ਨਵੀਂ ਦਿੱਲੀ- ਪੰਜਾਬ ਦੀ ਸਿਆਸਤ 'ਚ ਨਵਜੋਤ ਸਿੰਘ ਸਿੱਧੂ ਦੀ ਜੇਲ੍ਹ ਤੋਂ ਰਿਹਾਈ ਤੋਂ ਪਹਿਲਾਂ ਹੀ ਹਲ-ਚਲ ਤੇਜ਼ ਹੋ ਗਈ ਹੈ। ਇਸ ਦਰਮਿਆਨ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਨਵੀਂ ਦਿੱਲੀ ਵਿਖੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ।
ਇਹ ਵੀ ਪੜ੍ਹੋ- ਰਾਮ ਰਹੀਮ ਨੂੰ ਮੁੜ ਮਿਲੀ 40 ਦਿਨ ਦੀ ਪੈਰੋਲ, ਸਵਾਤੀ ਮਾਲੀਵਾਲ ਬੋਲੀ- 'ਬੇਸ਼ਰਮੀ ਦੀ ਹੱਦ ਪਾਰ ਹੋ ਗਈ'
ਖੜਗੇ ਨਾਲ ਮੁਲਾਕਾਤ ਦੌਰਾਨ ਨਵਜੋਤ ਕੌਰ ਨੇ AICC ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਅਤੇ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਨਾਲ ਵੀ ਮੁਲਾਕਾਤ ਕੀਤੀ। ਨਵਜੋਤ ਕੌਰ ਸਿੱਧੂ ਨੇ ਉਕਤ ਨੇਤਾਵਾਂ ਨਾਲ 10 ਜਨਪਥ, ਨਵੀਂ ਦਿੱਲੀ ਵਿਖੇ ਵੱਖ-ਵੱਖ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਦੇ ਦੌਰੇ ਦੌਰਾਨ ਉਨ੍ਹਾਂ ਦੇ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਗੌਤਮ ਸੇਠ ਵੀ ਮੌਜੂਦ ਰਹੇ।
ਇਹ ਵੀ ਪੜ੍ਹੋ- ਨਵਜੋਤ ਸਿੱਧੂ ਨੂੰ ਆਇਆ ਕਾਂਗਰਸ ਦਾ ਸੱਦਾ, 'ਭਾਰਤ ਜੋੜੋ ਯਾਤਰਾ' ਦੀ ਸਮਾਪਤੀ 'ਚ ਹੋ ਸਕਦੇ ਨੇ ਸ਼ਾਮਲ
ਦੱਸ ਦੇਈਏ ਕਿ ਪੰਜਾਬ ਦੀ ਸਿਆਸਤ ਵਿਚ ਖ਼ਾਸ ਤੌਰ 'ਤੇ ਪੰਜਾਬ ਕਾਂਗਰਸ ਵਿਚ ਹਲ-ਚਲ ਤੇਜ਼ ਹੋਣ ਦਾ ਕਾਰਨ ਨਵਜੋਤ ਸਿੰਘ ਸਿੱਧੂ ਦੀ ਪਟਿਆਲਾ ਦੀ ਸੈਂਟਰਲ ਜੇਲ੍ਹ ਵਿਚੋਂ ਰਿਹਾਈ ਹੈ। ਮੰਨਿਆ ਜਾ ਰਿਹਾ ਹੈ ਕਿ 26 ਜਨਵਰੀ ਨੂੰ ਸਿੱਧੂ ਜੇਲ੍ਹ ਵਿਚੋਂ ਰਿਹਾਅ ਹੋ ਸਕਦੇ ਹਨ। ਇਸ ਤੋਂ ਬਾਅਦ ਕਾਂਗਰਸ ਦੀ ਲੀਡਰਸ਼ਿਪ ਵਲੋਂ ਸਿੱਧੂ ਨੂੰ ਪਾਰਟੀ ਵਿਚ ਕੋਈ ਵੱਡੀ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ। ਸਿੱਧੂ ਦੇ ਰਾਹੁਲ ਗਾਂਧੀ ਦੀ ਸ਼੍ਰੀਨਗਰ ਰੈਲੀ ਵਿਚ ਜਾਣ 'ਤੇ ਵਿਚਾਰ-ਚਰਚਾ ਵੀ ਸੰਭਵ ਹੈ।
ਇਹ ਵੀ ਪੜ੍ਹੋ- ਮਾਸਕੋ-ਗੋਆ ਫਲਾਈਟ ਨੂੰ ਬੰਬ ਨਾਲ ਉਡਾਣ ਦੀ ਧਮਕੀ, ਉਜ਼ਬੇਕਿਸਤਾਨ ਵੱਲ ਮੋੜਿਆ ਗਿਆ ਜਹਾਜ਼
ਆਸਾਮ CM ਹਿਮੰਤ ਬਿਸਵਾ ਨੇ KLO ਮੁਖੀ ਦੀ ਮੁੱਖ ਧਾਰਾ 'ਚ ਵਾਪਸੀ ਨੂੰ ਦੱਸਿਆ ਵੱਡੀ ਖ਼ਬਰ
NEXT STORY