ਨਵੀਂ ਦਿੱਲੀ - ਜ਼ਮਾਨਤ ਮਿਲਣ ਪਿੱਛੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੌਦੀਪ ਕੌਰ ਨੇ ਕਿਹਾ ਕਿ ਸਾਨੂੰ ਕਿਸਾਨਾਂ ਦੇ ਹੱਕਾਂ ਵਿਚ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਜਿਨ੍ਹਾਂ ਲੋਕਾਂ ਨੂੰ ਲੱਗਦਾ ਹੈ ਕਿ ਕਿਸਾਨ ਸਿਰਫ ਰਸਤਾ ਰੋਕੀ ਬੈਠੇ ਹਨ ਉਨ੍ਹਾਂ ਨੂੰ ਕਿਸਾਨਾਂ ਦਾ ਦੁੱਖ ਸਮਝਣਾ ਚਾਹੀਦਾ ਹੈ ਕਿ ਅੰਨਦਾਤਾ ਜੋ ਕਿ ਜਨਤਾ ਦਾ ਢਿੱਡ ਭਰਦਾ ਹੈ ਅੱਜ ਸੜਕਾਂ 'ਤੇ ਰੁਲ ਰਿਹਾ ਹੈ। ਲੋਕਾਂ ਨੂੰ ਉਨ੍ਹਾਂ ਦੇ ਹੱਕ ਵਿਚ ਆਵਾਜ਼ ਚੁੱਕਣੀ ਚਾਹੀਦੀ ਹੈ ਉਨ੍ਹਾਂ ਦੀ ਹਮਾਇਤ ਕਰਨੀ ਚਾਹੀਦੀ ਹੈ ਤਾਂਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋ ਸਕਣ ਅਤੇ ਕਿਸਾਨ ਆਪਣੇ ਘਰ ਜਾ ਸਕਣ।
ਜ਼ਿਕਰਯੋਗ ਹੈ ਕਿ ਹਰਿਆਣਾ ਦੇ ਸੋਨੀਪਤ ਜ਼ਿਲ੍ਹੇ 'ਚ 12 ਜਨਵਰੀ ਨੂੰ ਇਕ ਉਦਯੋਗਿਕ ਇਕਾਈ ਦਾ ਘਿਰਾਓ ਕਰਨ ਤੋਂ ਬਾਅਦ ਨੌਦੀਪ ਕੌਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਨੌਦੀਪ ਕੌਰ (23) ਨੇ ਆਪਣੀ ਪਟੀਸ਼ਨ 'ਚ ਦਾਅਵਾ ਕੀਤਾ ਸੀ ਕਿ ਪਿਛਲੇ ਮਹੀਨੇ ਸੋਨੀਪਤ ਪੁਲਸ ਵਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਥਾਣੇ 'ਚ ਕਈ ਵਾਰ ਉਨ੍ਹਾਂ ਨੂੰ ਬੇਰਹਿਮੀ ਨਾਲ ਕੁੱਟਿਆ ਗਿਆ। ਆਪਣੀ ਪਟੀਸ਼ਨ 'ਚ ਕੌਰ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਗਲਤ ਤਰੀਕੇ ਨਾਲ ਫਸਾਇਆ ਗਿਆ ਅਤੇ ਭਾਰਤੀ ਸਜ਼ਾ ਕੋਡ (ਆਈ.ਪੀ.ਸੀ.) ਦੀ ਧਾਰਾ 307 (ਕਤਲ ਦੀ ਕੋਸ਼ਿਸ਼) ਸਮੇਤ ਵੱਖ-ਵੱਖ ਧਾਰਾਵਾਂ ਦੇ ਅਧੀਨ ਸ਼ਿਕਾਇਤ 'ਚ ਦੋਸ਼ੀ ਬਣਾਇਆ ਗਿਆ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।
ਤਾਮਿਲਨਾਡੂ 'ਚ 6 ਅਪ੍ਰੈਲ ਨੂੰ ਹੋਣਗੀਆਂ ਚੋਣਾਂ, ਸਾਰੀਆਂ 232 ਸੀਟਾਂ 'ਤੇ ਪੈਣਗੀਆਂ ਵੋਟਾਂ
NEXT STORY