ਜੰਮੂ/ਸ਼੍ਰੀਨਗਰ, (ਸਤੀਸ਼)– ਨੈਸ਼ਨਲ ਕਾਨਫਰੈਂਸ (ਨੈਕਾਂ) ਦੇ ਉੱਪ ਪ੍ਰਧਾਨ ਉਮਰ ਅਬਦੁਲਾ ਨੇ ਵੀਰਵਾਰ ਨੂੰ ਸਪਸ਼ਟ ਕੀਤਾ ਕਿ ਪਾਰਟੀ ਜੰਮੂ-ਕਸ਼ਮੀਰ ’ਚ ਕਾਂਗਰਸ ਨਾਲ ਮਿਲ ਕੇ ਲੋਕ ਸਭਾ ਚੋਣ ਲੜੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਜੰਮੂ-ਕਸ਼ਮੀਰ ’ਚ ਇੰਡੀਆ ਗੱਠਜੋੜ ਦੇ ਹਿੱਸੇ ਦੇ ਰੂਪ ’ਚ ਚੋਣਾਂ ’ਚ ਨੈਸ਼ਨਲ ਕਾਨਫਰੈਂਸ ਦਾ ਸਮਰਥਨ ਕਰੇਗੀ।
ਉਨ੍ਹਾਂ ਕਿਹਾ ਕਿ ਪਾਰਟੀ ਜੰਮੂ-ਕਸ਼ਮੀਰ ਦੀਆਂ ਸਾਰੀਆਂ ਸੀਟਾਂ ’ਤੇ ਕਾਂਗਰਸ ਨਾਲ ਮਿਲ ਕੇ ਲੋਕ ਸਭਾ ਚੋਣ ਲੜੇਗੀ। ਉੱਧਰ ਕਾਂਗਰਸ ਨੇ ਵੀ ਸਾਫ ਕਰ ਦਿੱਤਾ ਹੈ ਕਿ ਉਹ ਕਸ਼ਮੀਰ ਵਾਦੀ ਦੇ ਉਨ੍ਹਾਂ ਇਲਾਕਿਆਂ ’ਚ ਨੈਕਾਂ ਉਮੀਦਵਾਰਾਂ ਦਾ ਸਮਰਥਨ ਕਰੇਗੀ, ਜਿਥੇ ਉਸ ਦੀ ਪਕੜ ਮਜ਼ਬੂਤ ਹੈ। ਕਸ਼ਮੀਰ ਵਾਦੀ ਦੀ 3 ਸੀਟਾਂ ’ਤੇ ਕਾਂਗਰਸ ਪਾਰਟੀ ਨੈਕਾਂ ਨੂੰ ਆਪਣਾ ਸਮਰਥਨ ਦੇਵੇਗੀ ਜਦਕਿ ਨੈਕਾਂ ਜੰਮੂ ਅਤੇ ਉਧਮਪੁਰ ਸੀਟਾਂ ’ਤੇ ਕਾਂਗਰਸ ਨੂੰ ਆਪਣਾ ਸਮਰਥਨ ਦੇਵੇਗੀ।
ਸੰਤੋਖ ਸਿੰਘ ਚੌਧਰੀ ਦੀ ਪਤਨੀ ਅਤੇ ਪੁੱਤ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ
NEXT STORY