ਠਾਣੇ- ਮਹਾਰਾਸ਼ਟਰ ਦੇ ਨਵੀ ਮੁੰਬਈ ਸਥਿਤ ਇਕ ਘਰ 'ਚ ਪਾਣੀ ਨਾਲ ਭਰੀ ਵੱਡੇ ਆਕਾਰ ਦੀ ਬਾਲਟੀ 'ਚ ਡਿੱਗਣ ਕਾਰਨ 10 ਸਾਲਾ ਇਕ ਮੁੰਡੇ ਦੀ ਮੌਤ ਹੋ ਗਈ। ਪੁਲਸ ਨੇ ਐਤਵਾਰ ਯਾਨੀ ਕਿ ਅੱਜ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਘਟਨਾ ਸ਼ਨੀਵਾਰ ਸ਼ਾਮ ਨੂੰ ਉਸ ਸਮੇਂ ਵਾਪਰੀ, ਜਦੋਂ ਬੱਚਾ ਪਨਵੇਲ ਇਲਾਕੇ ਦੇ ਪਲਾਸਪੇ ਪਿੰਡ ਸਥਿਤ ਆਪਣੇ ਘਰ ਵਿਚ ਪਾਣੀ ਨਾਲ ਭਰੀ ਬਾਲਟੀ ਕੋਲ ਖੇਡ ਰਿਹਾ ਸੀ।
ਪਨਵੇਲ ਸ਼ਹਿਰ ਪੁਲਸ ਥਾਣੇ ਦੇ ਇਕ ਅਧਿਕਾਰੀ ਨੇ ਮੁੰਡੇ ਦੇ ਮਾਪਿਆਂ ਵਲੋਂ ਦਿੱਤੀ ਗਈ ਜਾਣਕਾਰੀ ਦੇ ਹਵਾਲੇ ਤੋਂ ਦੱਸਿਆ ਕਿ ਉਹ ਗਲਤੀ ਨਾਲ ਬਾਲਟੀ ਵਿਚ ਡਿੱਗ ਗਿਆ ਅਤੇ ਉਸ ਦਾ ਸਾਹ ਘੁੱਟਣ ਲੱਗਾ। ਅਧਿਕਾਰੀ ਨੇ ਦੱਸਿਆ ਕਿ ਇਸ ਤੋਂ ਬਾਅਦ ਮੁੰਡੇ ਨੂੰ ਨੇੜੇ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ 'ਚ ਭਿਜਵਾ ਦਿੱਤਾ ਹੈ ਅਤੇ ਗਲਤੀ ਨਾਲ ਮੌਤ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਛੱਤੀਸਗੜ੍ਹ 'ਚ ਚੋਣਾਂ ਤੋਂ ਪਹਿਲਾਂ ਭਾਜਪਾ ਨੇਤਾ ਦਾ ਬੇਰਹਿਮੀ ਨਾਲ ਕਤਲ
NEXT STORY