ਪਟਨਾ : ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ ਯੂਨਾਈਟਿਡ (ਜੇਡੀਯੂ) ਦੇ ਨੇਤਾ ਨਿਤੀਸ਼ ਕੁਮਾਰ ਨੇ ਸ਼ਨੀਵਾਰ ਨੂੰ ਰਾਜ ਦੇ ਲੋਕਾਂ ਨੂੰ ਇੱਕ ਵਾਰ ਫਿਰ ਰਾਸ਼ਟਰੀ ਲੋਕਤੰਤਰੀ ਗੱਠਜੋੜ (ਐਨਡੀਏ) ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ "ਹੁਣ ਬਿਹਾਰੀ ਹੋਣਾ ਮਾਣ ਵਾਲੀ ਗੱਲ ਹੈ" ਅਤੇ ਰਾਜ ਦੇ ਸਮੁੱਚੇ ਵਿਕਾਸ ਲਈ ਐੱਨਡੀਏ ਸਰਕਾਰ ਦਾ ਬਚਾਅ ਜ਼ਰੂਰੀ ਹੈ। ਜਨਤਾ ਦਲ (ਯੂ) ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਜਾਰੀ ਕੀਤੇ ਗਏ ਇੱਕ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਆਪਣੇ ਪਰਿਵਾਰ ਲਈ ਕੁਝ ਨਹੀਂ ਕੀਤਾ ਅਤੇ ਹਮੇਸ਼ਾ ਬਿਹਾਰ ਦੇ ਵਿਕਾਸ ਨੂੰ ਤਰਜੀਹ ਦਿੱਤੀ ਹੈ।
ਪੜ੍ਹੋ ਇਹ ਵੀ : ਇੰਤਜ਼ਾਰ ਖ਼ਤਮ! ਅੱਜ ਤੋਂ ਇਨ੍ਹਾਂ ਔਰਤਾਂ ਦੇ ਖ਼ਾਤੇ 'ਚ ਆਉਣਗੇ 2100 ਰੁਪਏ
ਕੁਮਾਰ ਨੇ ਕਿਹਾ ਕਿ ਨਵੰਬਰ 2005 ਵਿੱਚ ਉਨ੍ਹਾਂ ਦੀ ਸਰਕਾਰ ਬਣਨ ਤੋਂ ਬਾਅਦ ਰਾਜ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਵਿੱਚ "ਮਹੱਤਵਪੂਰਨ ਸੁਧਾਰ" ਹੋਇਆ ਹੈ। ਲੋਕ ਜਾਣਦੇ ਹਨ ਕਿ 2005 ਤੋਂ ਪਹਿਲਾਂ ਬਿਹਾਰ ਦੀ ਸਥਿਤੀ ਕੀ ਸੀ। ਸੱਤਾ ਵਿੱਚ ਆਉਣ ਤੋਂ ਬਾਅਦ ਅਸੀਂ ਕਾਨੂੰਨ ਵਿਵਸਥਾ ਨੂੰ ਬਹਾਲ ਕਰਨ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਅਤੇ ਰਾਜ ਵਿੱਚ ਕਾਨੂੰਨ ਦਾ ਰਾਜ ਸਥਾਪਿਤ ਕੀਤਾ। ਅੱਜ ਬਿਹਾਰੀ ਹੋਣਾ ਰਾਜ ਦੇ ਲੋਕਾਂ ਲਈ ਮਾਣ ਵਾਲੀ ਗੱਲ ਹੈ। ਨਿਤੀਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਔਰਤਾਂ, ਹਿੰਦੂਆਂ, ਮੁਸਲਮਾਨਾਂ, ਉੱਚ ਜਾਤੀਆਂ, ਦਲਿਤਾਂ, ਪਛੜੇ ਵਰਗਾਂ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਸਸ਼ਕਤ ਬਣਾਉਣ ਲਈ ਕਈ ਕਦਮ ਚੁੱਕੇ ਹਨ।
ਪੜ੍ਹੋ ਇਹ ਵੀ : ਸਸਤਾ ਹੋਇਆ LPG ਗੈਸ ਸਿਲੰਡਰ, ਜਾਣੋ ਕਿੰਨੇ ਰੁਪਏ ਦੀ ਮਿਲੀ ਰਾਹਤ
ਉਨ੍ਹਾਂ ਕਿਹਾ, "ਤੁਸੀਂ ਲੋਕ ਮੈਨੂੰ 2005 ਤੋਂ ਸੇਵਾ ਕਰਨ ਦਾ ਮੌਕਾ ਦੇ ਰਹੇ ਹੋ। ਅਸੀਂ ਬਿਹਾਰ ਦੇ ਸਰਵਪੱਖੀ ਵਿਕਾਸ ਲਈ ਕਈ ਕਦਮ ਚੁੱਕੇ ਹਨ ਅਤੇ ਇਹ ਯਤਨ ਅਗੇ ਵੀ ਜਾਰੀ ਰਹਿਣਗੇ।" ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਬਿਹਾਰ ਨੇ ਰਾਜ ਅਤੇ ਕੇਂਦਰੀ ਪੱਧਰ 'ਤੇ ਐਨਡੀਏ ਸਰਕਾਰ ਦੇ ਅਧੀਨ "ਤੇਜ਼ ਵਿਕਾਸ" ਦਾ ਅਨੁਭਵ ਕੀਤਾ ਹੈ। ਉਨ੍ਹਾਂ ਕਿਹਾ, "ਇਹ ਰੁਝਾਨ ਜਾਰੀ ਰਹਿਣਾ ਚਾਹੀਦਾ ਹੈ। ਇਸ ਲਈ ਕਿਰਪਾ ਕਰਕੇ ਐਨਡੀਏ ਨੂੰ ਇੱਕ ਹੋਰ ਮੌਕਾ ਦਿਓ ਤਾਂ ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਮਰਥਨ ਨਾਲ 'ਡਬਲ-ਇੰਜਣ ਸਰਕਾਰ' ਵਿਕਾਸ ਕਾਰਜਾਂ ਨੂੰ ਅੱਗੇ ਵਧਾ ਸਕੇ।" ਜੇਕਰ ਐਨਡੀਏ ਸਰਕਾਰ ਦੁਬਾਰਾ ਸੱਤਾ ਵਿੱਚ ਆਉਂਦੀ ਹੈ, ਤਾਂ ਰਾਜ ਵਿੱਚ ਵਿਕਾਸ ਦੀ ਗਤੀ ਤੇਜ਼ ਹੋਵੇਗੀ।
ਪੜ੍ਹੋ ਇਹ ਵੀ : ਸਕੂਲੀ ਬੱਚਿਆਂ ਲਈ Good News! ਇਸ ਮਹੀਨੇ ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ
ਨਿਤੀਸ਼ ਨੇ ਕਿਹਾ, "ਮੈਂ ਆਪਣੇ ਪਰਿਵਾਰ ਲਈ ਕੁਝ ਨਹੀਂ ਕੀਤਾ... ਮੈਂ ਹਮੇਸ਼ਾ ਰਾਜ ਦੇ ਵਿਕਾਸ ਨੂੰ ਤਰਜੀਹ ਦਿੱਤੀ ਹੈ। ਮੈਂ ਤੁਹਾਨੂੰ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਐਨਡੀਏ ਉਮੀਦਵਾਰਾਂ ਨੂੰ ਵੋਟ ਦਿਓ ਅਤੇ ਸਾਨੂੰ ਸੇਵਾ ਕਰਨ ਦਾ ਇੱਕ ਹੋਰ ਮੌਕਾ ਦਿਓ ਤਾਂ ਜੋ ਬਿਹਾਰ ਨੂੰ 'ਵਿਕਸਤ ਬਿਹਾਰ' ਬਣਾਇਆ ਜਾ ਸਕੇ ਅਤੇ ਦੇਸ਼ ਦੇ ਮੋਹਰੀ ਰਾਜਾਂ ਵਿੱਚ ਸ਼ਾਮਲ ਕੀਤਾ ਜਾ ਸਕੇ।" ਬਿਹਾਰ ਵਿਧਾਨ ਸਭਾ ਦੀਆਂ ਕੁੱਲ 243 ਸੀਟਾਂ ਲਈ ਵੋਟਿੰਗ 6 ਅਤੇ 11 ਨਵੰਬਰ ਨੂੰ ਦੋ ਪੜਾਵਾਂ ਵਿੱਚ ਹੋਵੇਗੀ ਅਤੇ ਵੋਟਾਂ ਦੀ ਗਿਣਤੀ 14 ਨਵੰਬਰ ਨੂੰ ਹੋਵੇਗੀ।
ਪੜ੍ਹੋ ਇਹ ਵੀ : ਵੱਡੀ ਖ਼ਬਰ: ਅੱਜ ਤੋਂ ਸੜਕਾਂ 'ਤੇ ਨਹੀਂ ਚੱਲਣਗੀਆਂ ਇਹ ਗੱਡੀਆਂ, ਸਖ਼ਤ ਹੋਏ ਨਿਯਮ
ਕਾਨਪੁਰ 'ਚ 'ਨੱਕ ਕੱਟੇ' ਦੀ ਦਹਿਸ਼ਤ! ਅੱਧਾ ਦਰਜਨ ਲੋਕਾਂ ਦੇ ਵੱਢੇ ਨੱਕ, ਪੀੜਤਾਂ ਨੇ ਦੱਸੀ ਹੱਡ ਬੀਤੀ
NEXT STORY