ਨਵੀਂ ਦਿੱਲੀ- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀਰਵਾਰ ਯਾਨੀ ਕਿ ਅੱਜ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਪਾਰਟੀ ਦੀ ਜਿੱਤ 'ਤੇ ਵਧਾਈ ਦਿੱਤੀ। ਸੂਤਰਾਂ ਮੁਤਾਬਕ ਕਰੀਬ ਅੱਧੇ ਘੰਟੇ ਤੱਕ ਚੱਲੀ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਨੇ ਹਰਿਆਣਾ ਵਿਚ ਵਿਕਾਸ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ।
ਮੁੱਖ ਮੰਤਰੀ ਸੈਣੀ ਨੇ ਹਰਿਆਣਾ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਭਵਿੱਖ ਦੇ ਪ੍ਰਾਜੈਕਟਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਹਰਿਆਣਾ 'ਚ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਵਲੋਂ ਚਲਾਏ ਜਾ ਰਹੇ ਪ੍ਰਾਜੈਕਟਾਂ ਅਤੇ ਉਨ੍ਹਾਂ ਨੂੰ ਲਾਗੂ ਕਰਨ ਬਾਰੇ ਵੀ ਜਾਣਕਾਰੀ ਦਿੱਤੀ।

ਦੋਵਾਂ ਆਗੂਆਂ ਨੇ ਹਰਿਆਣਾ ਦੇ ਟਿਕਾਊ ਵਿਕਾਸ ਅਤੇ ਵਿਕਸਿਤ ਭਾਰਤ 2047 ਦੇ ਸੰਕਲਪ ਵਿਚ ਹਰਿਆਣਾ ਦੀ ਭਾਗੀਦਾਰੀ ਬਾਰੇ ਵੀ ਚਰਚਾ ਕੀਤੀ। ਸੈਣੀ ਨੇ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੀ ਪ੍ਰਧਾਨ ਮੰਤਰੀ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਇਸ ਸਬੰਧ 'ਚ ਮੁੱਖ ਮੰਤਰੀ ਸੈਣੀ ਨੂੰ ਮਹੱਤਵਪੂਰਨ ਸੁਝਾਅ ਦਿੱਤੇ।
ਪੇਂਡੂ ਭਾਰਤ 'ਚ ਸਿੱਖਿਆ ਪ੍ਰਤੀ ਵਧਿਆ ਜਨੂੰਨ, ਸ਼ਹਿਰਾਂ 'ਚ ਸਿੱਖਿਆ ਦੀ ਘੱਟੀ ਭੁੱਖ
NEXT STORY