ਕਟੜਾ : ਅੱਜ ਸ਼ਾਰਦੀਆ ਨਰਾਤਿਆਂ ਦਾ ਦੂਜਾ ਦਿਨ ਹੈ। ਅੱਜ ਯਾਨੀ ਸੋਮਵਾਰ ਨੂੰ ਵੀ ਮਾਤਾ ਵੈਸ਼ਨੋ ਦੇਵੀ ਦੇ ਮੰਦਰ ਵਿੱਚ ਸ਼ਰਧਾਲੂ ਵੱਡੀ ਗਿਣਤੀ ਵਿਚ ਪਹੁੰਚ ਰਹੇ ਹਨ। ਇਸ ਸ਼ੁੱਭ ਮੌਕੇ 'ਤੇ ਮਾਤਾ ਦੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਦੀਆਂ ਲੰਮੀਆਂ ਲਾਈਨਾਂ ਲੱਗੀਆਂ ਹੋਈਆਂ ਹਨ। ਇਸ ਦੌਰਾਨ ਸ਼ਰਧਾਲੂ ਮਾਂ ਦੇਵੀ ਦੇ ਜੈਕਾਰੇ ਲਗਾਉਂਦੇ ਹੋਏ ਅੱਗੇ ਵਧਦੇ ਜਾ ਰਹੇ ਹਨ। ਐਤਵਾਰ ਵਾਲੇ ਦਿਨ 47,326 ਸ਼ਰਧਾਲੂਆਂ ਨੇ ਮਾਂ ਵੈਸ਼ਨੋ ਦੇਵੀ ਦੇ ਮੰਦਰ ਵਿੱਚ ਮੱਥਾ ਟੇਕਿਆ। ਸ਼ਰਧਾਲੂਆਂ ਦੀ ਵੱਡੀ ਗਿਣਤੀ ਕਾਰਨ ਰਜਿਸਟ੍ਰੇਸ਼ਨ ਕਾਊਂਟਰ ਨੂੰ ਸ਼ਾਮ 6:00 ਵਜੇ ਬੰਦ ਕਰਨਾ ਪਿਆ।
ਇਹ ਵੀ ਪੜ੍ਹੋ : ਤਿਉਹਾਰਾਂ ਤੋਂ ਪਹਿਲਾਂ ਲੱਖਾਂ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ: ਕੇਂਦਰ ਵਲੋਂ ਮਹਿੰਗਾਈ ਭੱਤੇ ’ਚ ਵਾਧੇ ਦਾ ਐਲਾਨ
ਦੱਸ ਦੇਈਏ ਕਿ ਕੱਲ੍ਹ, ਯਾਨੀ ਸ਼ਾਰਦੀਆ ਨਰਾਤਿਆਂ ਦੇ ਪਹਿਲੇ ਦਿਨ ਮਾਂ ਵੈਸ਼ਨੋ ਦੇਵੀ ਦੇ ਦਰਬਾਰ ਵਿੱਚ ਸ਼ਰਧਾਲੂਆਂ ਦੀ ਇੱਕ ਲੰਬੀ ਕਤਾਰ ਦੇਖਣ ਨੂੰ ਮਿਲੀ। ਸ਼ਰਧਾਲੂ ਕਤਾਰਾਂ ਵਿੱਚ ਖੜ੍ਹੇ ਹੋ ਕੇ ਮਾਤਾ ਰਾਣੀ ਦੇ ਜੈਕਾਰੇ ਲਗਾਉਂ ਹੋਏ ਦਰਸ਼ਨਾਂ ਲਈ ਆਪਣੀ ਵਾਰੀ ਦੀ ਉਡੀਕ ਕਰ ਰਹੇ ਸਨ। ਵੈਸ਼ਨੋ ਦੇਵੀ ਭਵਨ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ, ਐਤਵਾਰ ਸਵੇਰ ਤੋਂ ਹੀ ਭਵਨ ਵਿੱਚ ਸ਼ਰਧਾਲੂਆਂ ਦੀਆਂ ਲੰਬੀਆਂ ਕਤਾਰਾਂ ਵੇਖੀਆਂ ਗਈਆਂ। ਸ਼ਰਧਾਲੂ ਸ਼ਰਦੀਆ ਨਰਾਤਿਆਂ 2026 ਦੀ ਸ਼ੁਰੂਆਤ ਮਾਂ ਦੇ ਚਰਨਾਂ ਵਿੱਚ ਮੱਥਾ ਟੇਕ ਕੇ ਅਤੇ ਆਪਣੀਆਂ ਇੱਛਾਵਾਂ ਲੈ ਕੇ ਮਾਤਾ ਰਾਣੀ ਦੇ ਦਰਬਾਰ ਵਿੱਚ ਪਹੁੰਚ ਕੇ ਕਰ ਰਹੇ ਹਨ।
ਇਹ ਵੀ ਪੜ੍ਹੋ : ਦਿੱਲੀ 'ਚ ਪਿਆ ਭਾਰੀ ਮੀਂਹ, ਹਨ੍ਹੇਰੀ-ਤੂਫ਼ਾਨ ਕਾਰਨ IGI ਏਅਰਪੋਰਟ 'ਤੇ 15 ਉਡਾਣਾਂ ਲੇਟ, ਐਡਵਾਇਜ਼ਰੀ ਜਾਰੀ
ਨਰਾਤਿਆਂ ਦੇ ਖ਼ਾਸ ਮੌਕੇ 'ਤੇ ਮਾਤਾ ਵੈਸ਼ਨੋ ਦੇਵੀ ਭਵਨ ਦੀ ਰੰਗ-ਬਿਰੰਗੇ ਫੁੱਲਾਂ ਅਤੇ ਰੰਗੀਨ ਲਾਈਟਾਂ ਨਾਲ ਸਜਾਵਟ ਕੀਤੀ ਗਈ ਹੈ, ਜੋ ਇਸ ਪੂਰੇ ਮਾਹੌਲ ਨੂੰ ਹੋਰ ਵੀ ਜ਼ਿਆਦਾ ਮਨਮੋਹਕ ਬਣਾ ਰਹੀ ਸੀ। ਅੰਕੜਿਆਂ ਅਨੁਸਾਰ, ਦੇਰ ਸ਼ਾਮ ਤੱਕ 47,000 ਤੋਂ ਵੱਧ ਸ਼ਰਧਾਲੂ ਆਪਣੇ ਯਾਤਰਾ RFID ਕਾਰਡਾਂ ਨਾਲ ਵੈਸ਼ਨੋ ਦੇਵੀ ਭਵਨ ਲਈ ਰਵਾਨਾ ਹੋ ਗਏ ਸਨ। ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਨੇ ਨਰਾਤਿਆਂ ਦੇ ਤਿਉਹਾਰ ਲਈ ਪੂਰੇ ਵੈਸ਼ਨੋ ਦੇਵੀ ਯਾਤਰਾ ਰੂਟ 'ਤੇ ਵਿਸ਼ੇਸ਼ ਪ੍ਰਬੰਧ ਕੀਤੇ ਹਨ। ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਜਿਸ ਵਿੱਚ ਬਿਜਲੀ, ਪਾਣੀ, ਭੋਜਨ ਅਤੇ ਪੀਣ ਵਾਲੇ ਪਦਾਰਥਾਂ ਦਾ ਢੁਕਵਾਂ ਪ੍ਰਬੰਧ ਸ਼ਾਮਲ ਹੈ।
ਇਹ ਵੀ ਪੜ੍ਹੋ : ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ, ਮੌਤ ਦੀ ਅਸਲ ਵਜ੍ਹਾ ਆਈ ਸਾਹਮਣੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਵਿਆਹ ਦੇ 72 ਘੰਟਿਆਂ ਅੰਦਰ ਲਾੜੀ ਕਰ ਗਈ ਕਾਂਡ, ਲਾੜੇ ਤੇ ਪਰਿਵਾਰ ਨੂੰ...
NEXT STORY