ਚੰਡੀਗੜ੍ਹ- ਨਰਾਤਿਆਂ ਦੌਰਾਨ ਹਰਿਆਣਾ ਦੇ ਸਾਰੇ ਨਗਰ ਨਿਗਮ ਖੇਤਰਾਂ 'ਚ ਸੰਵੇਦਨਸ਼ੀਲ ਸਥਾਨਾਂ ਦੇ ਨੇੜੇ-ਤੇੜੇ ਮਾਸ ਦੀਆਂ ਦੁਕਾਨਾਂ ਖੋਲ੍ਹਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਵੀਰਵਾਰ ਨੂੰ ਜਾਰੀ ਇਕ ਸਰਕਾਰੀ ਬਿਆਨ 'ਚ ਇਹ ਗੱਲ ਕਹੀ ਗਈ ਹੈ। ਸ਼ਹਿਰੀ ਸਥਾਨਕ ਬਾਡੀ ਮੰਤਰੀ ਵਿਪੁਲ ਗੋਇਲ ਨੇ ਕਿਹਾ ਕਿ ਹਰਿਆਣਾ ਨਗਰ ਪਾਲਿਕਾ ਐਕਟ, 1976 ਅਤੇ ਮਾਸ ਵਿਕਰੀ ਨਿਯਮ ਐਗਟ ਦੇ ਪ੍ਰਬੰਧਾਂ ਦੇ ਅਧੀਨ ਧਾਰਮਿਕ ਸਥਾਨਾਂ, ਪੂਜਾ ਸਥਾਨਾਂ ਅਤੇ ਸਿੱਖਿਆ ਸੰਸਥਾਵਾਂ ਦੇ ਨੇੜੇ-ਤੇੜੇ ਇਹ ਪਾਬੰਦੀ ਲਗਾਈ ਗਈ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਸੰਬੰਧਤ ਸਥਾਨਕ ਬਾਡੀ ਦੇ ਲਾਇਸੈਂਸਿੰਗ ਅਥਾਰਟੀ ਤੋਂ ਪਹਿਲਾਂ ਇਜਾਜ਼ਤ ਲਏ ਬਿਨਾਂ ਹੋਰ ਸਥਾਨਾਂ 'ਤੇ ਕੋਈ ਵੀ ਮਾਸ ਦੀ ਦੁਕਾਨ ਨਹੀਂ ਖੋਲ੍ਹੀ ਜਾ ਸਕਦੀ। ਗੋਇਲ ਨੇ ਕਿਹਾ ਕਿ ਤਿਉਹਾਰਾਂ ਦੌਰਾਨ ਸ਼ਹਿਰੀ ਖੇਤਰਾਂ 'ਚ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਯਕੀਨੀ ਕਰਨ ਲਈ ਇਹ ਆਦੇਸ਼ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਿਨਾਂ ਮਨਜ਼ੂਰੀ ਦੇ ਮਾਸ ਦੀਆਂ ਦੁਕਾਨਾਂ ਚਲਾਉਣ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਮੰਤਰੀ ਨੇ ਨਿਰਦੇਸ਼ ਦਿੱਤਾ ਕਿ ਸਾਰੇ ਨਗਰ ਨਿਗਮ ਅਧਿਕਾਰੀਆਂ ਨੂੰ ਆਪਣੇ-ਆਪਣੇ ਅਧਿਕਾਰ ਖੇਤਰ 'ਚ ਦੁਕਾਨਾਂ ਦੀ ਨਿਯਮਿਤ ਨਿਗਰਾਨੀ ਲਈ ਮਜ਼ਬੂਤ ਵਿਵਸਥਾ ਕਰਨੀ ਚਾਹੀਦੀ ਹੈ ਅਤੇ ਆਦੇਸ਼ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਕਰਨੀ ਚਾਹੀਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਭਾਰਤ 'ਚ ਮਹਿੰਗਾ ਹੋ ਗਿਆ ਪੈਟਰੋਲ, ਵੱਧ ਗਏ ਰੇਟ
NEXT STORY