ਨੈਸ਼ਨਲ ਡੈਸਕ : ਨੈਸ਼ਨਲ ਹੈਰਾਲਡ ਮਾਮਲੇ 'ਚ ਕਾਂਗਰਸ ਨੇਤਾ ਰਾਹੁਲ ਗਾਂਧੀ ਤੋਂ ਸੋਮਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਕਰੀਬ ਸਾਢੇ 8 ਘੰਟੇ ਪੁੱਛਗਿੱਛ ਕੀਤੀ। ਈ.ਡੀ. ਨੇ ਰਾਹੁਲ ਗਾਂਧੀ ਨੂੰ ਅੱਜ ਯਾਨੀ ਮੰਗਲਵਾਰ ਦੁਬਾਰਾ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਈ.ਡੀ. ਦਫ਼ਤਰ ਪਹੁੰਚੇ ਰਾਹੁਲ ਗਾਂਧੀ ਤੋਂ ਏਜੰਸੀ ਦੇ ਅਧਿਕਾਰੀਆਂ ਨੇ ਸਵੇਰੇ ਕਰੀਬ 3 ਘੰਟੇ ਪੁੱਛਗਿੱਛ ਕੀਤੀ। ਇਸ ਤੋਂ ਬਾਅਦ ਉਹ ਲੰਚ ਬ੍ਰੇਕ ਲਈ ਰਵਾਨਾ ਹੋ ਗਏ। ਲੰਚ ਬ੍ਰੇਕ 'ਚ ਰਾਹੁਲ ਗਾਂਧੀ ਸੋਨੀਆ ਗਾਂਧੀ ਨੂੰ ਮਿਲਣ ਹਸਪਤਾਲ ਪਹੁੰਚੇ ਤੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ। ਬ੍ਰੇਕ ਤੋਂ ਬਾਅਦ ਰਾਹੁਲ ਬਾਅਦ ਦੁਪਹਿਰ ਕਰੀਬ 3.30 ਵਜੇ ਮੁੜ ਈ.ਡੀ. ਦਫ਼ਤਰ ਪੁੱਜੇ। ਈ.ਡੀ. ਨੇ ਰਾਤ ਕਰੀਬ 9 ਵਜੇ ਤੱਕ ਉਨ੍ਹਾਂ ਤੋਂ ਪੁੱਛਗਿੱਛ ਕੀਤੀ।
ਖ਼ਬਰ ਇਹ ਵੀ : CM ਮਾਨ ਨੇ ਕਿਸਾਨਾਂ ਨੂੰ ਕੀਤੀ ਅਪੀਲ ਤਾਂ ਉਥੇ ਹੀ ਅਦਾਲਤ ਨੇ ਸਾਬਕਾ ਕਾਂਗਰਸੀ ਮੰਤਰੀ ਨੂੰ ਦਿੱਤਾ ਝਟਕਾ, ਪੜ੍ਹੋ Top 10
ਇਸ ਤੋਂ ਪਹਿਲਾਂ ਰਾਹੁਲ ਗਾਂਧੀ ਦੇ ਸਮਰਥਨ 'ਚ ਕਾਂਗਰਸ ਨੇ ਦੇਸ਼ ਭਰ 'ਚ ਧਰਨੇ ਪ੍ਰਦਰਸ਼ਨ ਕੀਤੇ। ਦਿੱਲੀ ਪੁਲਸ ਨੇ ਦਿੱਲੀ 'ਚ ਕਾਂਗਰਸੀ ਆਗੂਆਂ ਨੂੰ ਗ੍ਰਿਫ਼ਤਾਰ ਵੀ ਕੀਤਾ। ਕਾਂਗਰਸ ਨੇ ਕਿਹਾ ਕਿ ਅਸੀਂ ਨਾ ਤਾਂ ਡਰਾਂਗੇ ਤੇ ਨਾ ਹੀ ਝੁਕਾਂਗੇ। ਦਿੱਲੀ ਪੁਲਸ ਨੇ ਕਾਂਗਰਸੀ ਆਗੂਆਂ ਨੂੰ ਹਿਰਾਸਤ 'ਚ ਲੈ ਲਿਆ ਹੈ। ਪ੍ਰਿਅੰਕਾ ਗਾਂਧੀ ਉਨ੍ਹਾਂ ਨੂੰ ਮਿਲਣ ਪੁਲਸ ਸਟੇਸ਼ਨ ਪਹੁੰਚੀ, ਜਿੱਥੇ ਇਕ ਪਾਸੇ ਕਾਂਗਰਸ ਦੇ ਜਨਰਲ ਸਕੱਤਰ ਮੁਕੁਲ ਵਾਸਨਿਕ ਫਟੇ ਕੱਪੜਿਆਂ 'ਚ ਥਾਣੇ ਵਿੱਚ ਬੈਠੇ ਹਨ। ਦੱਸ ਦੇਈਏ ਕਿ ਨੈਸ਼ਨਲ ਹੈਰਾਲਡ ਮਾਮਲੇ 'ਚ ਈ.ਡੀ. ਨੇ ਰਾਹੁਲ ਗਾਂਧੀ ਅਤੇ ਉਨ੍ਹਾਂ ਦੀ ਮਾਂ ਸੋਨੀਆ ਗਾਂਧੀ ਨੂੰ ਸੰਮਨ ਜਾਰੀ ਕਰਕੇ ਪੇਸ਼ ਹੋਣ ਲਈ ਕਿਹਾ ਸੀ। ਸੋਨੀਆ ਗਾਂਧੀ ਦੇ ਕੋਰੋਨਾ ਸੰਕਰਮਿਤ ਪਾਏ ਜਾਣ ਤੋਂ ਬਾਅਦ ਉਨ੍ਹਾਂ ਨੇ ਈ.ਡੀ. ਸਾਹਮਣੇ ਪੇਸ਼ ਹੋਣ ਲਈ ਸਮਾਂ ਮੰਗਿਆ ਹੈ। ਸੋਨੀਆ ਗਾਂਧੀ ਦੀ ਸਿਹਤ ਵਿਗੜਦੀ ਜਾ ਰਹੀ ਹੈ ਅਤੇ ਉਹ ਗੰਗਾਰਾਮ ਹਸਪਤਾਲ ਵਿੱਚ ਦਾਖ਼ਲ ਹਨ। ਈ.ਡੀ. ਨੇ ਉਨ੍ਹਾਂ ਨੂੰ 23 ਜੂਨ ਨੂੰ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਦੇ ਮਾਮਲੇ 'ਚ ਫਸੇ ਸਾਧੂ ਸਿੰਘ ਧਰਮਸੋਤ ਨੂੰ ਅਦਾਲਤ ਤੋਂ ਝਟਕਾ, ਵਧਿਆ ਰਿਮਾਂਡ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਨੈਸ਼ਨਲ ਹੇਰਾਲਡ ਮਾਮਲਾ : ਰਾਹੁਲ ਗਾਂਧੀ ਤੋਂ ED ਦੀ ਪੁੱਛਗਿੱਛ ਖ਼ਤਮ, ਸਾਢੇ 8 ਘੰਟੇ ਤਕ ਹੋਏ ਸਵਾਲ-ਜਵਾਬ
NEXT STORY