ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਸੋਨਭਦਰ ਜ਼ਿਲ੍ਹੇ ਵਿੱਚ ਵਾਰਾਣਸੀ-ਸ਼ਕਤੀਨਗਰ ਨੈਸ਼ਨਲ ਹਾਈਵੇ 'ਤੇ ਬੁੱਧਵਾਰ ਤੜਕੇ ਵਾਪਰੇ ਇਕ ਭਿਆਨਕ ਹਾਦਸੇ 'ਚ 2 ਲੋਕਾਂ ਦੀ ਮੌਤ ਹੋ ਗਈ ਹੈ। ਰਾਬਰਟਸਗੰਜ ਥਾਣਾ ਖੇਤਰ ਦੇ ਚਹਲਵਾ ਨੇੜੇ ਸੜਕ ਕਿਨਾਰੇ ਖੜ੍ਹੇ ਇੱਕ ਟਰੱਕ ਨਾਲ ਪਿਕਅੱਪ ਵਾਹਨ ਦੀ ਜ਼ਬਰਦਸਤ ਟੱਕਰ ਹੋਣ ਕਾਰਨ ਚਾਲਕ ਸਮੇਤ 2 ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਸੁਕ੍ਰਿਤ ਚੌਂਕੀ ਦੇ ਇੰਚਾਰਜ ਵਿਸ਼ਨੂੰ ਪ੍ਰਭਾ ਸਿੰਘ ਅਨੁਸਾਰ, ਤੇਜ਼ ਰਫ਼ਤਾਰ ਪਿਕਅੱਪ ਵਾਹਨ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਪਿੱਛੋਂ ਜਾ ਟਕਰਾਇਆ। ਸੂਚਨਾ ਮਿਲਦੇ ਹੀ ਪੁਲਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਵਾਹਨ ਵਿੱਚ ਫਸੇ ਦੋਵਾਂ ਵਿਅਕਤੀਆਂ ਨੂੰ ਬਾਹਰ ਕੱਢ ਕੇ ਮਧੁਪੁਰ ਦੇ ਕਮਿਊਨਿਟੀ ਹੈਲਥ ਸੈਂਟਰ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕਾਂ ਦੀ ਪਛਾਣ ਦੁੱਧੀ ਖੇਤਰ ਦੇ ਕਟੌਲੀ ਨਿਵਾਸੀ ਸੱਦਾਨ (32) ਅਤੇ ਰਵਿੰਦਰ (27) ਵਜੋਂ ਹੋਈ ਹੈ। ਪੁਲਸ ਨੇ ਦੋਵਾਂ ਮ੍ਰਿਤਕ ਦੇਹਾਂ ਨੂੰ ਪੋਸਟਮਾਰਟਮ ਲਈ ਜ਼ਿਲ੍ਹਾ ਹਸਪਤਾਲ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਮੇਘਾਲਿਆ ਦੀ ਯੂਨਾਈਟਿਡ ਡੈਮੋਕ੍ਰੇਟਿਕ ਪਾਰਟੀ ਦੇ 8 ਵਿਧਾਇਕ ਭਾਜਪਾ 'ਚ ਹੋਏ ਸ਼ਾਮਲ
NEXT STORY