ਨੈਸ਼ਨਲ ਡੈਸਕ : ਪਹਿਲਗਾਮ ਅੱਤਵਾਦੀ ਹਮਲੇ ਪਿਛੋਂ ਭਾਰਤੀ ਸਮੁੰਦਰੀ ਫੌਜ ਨੇ ਜੰਗੀ ਜਹਾਜ਼ਾਂ ਨੂੰ ਅਲਰਟ 'ਤੇ ਰੱਖਿਆ ਹੈ। ਹਾਲ ਹੀ ਵਿੱਚ, ਅਰਬ ਸਾਗਰ ਵਿੱਚ ਐਂਟੀ ਸ਼ਿਪ ਅਤੇ ਐਂਟੀ ਏਅਰ ਕਰਾਫਟ ਫਾਈਰਿੰਗ ਦਾ ਅਭਿਆਸ ਕੀਤਾ ਗਿਆ। ਗੁਜਰਾਤ ਦੇ ਨੇੜੇ ਤੱਟ ਰੱਖਿਅਕ (ਕੋਸਟ ਗਾਰਡਜ਼) ਵੀ ਤਾਇਨਾਤ ਕੀਤੇ ਗਏ ਹਨ। ਨਿਊਜ਼ ਏਜੰਸੀ ਏਐਨਆਈ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ।
#IndianNavy Ships undertook successful multiple anti-ship firings to revalidate and demonstrate readiness of platforms, systems and crew for long range precision offensive strike.#IndianNavy stands #CombatReady #Credible and #FutureReady in safeguarding the nation’s maritime… pic.twitter.com/NWwSITBzKK
— SpokespersonNavy (@indiannavy) April 27, 2025
ਦੂਜੇ ਪਾਸੇ, ਪਾਕਿਸਤਾਨ ਨੇ ਫਿਰ ਤੋਂ ਅੰਤਰਰਾਸ਼ਟਰੀ ਸਰਹੱਦ 'ਤੇ ਚੌਕੀਆਂ 'ਤੇ ਆਪਣੇ ਝੰਡੇ ਲਹਿਰਾ ਦਿੱਤੇ ਹਨ। ਇੱਕ ਦਿਨ ਪਹਿਲਾਂ, ਪਾਕਿਸਤਾਨ ਨੇ ਚੌਕੀਆਂ ਤੋਂ ਝੰਡੇ ਹਟਾ ਦਿੱਤੇ ਸਨ। ਇਸ ਦੌਰਾਨ, ਪਾਕਿਸਤਾਨ ਨੇ ਅਮਰੀਕਾ ਤੋਂ ਮਦਦ ਮੰਗੀ ਹੈ।
ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਅਮਰੀਕਾ ਨੂੰ ਅਪੀਲ ਕੀਤੀ ਹੈ ਕਿ ਉਹ ਭਾਰਤ 'ਤੇ ਜ਼ਿੰਮੇਵਾਰੀ ਨਾਲ ਵਿਵਹਾਰ ਕਰਨ ਅਤੇ ਆਪਣੀ ਬਿਆਨਬਾਜ਼ੀ ਘਟਾਉਣ ਲਈ ਦਬਾਅ ਪਾਏ। ਸ਼ਰੀਫ ਨੇ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੂੰ ਇਹ ਵੀ ਕਿਹਾ ਕਿ ਭਾਰਤ ਦਾ ਭੜਕਾਊ ਰਵੱਈਆ ਖੇਤਰੀ ਸਥਿਤੀ ਨੂੰ ਹੋਰ ਵਿਗਾੜ ਸਕਦਾ ਹੈ। ਰੂਬੀਓ ਨੇ ਬੁੱਧਵਾਰ ਰਾਤ ਨੂੰ ਸ਼ਾਹਬਾਜ਼ ਸ਼ਰੀਫ ਅਤੇ ਭਾਰਤੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨਾਲ ਫ਼ੋਨ 'ਤੇ ਗੱਲਬਾਤ ਕੀਤੀ। ਉਨ੍ਹਾਂ ਪਹਿਲਗਾਮ ਹਮਲੇ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਅਮਰੀਕਾ ਅੱਤਵਾਦ ਵਿਰੁੱਧ ਲੜਾਈ ਵਿੱਚ ਭਾਰਤ ਦੇ ਨਾਲ ਹੈ।
ਦੱਸ ਦਈਏ ਕਿ 22 ਅਪ੍ਰੈਲ ਨੂੰ ਪਹਿਲਗਾਮ 'ਚ ਅੱਤਵਾਦੀ ਹਮਲਾ ਹੋਇਆ ਸੀ, ਜਿਸ ਪਿੱਛੇ ਪਾਕਿਸਤਾਨ ਦਾ ਹੱਥ ਦੱਸਿਆ ਜਾ ਰਿਹਾ ਹੈ। ਇਸ ਹਮਲੇ ਵਿੱਚ 26 ਸੈਲਾਨੀਆਂ ਦਾ ਅੱਤਵਾਦੀਆਂ ਨੇ ਕਤਲ ਕਰ ਦਿੱਤਾ ਸੀ। ਜਿਸ ਪਿੱਛੋਂ ਭਾਰਤ ਤੇ ਪਾਕਿਸਤਾਨ ਵਿੱਚਕਾਰ ਤਨਾਅ ਕਾਫੀ ਵੱਧਿਆ ਹੋਇਆ ਹੈ।
ਹੋਟਲ 'ਚ ਲੱਗੀ ਭਿਆਨਕ ਅੱਗ; 4 ਲੋਕ ਜ਼ਿੰਦਾ ਸੜੇ, ਔਰਤ ਨੇ ਖਿੜਕੀ 'ਚੋਂ ਬੱਚੇ ਨੂੰ ਸੁੱਟਿਆ ਬਾਹਰ
NEXT STORY