇਸ਼ਾਂ ਵਿਚ ਸਾਰੇ ਭਾਰਤੀ ਦੂਤਘਰਾਂ ਅਤੇ ਹਾਈ ਕਮਿਸ਼ਨਾਂ ਵਿਚ ਰਾਸ਼ਟਰੀ ਝੰਡਾ ਵੀ ਅੱਧਾ ਝੁਕਾਇਆ ਜਾਵੇਗਾ।
ਕੰਪਿਊਟਰ ਆਪ੍ਰੇਟਰ ਨੇ ਕੀਤਾ ਵੱਡਾ ਸਕੈਮ, ਤਨਖਾਹ 13 ਹਜ਼ਾਰ ਤੇ ਜਾਇਦਾਦ 21 ਕਰੋੜ ਦੀ
NEXT STORY