ਹਰਿਆਣਾ- ਮਜ਼ਦੂਰ ਅਧਿਕਾਰ ਵਰਕਰ ਨੌਦੀਪ ਕੌਰ ਨੂੰ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਤੁਰੰਤ ਕੋਈ ਰਾਹਤ ਨਹੀਂ ਮਿਲੀ ਹੈ। ਕੋਰਟ ਨੇ ਉਸ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 26 ਫਰਵਰੀ ਤੱਕ ਟਾਲ ਦਿੱਤੀ ਹੈ। ਜੱਜ ਅਵਨੀਸ਼ ਝਿੰਗਨ ਦੀ ਅਦਾਲਤ ਨੇ ਹਰਿਆਣਾ ਪੁਲਸ ਨੂੰ ਕੌਰ ਦੀ ਮੈਡੀਕਲ ਰਿਪੋਰਟ ਵੀ ਅਦਾਲਤ 'ਚ ਪੇਸ਼ ਕਰਨ ਲਈ ਕਿਹਾ ਹੈ। ਨੌਦੀਪ ਦੀ ਵਕੀਲ ਅਰਸ਼ਦੀਪ ਸਿੰਘ ਚੀਮਾ ਨੇ ਬੁੱਧਵਾਰ ਨੂੰ ਦੱਸਿਆ ਕਿ ਅਦਾਲਤ ਨੇ ਮਾਮਲੇ ਦੀ ਸੁਣਵਾਈ 26 ਫਰਵਰੀ ਨੂੰ ਤੈਅ ਕੀਤੀ ਹੈ। ਫਿਲਹਾਲ ਹਰਿਆਣਾ ਸਰਕਾਰ ਨੇ ਕਥਿਤ ਤੌਰ 'ਤੇ ਗਲਤ ਤਰੀਕੇ ਨਾਲ ਕੌਰ ਨੂੰ ਰੋਕ ਕੇ ਰੱਖਣ ਨਾਲ ਸੰਬੰਧਤ ਮਾਮਲੇ 'ਚ ਆਪਣਾ ਜਵਾਬ ਦਾਖ਼ਲ ਕੀਤਾ ਹੈ।
ਹਾਈ ਕੋਰਟ ਨੇ ਪਹਿਲਾਂ ਇਸ ਮਾਮਲੇ ਦਾ ਖ਼ੁਦ ਨੋਟਿਸ ਲਿਆ ਸੀ।
ਇਹ ਵੀ ਪੜ੍ਹੋ : ਨੌਦੀਪ ਕੌਰ ਨੂੰ ਮਿਲਣ ਜੇਲ੍ਹ ਪਹੁੰਚੇ ‘ਆਪ’ ਵਿਧਾਇਕ, ਪ੍ਰਸ਼ਾਸਨ ਨੇ ਨਹੀਂ ਦਿੱਤੀ ਮਨਜ਼ੂਰੀ’
ਹਰਿਆਣਾ ਦੇ ਸੋਨੀਪਤ ਜ਼ਿਲ੍ਹੇ 'ਚ 12 ਜਨਵਰੀ ਨੂੰ ਇਕ ਉਦਯੋਗਿਕ ਇਕਾਈ ਦਾ ਘਿਰਾਓ ਕਰਨ ਤੋਂ ਬਾਅਦ ਨੌਦੀਪ ਕੌਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਕੌਰ (23) ਨੇ ਆਪਣੀ ਪਟੀਸ਼ਨ 'ਚ ਦਾਅਵਾ ਕੀਤਾ ਹੈ ਕਿ ਪਿਛਲੇ ਮਹੀਨੇ ਸੋਨੀਪਤ ਪੁਲਸ ਵਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਥਾਣੇ 'ਚ ਕਈ ਵਾਰ ਉਨ੍ਹਾਂ ਨੂੰ ਬੇਰਹਿਮੀ ਨਾਲ ਕੁੱਟਿਆ ਗਿਆ। ਆਪਣੀ ਪਟੀਸ਼ਨ 'ਚ ਕੌਰ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਗਲਤ ਤਰੀਕੇ ਨਾਲ ਫਸਾਇਆ ਗਿਆ ਅਤੇ ਭਾਰਤੀ ਸਜ਼ਾ ਕੋਡ (ਆਈ.ਪੀ.ਸੀ.) ਦੀ ਧਾਰਾ 307 (ਕਤਲ ਦੀ ਕੋਸ਼ਿਸ਼) ਸਮੇਤ ਵੱਖ-ਵੱਖ ਧਾਰਾਵਾਂ ਦੇ ਅਧੀਨ ਸ਼ਿਕਾਇਤ 'ਚ ਦੋਸ਼ੀ ਬਣਾਇਆ ਗਿਆ।
ਇਹ ਵੀ ਪੜ੍ਹੋ : ਦਿੱਲੀ ਪੁਲਸ ਵਲੋਂ ਨੌਦੀਪ ਕੌਰ 'ਤੇ ਕੀਤੇ ਤਸ਼ੱਦਦ ਖ਼ਿਲਾਫ਼ ਲੋਕਾਂ 'ਚ ਭਖਣ ਲੱਗਾ ਰੋਹ
ਮਜ਼ਦੂਰ ਅਧਿਕਾਰ ਵਰਕਰ ਨੇ ਦਾਅਵਾ ਕੀਤਾ ਕਿ ਮਾਮਲੇ 'ਚ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਗਲਤ ਤਰੀਕੇ ਨਾਲ ਫਸਾਇਆ ਗਿਆ, ਕਿਉਂਕਿ ਉਹ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਲਈ ਭਾਰੀ ਸਮਰਥਨ ਜੁਟਾਉਣ 'ਚ ਕਾਮਯਾਬ ਰਹੀ ਸੀ। ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੀ ਵਾਸੀ ਨੌਦੀਪ ਫ਼ਿਲਹਾਲ ਹਰਿਆਣਾ ਦੀ ਕਰਨਾਲ ਜੇਲ੍ਹ 'ਚ ਬੰਦ ਹੈ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਆਪਣਾ ਜਵਾਬ
ਟੂਲਕਿੱਟ ਮਾਮਲਾ : ਸ਼ਾਂਤਨੂੰ ਦੀ ਪੇਸ਼ਗੀ ਜ਼ਮਾਨਤ ਪਟੀਸ਼ਨ 'ਤੇ ਕੋਰਟ ਨੇ ਦਿੱਲੀ ਪੁਲਸ ਤੋਂ ਮੰਗਿਆ ਜਵਾਬ
NEXT STORY