ਨੈਸ਼ਨਲ ਡੈਸਕ : ਰਾਸ਼ਟਰਵਾਦੀ ਕਾਂਗਰਸ ਪਾਰਟੀ (SP) ਦੇ ਪ੍ਰਧਾਨ ਸ਼ਰਦ ਪਵਾਰ ਨੂੰ ਸ਼ਨੀਵਾਰ ਨੂੰ ਪੁਣੇ ਦੇ ਰੂਬੀ ਹਾਲ ਕਲੀਨਿਕ ਤੋਂ ਛੁੱਟੀ ਮਿਲ ਗਈ ਹੈ। ਉਹ ਪਿਛਲੇ ਕੁਝ ਦਿਨਾਂ ਤੋਂ ਸੀਨੇ ਵਿੱਚ ਇਨਫੈਕਸ਼ਨ ਕਾਰਨ ਹਸਪਤਾਲ ਵਿੱਚ ਇਲਾਜ ਅਧੀਨ ਸਨ।
ਸਾਹ ਲੈਣ 'ਚ ਦਿੱਕਤ ਤੋਂ ਬਾਅਦ ਕਰਵਾਇਆ ਸੀ ਭਰਤੀ
85 ਸਾਲਾ ਰਾਜ ਸਭਾ ਮੈਂਬਰ ਸ਼ਰਦ ਪਵਾਰ ਨੂੰ ਇਸ ਹਫ਼ਤੇ ਦੇ ਸ਼ੁਰੂ ਵਿੱਚ ਸਾਹ ਲੈਣ ਵਿੱਚ ਤਕਲੀਫ ਅਤੇ ਲਗਾਤਾਰ ਖੰਘ ਦੀ ਸ਼ਿਕਾਇਤ ਤੋਂ ਬਾਅਦ ਬਾਰਾਮਤੀ ਸਥਿਤ ਉਨ੍ਹਾਂ ਦੇ ਘਰ ਤੋਂ ਹਸਪਤਾਲ ਲਿਆਂਦਾ ਗਿਆ ਸੀ। ਹਸਪਤਾਲ ਦੇ ਚੀਫ਼ ਕਾਰਡੀਓਲੋਜਿਸਟ ਅਤੇ ਮੈਨੇਜਿੰਗ ਟ੍ਰਸਟੀ ਡਾ. ਪਰਵੇਜ਼ ਗ੍ਰਾਂਟ ਨੇ ਦੱਸਿਆ ਕਿ ਪਵਾਰ ਦੀ ਸਿਹਤ ਹੁਣ ਚੰਗੀ ਹੈ ਅਤੇ ਉਹ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ।
ਸੁਪ੍ਰਿਆ ਸੁਲੇ ਨੇ 'ਐਕਸ' 'ਤੇ ਸਾਂਝੀ ਕੀਤੀ ਜਾਣਕਾਰੀ
ਉਨ੍ਹਾਂ ਦੀ ਬੇਟੀ ਅਤੇ ਸੰਸਦ ਮੈਂਬਰ ਸੁਪ੍ਰਿਆ ਸੁਲੇ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' (X) 'ਤੇ ਇਸ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਪਵਾਰ ਸਾਹਿਬ ਦੀ ਸਿਹਤ ਹੁਣ ਸਥਿਰ ਹੈ ਅਤੇ ਡਾਕਟਰਾਂ ਨੇ ਉਨ੍ਹਾਂ ਨੂੰ 3 ਤੋਂ 4 ਦਿਨ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਕੁਝ ਦਿਨ ਘਰ ਵਿੱਚ ਆਰਾਮ ਕਰਨ ਤੋਂ ਬਾਅਦ ਉਹ ਆਪਣੇ ਰੋਜ਼ਾਨਾ ਦੇ ਕੰਮਾਂ ਅਤੇ ਜਨਤਕ ਜੀਵਨ ਵਿੱਚ ਵਾਪਸੀ ਕਰਨਗੇ।
ਸ਼ੁਭਚਿੰਤਕਾਂ ਅਤੇ ਹਸਪਤਾਲ ਸਟਾਫ ਦਾ ਕੀਤਾ ਧੰਨਵਾਦ
ਸੁਪ੍ਰਿਆ ਸੁਲੇ ਨੇ ਦੇਸ਼ ਅਤੇ ਸੂਬੇ ਭਰ ਦੇ ਉਨ੍ਹਾਂ ਸਾਰੇ ਲੋਕਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਪਵਾਰ ਸਾਹਿਬ ਦੀ ਸਿਹਤਯਾਬੀ ਲਈ ਸ਼ੁਭਕਾਮਨਾਵਾਂ ਭੇਜੀਆਂ ਸਨ। ਇਸ ਦੇ ਨਾਲ ਹੀ ਉਨ੍ਹਾਂ ਨੇ ਰੂਬੀ ਹਾਲ ਕਲਿਨਿਕ ਦੇ ਡਾਕਟਰਾਂ, ਨਰਸਾਂ ਅਤੇ ਹੋਰ ਸਟਾਫ ਦਾ ਵੀ ਵਿਸ਼ੇਸ਼ ਤੌਰ 'ਤੇ ਸ਼ੁਕਰਾਨਾ ਕੀਤਾ। ਜ਼ਿਕਰਯੋਗ ਹੈ ਕਿ ਸਾਬਕਾ ਕੇਂਦਰੀ ਮੰਤਰੀ ਸ਼ਰਦ ਪਵਾਰ ਨੇ ਹਾਲ ਹੀ ਵਿੱਚ 28 ਜਨਵਰੀ ਨੂੰ ਇੱਕ ਹਵਾਈ ਹਾਦਸੇ ਵਿੱਚ ਆਪਣੇ ਭਤੀਜੇ ਅਤੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਨੂੰ ਖੋ ਦਿੱਤਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਘਰ ਅੰਦਰ ਰੱਖੇ ਪਟਾਕਿਆਂ 'ਚ ਹੋ ਗਿਆ ਧਮਾਕਾ, ਰਾਏਬਰੇਲੀ 'ਚ ਬਜ਼ੁਰਗ ਔਰਤ ਦੀ ਮੌਤ
NEXT STORY