ਪਣਜੀ - ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ.ਸੀ.ਬੀ.) ਨੇ ਗੋਆ ਵਿਚ ਦੋ ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਨਸ਼ੀਲੇ ਪਦਾਰਥਾ ਦੀ ਤਸਕਰੀ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕੀਤਾ ਅਤੇ 9 ਲੱਖ ਰੁਪਏ ਦੀ ਚਰਸ ਵੀ ਬਰਾਮਦ ਕੀਤੀ। ਅਧਿਕਾਰੀਆਂ ਨੇ ਇਸ ਮਾਮਲੇ ਦੀ ਜਾਣਕਾਰੀ ਬੁੱਧਵਾਰ ਨੂੰ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਕੇਰਲ ਦੇ ਰਹਿਣ ਵਾਲੇ ਹਨ ਅਤੇ ਇਨ੍ਹਾਂ ਨੇ ਹਿਮਾਚਲ ਪ੍ਰਦੇਸ਼ ਤੋਂ ਨਸ਼ੀਲੇ ਪਦਾਰਥ ਮੰਗਵਾਏ ਸਨ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਸੁਪਰੀਮ ਕੋਰਟ ਦੇ ਫ਼ੈਸਲੇ ਦੇ ਵਿਰੋਧ 'ਚ 21 ਅਗਸਤ ਨੂੰ 'ਭਾਰਤ ਬੰਦ'
ਐੱਨਸੀਬੀ ਅਤੇ ਰੇਲਵੇ ਪ੍ਰੋਟੈਕਸ਼ਨ ਫੋਰਸ (ਆਰਪੀਐੱਫ) ਦੁਆਰਾ ਜਾਰੀ ਕੀਤੇ ਗਏ ਇੱਕ ਬਿਆਨ ਅਨੁਸਾਰ, ਇੱਕ ਦੋਸ਼ੀ ਨੂੰ 19 ਅਗਸਤ ਨੂੰ ਉੱਤਰੀ ਗੋਆ ਦੇ ਥੀਵਿਮ ਰੇਲਵੇ ਸਟੇਸ਼ਨ ਤੋਂ ਫੜਿਆ ਗਿਆ ਸੀ। ਫੜੇ ਗਏ ਵਿਅਕਤੀ ਦੀ ਪਛਾਣ ਟੀਕੇਟੀ ਵਜੋਂ ਹੋਈ ਹੈ, ਜਿਸ ਕੋਲੋਂ ਤਲਾਸ਼ੀ ਦੌਰਾਨ 9 ਲੱਖ ਰੁਪਏ ਦੀ 883.64 ਗ੍ਰਾਮ ਚਰਸ ਬਰਾਮਦ ਕੀਤੀ ਗਈ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਉਹ ਉੱਤਰੀ ਗੋਆ ਦੇ ਕੁਝ ਕੇਰਲਵਾਸੀਆਂ ਦੁਆਰਾ ਚਲਾਏ ਜਾ ਰਹੇ ਚਰਸ ਦੀ ਤਸਕਰੀ ਕਰਨ ਵਾਲੇ ਗਿਰੋਹ ਵਿਚ ਕੰਮ ਕਰਦਾ ਸੀ, ਜੋ ਨਿਯਮਤ ਤੌਰ 'ਤੇ ਹਿਮਾਚਲ ਪ੍ਰਦੇਸ਼ ਦੇ ਕੁੱਲੂ ਤੋਂ ਨਸ਼ੀਲੇ ਪਦਾਰਥਾਂ ਦੀ ਖਰੀਦ ਕਰਦਾ ਸੀ।
ਇਹ ਵੀ ਪੜ੍ਹੋ - ਯੌਨ ਸ਼ੋਸ਼ਣ ਮਾਮਲੇ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨ ਦੌਰਾਨ ਇੰਟਰਨੈੱਟ ਤੇ ਸਕੂਲ ਬੰਦ
ਨਸ਼ੀਲੇ ਪਦਾਰਥ ਵਿਰੋਧੀ ਏਜੰਸੀ ਨੇ ਕਿਹਾ ਕਿ ਉਸ ਵਲੋਂ ਸਾਂਝੀ ਕੀਤੀ ਗਈ ਸੂਚਨਾ ਦੇ ਆਧਾਰ 'ਤੇ ਐੱਨਸੀਬੀ ਨੇ ਉਸੇ ਦਿਨ ਉੱਤਰੀ ਗੋਆ ਦੇ ਕੇਰੀ ਬੀਚ ਤੋਂ ਗਿਰੋਹ ਦੇ ਮੁੱਖ ਸੰਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ। ਮੁੱਖ ਸੰਚਾਲਕ ਦੀ ਪਛਾਣ ਆਈਬੀ ਵਜੋਂ ਹੋਈ ਹੈ ਅਤੇ ਗਿਰੋਹ ਦੇ ਹੋਰ ਮੈਂਬਰਾਂ ਦੀ ਪਛਾਣ ਕਰਨ ਅਤੇ ਉਹਨਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਇਹ ਵੀ ਪੜ੍ਹੋ - ਭਾਰੀ ਬਾਰਿਸ਼ ਦੇ ਮੱਦੇਨਜ਼ਰ ਸਕੂਲ ਬੰਦ ਕਰਨ ਦੇ ਹੁਕਮ, ਐਡਵਾਈਜ਼ਰੀ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
RG ਕਰ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਖ਼ਿਲਾਫ਼ ED ਜਾਂਚ ਦੀ ਮੰਗ
NEXT STORY