ਗਾਜ਼ੀਆਬਾਦ- ਰਾਜਨਗਰ ਐਕਸਟੈਂਸ਼ਨ ਵਿਚ ਸ਼ੁੱਕਰਵਾਰ ਰਾਤ 14 ਸਾਲਾ ਵਿਦਿਆਰਥਣ ਪ੍ਰਾਚੀ ਰਾਜਪੂਤ ਦੀ 12ਵੀਂ ਮੰਜ਼ਿਲ ਤੋਂ ਡਿੱਗ ਕੇ ਮੌਤ ਹੋ ਗਈ। ਪ੍ਰਾਚੀ ਡੀ.ਡੀ.ਪੀ.ਐੱਸ. ਸੰਜੇ ਨਗਰ ਵਿਚ 9ਵੀਂ ਜਮਾਤ ਦੀ ਵਿਦਿਆਰਥਣ ਸੀ। ਪਰਿਵਾਰਕ ਮੈਂਬਰਾਂ ਮੁਤਾਬਕ ਪ੍ਰਾਚੀ ਨੇ 2 ਦਿਨ ਪਹਿਲਾਂ ਹੀ ਮਹਾਰਾਸ਼ਟਰ ਦੇ ਸ਼ਿਰਡੀ ਵਿਚ ਆਯੋਜਿਤ ਸੀ.ਬੀ.ਐੱਸ.ਈ. ਨੈਸ਼ਨਲ ਰੋਪ ਸਕਿੱਪਿੰਗ ਮੁਕਾਬਲੇ ਵਿਚ 2 ਗੋਲਡ ਮੈਡਲ ਜਿੱਤੇ ਸਨ। ਉਸ ਨੇ ਡਬਲ ਡੱਚ ਪੇਅਰ ਫ੍ਰੀ ਸਟਾਈਲ ਅਤੇ ਡਬਲ ਡੱਚ ਸਿੰਗਲ ਫ੍ਰੀ ਸਟਾਈਲ ਮੁਕਾਬਲੇ ਵਿਚ ਗੋਲਡ ਮੈਡਲ ਹਾਸਲ ਕੀਤਾ ਸੀ। ਮੈਡਲ ਜਿੱਤ ਕੇ ਘਰ ਵਾਪਸ ਆਉਣ ਤੋਂ ਬਾਅਦ ਪਰਿਵਾਰ ਵਿਚ ਖੁਸ਼ੀ ਦਾ ਮਾਹੌਲ ਸੀ।
ਜਾਣਕਾਰੀ ਅਨੁਸਾਰ ਪ੍ਰਾਚੀ ਦਾ ਪਰਿਵਾਰ ਰਾਜਨਗਰ ਰੈਜ਼ੀਡੈਂਸੀ ਦੇ ਟਾਵਰ ਜੀ ਦੀ 12ਵੀਂ ਮੰਜ਼ਿਲ ’ਤੇ ਰਹਿੰਦਾ ਹੈ। ਸ਼ੁੱਕਰਵਾਰ ਰਾਤ ਲੱਗਭਗ 9 ਵਜੇ ਉਹ ਬਾਲਕੋਨੀ ਵਿਚ ਕੱਪੜੇ ਲੈਣ ਗਈ ਸੀ। ਇਸੇ ਦੌਰਾਨ ਉਹ ਅਚਾਨਕ ਹੇਠਾਂ ਡਿੱਗ ਪਈ। ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਅਨੁਸਾਰ ਮੁੱਢਲੀ ਜਾਂਚ ਵਿਚ ਘਟਨਾ ਦਾ ਕਾਰਨ ਸਪੱਸ਼ਟ ਨਹੀਂ ਹੈ। ਹਾਦਸਾ ਹੋਇਆ ਜਾਂ ਵਿਦਿਆਰਥਣ ਨੇ ਕੋਈ ਕਦਮ ਚੁੱਕਿਆ, ਇਸ ਦੀ ਪੁਸ਼ਟੀ ਨਹੀਂ ਹੋਈ। ਪੁਲਸ ਸੀ. ਸੀ. ਟੀ. ਵੀ. ਫੁਟੇਜ ਖੰਗਾਲਣ ਦੇ ਨਾਲ-ਨਾਲ ਸਾਰੇ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
SIR 'ਚ ਕੱਟਿਆ ਗਿਆ ਨਾਂ ਤਾਂ ਘਬਰਾਉਣ ਦੀ ਲੋੜ ਨਹੀਂ ! ਘਰ-ਘਰ ਜਾ ਕੇ ਦਸਤਾਵੇਜ਼ ਲੈਣਗੇ ਅਧਿਕਾਰੀ
NEXT STORY