ਚੰਡੀਗੜ੍ਹ (ਏਜੰਸੀ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੰਗਲਵਾਰ ਨੂੰ ਕਿਹਾ ਕਿ ਕਾਂਗਰਸ ਨੇ ਆਪਣੇ ਨੇਤਾ ਚਰਨਜੀਤ ਸਿੰਘ ਚੰਨੀ ਨੂੰ ਹਾਸ਼ੀਏ 'ਤੇ ਧੱਕ ਦਿੱਤਾ ਹੈ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਕਾਂਗਰਸ ਕਿਸੇ ਵੀ ਦਲਿਤ ਜਾਂ ਪੱਛੜੇ ਵਰਗ ਦੇ ਨੇਤਾ ਨੂੰ ਸਵੀਕਾਰ ਕਰਨ ਲਈ ਤਿਆਰ ਨਹੀਂ ਹੈ। ਸੈਣੀ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਵੋਟ ਬੈਂਕ ਦੀ ਰਾਜਨੀਤੀ ਕੀਤੀ ਹੈ ਅਤੇ ਗਰੀਬਾਂ ਅਤੇ ਪੱਛੜੇ ਵਰਗਾਂ ਦੀਆਂ ਵੋਟਾਂ ਲਈਆਂ ਹਨ ਪਰ ਉਨ੍ਹਾਂ ਲਈ ਕੁਝ ਨਹੀਂ ਕੀਤਾ ਹੈ।
ਇਥੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਕਾਂਗਰਸ 'ਚ ਧੜੇਬੰਦੀ ਅਤੇ ਸੂਬੇ ਦੇ ਕੁਝ ਹਿੱਸਿਆਂ 'ਚ ਸੀਨੀਅਰ ਨੇਤਾਵਾਂ ਨੂੰ ਨਿਸ਼ਾਨਾ ਬਣਾ ਕੇ ਲਗਾਏ ਗਏ ਪੋਸਟਰਾਂ ਬਾਰੇ ਪੁੱਛੇ ਜਾਣ 'ਤੇ ਸੈਣੀ ਪ੍ਰਤੀਕਿਰਿਆ ਦੇ ਰਹੇ ਸਨ। ਪੰਜਾਬ ਦੇ ਮੁਕਤਸਰ 'ਚ "ਬਘੇਲ ਵਾਪਸ ਜਾਓ" ਦੇ ਪੋਸਟਰ ਦੇਖੇ ਗਏ, ਜਦੋਂ ਕਿ ਫਿਰੋਜ਼ਪੁਰ 'ਚ ਚੰਨੀ ਨੂੰ "RSS" ਲਿਖੀ ਹੋਈ ਬਨਿਆਨ ਪਹਿਨੀ ਦਿਖਾਈ ਦਿੱਤੀ। ਭੁਪੇਸ਼ ਬਘੇਲ ਪੰਜਾਬ ਦੇ ਕਾਂਗਰਸ ਇੰਚਾਰਜ ਹਨ। ਦਲਿਤ ਭਾਈਚਾਰੇ ਨਾਲ ਸਬੰਧਤ ਕਾਂਗਰਸ ਦੇ ਪ੍ਰਮੁੱਖ ਨੇਤਾ ਚੰਨੀ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਮੌਜੂਦਾ ਸੰਸਦ ਮੈਂਬਰ ਹਨ।
ਇਕ ਸਵਾਲ ਦੇ ਜਵਾਬ 'ਚ ਸੈਣੀ ਨੇ ਕਿਹਾ ਕਿ ਕਾਂਗਰਸ ਨੇ ਚੰਨੀ ਨੂੰ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਅਤੇ ਫਿਰ "ਉਨ੍ਹਾਂ ਨੂੰ ਬਰਖਾਸਤ ਕਰ ਦਿੱਤਾ।" ਸੈਣੀ ਨੇ ਕਿਹਾ,"ਇਹ ਕਾਂਗਰਸ ਦੀ ਨੀਤੀ ਹੈ। ਕਾਂਗਰਸ ਕਿਸੇ ਵੀ ਪਛੜੇ ਜਾਂ ਦਲਿਤ ਨੂੰ ਸਵੀਕਾਰ ਕਰਨ ਲਈ ਤਿਆਰ ਨਹੀਂ ਹੈ।" ਉਨ੍ਹਾਂ ਕਿਹਾ,"ਜ਼ਰਾ ਉਸ ਵਿਅਕਤੀ ਬਾਰੇ ਸੋਚੋ, ਜਿਸ ਨੇ ਕਾਂਗਰਸ ਦੇ ਸਭ ਤੋਂ ਔਖੇ ਸਮੇਂ 'ਚ ਪਾਰਟੀ ਦਾ ਸਾਥ ਨਹੀਂ ਛੱਡਿਆ, ਔਖੇ ਸਮੇਂ 'ਚ ਵੀ ਪਾਰਟੀ ਲਈ ਮਜ਼ਬੂਤੀ ਨਾਲ ਖੜ੍ਹਾ ਰਿਹਾ, ਪਰ ਬਾਅਦ 'ਚ ਉਸ ਨੂੰ ਹੀ ਹਾਸ਼ੀਏ 'ਤੇ ਧੱਕ ਦਿੱਤਾ ਗਿਆ।" ਹਰਿਆਣਾ ਦੇ ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ,"ਹਾਥੀ ਦੇ ਦੰਦ ਦਿਖਾਉਣ ਦੇ ਹੋਰ ਅਤੇ ਖਾਣ ਦੇ ਹੋਰ ਹੁੰਦੇ ਹਨ।" ਉਨ੍ਹਾਂ ਕਿਹਾ ਕਿ ਇਹ ਕਹਾਵਤ ਵਿਰੋਧੀ ਪਾਰਟੀਆਂ ਦੀ ਰਾਜਨੀਤੀ 'ਤੇ ਢੁੱਕਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ
NEXT STORY