ਮੁੰਬਈ (ਭਾਸ਼ਾ)- ਅਜੀਤ ਪਵਾਰ ਦੀ ਅਗਵਾਈ ਵਾਲੀ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ.ਸੀ.ਪੀ.) ਦੇ ਇਕ ਆਗੂ ਦਾ ਦੱਖਣ ਮੁੰਬਈ 'ਚ ਅਣਪਛਾਤੇ ਲੋਕਾਂ ਨੇ ਚਾਕੂ ਮਾਰ ਕੇ ਕਤਲ ਕਰ ਦਿੱਤਾ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਅਧਿਕਾਰੀ ਨੇ ਦੱਸਿਆ ਕਿ ਸ਼ੁੱਕਰਵਾਰ ਦੇਰ ਰਾਤ ਭਾਏਖਲਾ ਦੇ ਮਹਾਡਾ ਕਾਲੋਨੀ ਇਲਾਕੇ 'ਚ ਸਚਿਨ ਕੁਰਮੀ (43) 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਕੁਰਮੀ ਨੂੰ ਜੇ.ਜੇ. ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਹਮਲੇ 'ਚ 2 ਤੋਂ ਤਿੰਨ ਲੋਕ ਸ਼ਾਮਲ ਸਨ। ਪੁਲਸ ਦੋਸ਼ੀਆਂ ਦੀ ਪਛਾਣ ਕਰਨ ਲਈ ਇਲਾਕੇ 'ਚ ਲੱਗੇ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਭਾਰਤੀ ਨਿਆਂ ਸੰਹਿਤਾ (ਬੀ.ਐੱਨ.ਐੱਸ.) ਦੀਆਂ ਸੰਬੰਧਤ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਲਈ ਟੀਮ ਗਠਿਤ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Indigo ਏਅਰਲਾਈਨ ਦਾ ਸਰਵਰ ਡਾਊਨ: ਹਵਾਈ ਅੱਡਿਆਂ 'ਤੇ ਲੱਗੀਆਂ ਯਾਤਰੀਆਂ ਦੀਆਂ ਲੰਬੀਆਂ ਕਤਾਰਾਂ
NEXT STORY