ਨਵੀਂ ਦਿੱਲੀ— ਦਿੱਲੀ ਹਾਈ ਕੋਰਟ ਨੇ ਗਣਤੰਤਰ ਦਿਵਸ ’ਤੇ ਪ੍ਰਦਰਸ਼ਨਕਾਰੀ ਕਿਸਾਨਾਂ ਦੀ ‘ਟਰੈਕਟਰ ਪਰੇਡ’ ਦੌਰਾਨ ਟਰੈਕਟਰ ਪਲਟਣ ਕਾਰਨ 25 ਸਾਲਾ ਇਕ ਕਿਸਾਨ ਨਵਰੀਤ ਸਿੰਘ ਦੀ ਮੌਤ ਹੋਣ ਦੀ ਘਟਨਾ ਨੂੰ ਆਪਣੇ ਧਿਆਨ ’ਚ ਲਿਆ ਹੈ। ਅਦਾਲਤ ਨੇ ਇਸ ਘਟਨਾ ਦੇ ਸਬੰਧ ਵਿਚ ਅਦਾਲਤ ਦੀ ਨਿਗਰਾਨੀ ’ਚ ਵਿਸ਼ੇਸ਼ ਜਾਂਚ ਦਲ (ਐੱਸ. ਆਈ. ਟੀ.) ਜਾਂਚ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਵੀਰਵਾਰ ਨੂੰ ਦਿੱਲੀ ਪੁਲਸ ਤੋਂ ਜਵਾਬ ਮੰਗਿਆ। ਕਿਸਾਨ ਨਵਰੀਤ ਸਿੰਘ ਦੇ ਪਰਿਵਾਰ ਵੱਲੋਂ ਦਾਇਰ ਪਟੀਸ਼ਨ' ਤੇ ਸੁਣਵਾਈ ਕਰਦਿਆਂ ਦਿੱਲੀ ਪੁਲਿਸ ਨੂੰ ਵਿਸਥਾਰਤ ਸਥਿਤੀ ਰਿਪੋਰਟ ਦਰਜ਼ ਕਰਨ ਲਈ ਕਿਹਾ ਹੈ। ਜਸਟਿਸ ਯੋਗੇਸ਼ ਖੰਨਾ ਦੀ ਅਗਵਾਈ ਵਾਲੇ ਸਿੰਗਲ ਜੱਜ ਬੈਂਚ ਨੇ ਪਟੀਸ਼ਨ ਵਿਚ ਨੋਟਿਸ ਜਾਰੀ ਕਰਦਿਆਂ ਮਾਮਲੇ ਦੀ ਅਗਲੀ ਸੁਣਵਾਈ 26 ਫਰਵਰੀ ਨੂੰ ਸੂਚੀਬੱਧ ਕੀਤੀ ਹੈ।
ਇਹ ਵੀ ਪੜ੍ਹੋ: ਗਣਤੰਤਰ ਦਿਵਸ ਹਿੰਸਾ: ਮਿ੍ਰਤਕ ਨੌਜਵਾਨ ਨਵਰੀਤ ਦੇ ਪਰਿਵਾਰ ਨੇ ਕੀਤਾ ਹਾਈ ਕੋਰਟ ਦਾ ਰੁਖ਼
ਅਦਾਲਤ ਨੇ ਮਿ੍ਰਤਕ ਕਿਸਾਨ ਨਵਰੀਤ ਸਿੰਘ ਦੇ ਦਾਦਾ ਦੀ ਇਕ ਪਟੀਸ਼ਨ ’ਤੇ ਇਹ ਨੋਟਿਸ ਜਾਰੀ ਕੀਤਾ, ਜਿਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਪੋਤੇ ਦੇ ਸਿਰ ’ਚ ਗੋਲੀ ਲੱਗਣ ਦੇ ਜ਼ਖਮ ਸਨ। ਪਟੀਸ਼ਨ ’ਚ ਮਿ੍ਰਤਕ ਦੇ ਦਾਦਾ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਇਸ ਗੱਲ ਦਾ ਕੋਈ ਭਰੋਸਾ ਨਹੀਂ ਹੈ ਕਿ ਦਿੱਲੀ ਪੁਲਸ ਉਨ੍ਹਾਂ ਦੇ ਪੋਤੇ ਦੀ ਮੌਤ ਦੀ ਨਿਰਪੱਖ ਅਤੇ ਈਮਾਨਦਾਰੀ ਨਾਲ ਜਾਂਚ ਕਰੇਗੀ। ਪਟੀਸ਼ਨਕਰਤਾ ਮਿ੍ਰਤਕ ਦੇ ਦਾਦਾ ਨੇ ਅਦਾਲਤ ਤੋਂ ਇਸ ਮਾਮਲੇ ’ਚ ਵਿਸ਼ੇਸ਼ ਜਾਂਚ ਦਲ (ਐੱਸ. ਆਈ. ਟੀ.) ਗਠਿਤ ਕਰਨ ਅਤੇ ਇਸ ਦੀ ਜਾਂਚ ਦੀ ਨਿਗਰਾਨੀ ਦੀ ਮੰਗ ਵੀ ਕੀਤੀ ਹੈ।
ਸੀਨੀਅਰ ਵਕੀਲ ਵਰਿੰਡਾ ਗਰੋਵਰ ਨੇ ਮ੍ਰਿਤਕ ਦੇ 65 ਸਾਲਾ ਦਾਦਾ (ਪਟੀਸ਼ਨਕਰਤਾ) ਵੱਲੋਂ ਪਟੀਸ਼ਨ ਨੂੰ ਪੇਸ਼ ਕੀਤਾ, ਜਿਸਦੀ ਗਣਤੰਤਰ ਦਿਵਸ ‘ਤੇ ਕਿਸਾਨ ਰੈਲੀ ਦੌਰਾਨ ਮੌਤ ਹੋ ਗਈ ਸੀ। ਇਕ ਅਖਬਾਰ ਦੀ ਰਿਪੋਰਟ ਦਾ ਹਵਾਲਾ ਦਿੰਦਿਆਂ ਉਸਨੇ ਕਿਹਾ, ਉਸ ਨੂੰ ਪਹਿਲਾਂ ਮੌਤ ਦੇ ਸੱਟਾਂ ਲੱਗੀਆਂ ਸਨ, ਚਸ਼ਮਦੀਦ ਗਵਾਹ ਦਾ ਕਹਿਣਾ ਹੈ ਕਿ ਪੁਲਿਸ ਨੇ ਉਸ ਨੂੰ ਗੋਲੀ ਮਾਰ ਦਿੱਤੀ ਜਿਸ ਤੋਂ ਬਾਅਦ ਉਹ ਟਰੈਕਟਰ ਦਾ ਕੰਟਰੋਲ ਗੁਆ ਬੈਠਾ ਅਤੇ ਪਲਟ ਗਿਆ।
ਲੋਕ ਸਭਾ ’ਚ ਗਰਜੇ ਰਾਹੁਲ ਗਾਂਧੀ, ਕਿਹਾ- ‘ਇਹ ਸਰਕਾਰ ਹਮ ਦੋ, ਹਮਾਰੇ ਦੋ ਕੀ ਸਰਕਾਰ ਹੈ’
NEXT STORY