ਦੇਹਰਾਦੂਨ— ਉਤਰਾਖੰਡ ਦੇ ਸਿੱਖਿਆ ਮੰਤਰੀ ਅਰਵਿੰਦ ਪਾਂਡੇ ਨੇ ਕਿਹਾ ਕਿ ਐੱਨ. ਸੀ. ਈ. ਆਰ. ਟੀ. ਦੀਆਂ ਕਿਤਾਬਾਂ ਲਾਗੂ ਕਰਨ 'ਤੇ ਕਿਸੇ ਨੂੰ ਵੀ ਪ੍ਰੇਸ਼ਾਨੀ ਨਹੀਂ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਇਸ ਚੰਗੇ ਕੰਮ ਨੂੰ ਉਨ੍ਹਾਂ ਵਲੋਂ ਕੀਤਾ ਜਾ ਰਿਹਾ ਹੈ।
ਸਿੱਖਿਆ ਮੰਤਰੀ ਨੇ ਕਿਹਾ ਕਿ ਜੇਕਰ ਇਸ ਨਾਲ ਨਿਜੀ ਸਕੂਲ ਪ੍ਰਬੰਧਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਹੁੰਦੀ ਹੈ ਤਾਂ ਉਹ ਉਨ੍ਹਾਂ ਦੀ ਸਹਾਇਤਾ ਜ਼ਰੂਰ ਕਰਨਗੇ ਅਤੇ ਕਿਤਾਬਾਂ ਦੇ ਨਾਂ 'ਤੇ ਲੁੱਟ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਨਿਜੀ ਸਕੂਲਾਂ ਵਲੋਂ ਕੀਤੀ ਜਾ ਰਹੀ ਮਨਮਰਜ਼ੀ ਅਤੇ ਸ਼ੋਸ਼ਣ ਦੀ ਉਨ੍ਹਾਂ ਨੂੰ ਪੂਰੀ ਜਾਣਕਾਰੀ ਹੈ। ਅਧਿਆਪਕਾਂ ਨੂੰ ਤਨਖਾਹ ਦੇ ਨਾਂ 'ਤੇ ਵੱਡੀ ਰਕਮ ਦਾ ਚੈੱਕ ਦਿੱਤਾ ਜਾਂਦਾ ਹੈ ਅਤੇ ਫਿਰ ਉਨ੍ਹਾਂ ਕੋਲੋਂ ਕੁੱਝ ਰੁਪਏ ਨਕਦੀ 'ਚ ਵਾਪਸ ਜਮਾ ਕਰਵਾ ਲਏ ਜਾਂਦੇ ਹਨ। ਉਨ੍ਹਾ ਕਿਹਾ ਕਿ ਕਾਂਗਜ਼ਾਂ 'ਚ ਜੋ ਦਿਖਾਇਆ ਜਾਂਦਾ ਹੈ, ਉਹ ਅਸਲ 'ਚ ਅਧਿਆਪਕ ਨੂੰ ਨਹੀਂ ਮਿਲਦਾ।
ਅਰਵਿੰਦਰ ਪਾਂਡੇ ਨੇ ਕਿਹਾ ਕਿ ਐੱਨ. ਸੀ. ਈ. ਆਰ. ਟੀ. ਦੀਆਂ ਕਿਤਾਬਾਂ ਲਾਗੂ ਹੋਣ ਨਾਲ ਬੱਚਿਆਂ ਦੇ ਮਾਪਿਆਂ ਨੂੰ ਘੱਟ ਖਰਚਾ ਕਰਨਾ ਪਵੇਗਾ। ਉਨ੍ਹਾਂ ਨੇ ਨਿਜੀ ਸਕੂਲ ਪ੍ਰਬੰਧਕਾਂ ਨੂੰ ਵੀ ਸਰਕਾਰ ਨੂੰ ਸਹਿਯੋਗ ਦੇਣ ਨੂੰ ਕਿਹਾ ਹੈ ਤਾਂ ਜੋ ਪੜਨਾ ਅਤੇ ਪੜਾਉਣਾ ਪ੍ਰਭਾਵਿਤ ਨਾ ਹੋਵੇ। ਇਸ ਤੋਂ ਇਲਾਵਾ ਸਿੱਖਿਆ ਮੰਤਰੀ ਨੇ ਮਾਪਿਆਂ ਨੂੰ ਵੀ ਅਪੀਲ ਕਰਦੇ ਹੋਏ ਕਿਹਾ ਕਿ ਉਹ ਪਰੇਸ਼ਾਨ ਨਾ ਹੋਣ, ਉਨ੍ਹਾਂ ਦੇ ਬੱਚਿਆਂ ਦੀ ਜ਼ਿੰਮੇਵਾਰੀ ਸਰਕਾਰ ਦੀ ਹੈ ਅਤੇ ਇਸ ਦੇ ਲਈ ਜ਼ਲਦ ਹੀ ਹੁਕਮ ਜਾਰੀ ਕੀਤੇ ਜਾਣਗੇ।
ਬੱਚਿਆਂ ਨੇ ਘਰੋਂ ਕੱਢਿਆ ਤਾਂ ਤਿੰਨ ਦਿਨ ਤਕ ਸੜਕ 'ਤੇ ਬੈਠੀ ਰਹੀ ਮਾਂ...
NEXT STORY