ਮੁੰਬਈ (ਭਾਸ਼ਾ)– ਮਹਾਰਾਸ਼ਟਰ ਦੇ ਮੰਤਰੀ ਨਵਾਬ ਮਲਿਕ ਦੇ ਪੁੱਤਰ ਨੇ ਉਨ੍ਹਾਂ ਦੇ ਪਿਤਾ ਨੂੰ ਜ਼ਮਾਨਤ ’ਤੇ ਛੁਡਾਉਣ ਲਈ ਇਕ ਵਿਅਕਤੀ ਵਲੋਂ ਕਥਿਤ ਤੌਰ ’ਤੇ 3 ਕਰੋੜ ਰੁਪਏ ਦੀ ਮੰਗ ਕਰਨ ਤੋਂ ਬਾਅਦ ਸ਼ਿਕਾਇਤ ਦਰਜ ਕਰਵਾਈ ਹੈ। ਇਕ ਪੁਲਸ ਅਧਿਕਾਰੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਰਾਸ਼ਟਰਵਾਦੀ ਕਾਂਗਰਸ ਪਾਰਟੀ (ਰਾਕਾਂਪਾ) ਨੇਤਾ ਮਲਿਕ ਨੂੰ ਪਿਛਲੇ ਮਹੀਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ।
ਸ਼ਿਕਾਇਤਕਰਤਾ ਮੁਤਾਬਕ ਉਨ੍ਹਾਂ ਨੂੰ ਇਕ ਈ-ਮੇਲ ਮਿਲੀ, ਜਿਸ ਵਿਚ ਭੇਜਣ ਵਾਲੇ ਨੇ ਖੁਦ ਨੂੰ ਇਮਤਿਆਜ ਦੱਸਦੇ ਹੋਏ ਕਥਿਤ ਤੌਰ ’ਤੇ ਕਿਹਾ ਕਿ ਉਹ ਰਾਕਾਂਪਾ ਨੇਤਾ ਨਵਾਬ ਮਲਿਕ ਨੂੰ ਜ਼ਮਾਨਤ ’ਤੇ ਬਾਹਰ ਕੱਢਣ ਦੀ ਕੋਸ਼ਿਸ਼ ਕਰੇਗਾ ਅਤੇ ਉਸ ਨੇ ਇਸ ਦੇ ਲਈ ਬਿਟਕੁਆਇਨ ਵਿਚ 3 ਕਰੋੜ ਰੁਪਏ ਦੀ ਮੰਗ ਕੀਤੀ। ਆਮਿਰ ਮਲਿਕ ਨੇ ਕਿਹਾ ਕਿ ਮੈਂ ਸ਼ਿਕਾਇਤ ਦਰਜ ਕਰਵਾਈ ਹੈ ਪਰ ਇਸ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਦੇ ਸਕਦਾ ਕਿਉਂਕਿ ਇਹ ਇਕ ਖੁਫੀਆ ਮਾਮਲਾ ਹੈ।
ਗੰਭੀਰ ਆਰਥਿਕ ਸੰਕਟ ਨਾਲ ਜੂਝ ਰਹੇ ਸ਼੍ਰੀਲੰਕਾ ਨੂੰ ਭਾਰਤ ਨੇ ਦਿੱਤਾ 1 ਅਰਬ ਡਾਲਰ ਦਾ ਕਰਜ਼ਾ
NEXT STORY