ਪ੍ਰਯਾਗਰਾਜ (ਏਜੰਸੀ) - ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿਚ ਝੂੰਸੀ ਥਾਣਾ ਖੇਤਰ ਦੇ ਤ੍ਰਿਵੇਣੀਪੁਰਮ ਇਲਾਕੇ ਵਿਚ ਸੋਮਵਾਰ ਦੇਰ ਰਾਤ ਨੀਟ ਦੀ ਤਿਆਰੀ ਕਰ ਰਹੀ ਇਕ ਵਿਦਿਆਰਥਣ ਨੇ ਆਪਣੇ ਪਿਤਾ ਦੀ ਲਾਇਸੈਂਸੀ ਪਿਸਤੌਲ ਨਾਲ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਮੁਤਾਬਕ, ਮ੍ਰਿਤਕਾ ਦੀ ਪਛਾਣ ਰਿਤੂ ਸ਼ਰਮਾ ਵਜੋਂ ਹੋਈ ਹੈ। ਉਹ ਮੈਡੀਕਲ ਦੀ ਪੜ੍ਹਾਈ ਲਈ ਨੀਟ ਦੀ ਤਿਆਰੀ ਕਰ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਤੀਜੇ ਗੇੜ ਦੀ ਕੌਂਸਲਿੰਗ ਵਿਚ ਉਸ ਦੀ ਚੋਣ ਵੀ ਹੋ ਗਈ ਸੀ।
ਇਹ ਵੀ ਪੜ੍ਹੋ: ਇਨ੍ਹਾਂਂ ਬੇਰੁਜ਼ਗਾਰਾਂ ਦੇ ਖਾਤਿਆਂ 'ਚ ਆਉਣਗੇ 5-5 ਹਜ਼ਾਰ ਤੇ ਮਿਲੇਗਾ ਰਾਸ਼ਨ! ਦੀਵਾਲੀ 'ਤੇ CM ਸ਼ੁਭੇਂਦੂ ਦਾ ਤੋਹਫ਼ਾ
ਇਸ ਦੇ ਬਾਵਜੂਦ ਉਸ ਨੇ ਇਹ ਕਦਮ ਕਿਉਂ ਚੁੱਕਿਆ, ਇਹ ਸਪੱਸ਼ਟ ਨਹੀਂ ਹੋ ਸਕਿਆ ਹੈ। ਰਿਤੂ ਦੇ ਪਿਤਾ ਦੇਵਰਾਜ ਸ਼ਰਮਾ ਸੇਵਾਮੁਕਤ ਇੰਜੀਨੀਅਰ ਹਨ ਅਤੇ ਉਨ੍ਹਾਂ ਕੋਲ ਲਾਇਸੈਂਸੀ ਪਿਸਤੌਲ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਝੂੰਸੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਮੁਆਇਨਾ ਕਰ ਕੇ ਸਬੂਤ ਇਕੱਠੇ ਕੀਤੇ। ਪੁਲਸ ਨੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਦਾ ਕਹਿਣਾ ਹੈ ਕਿ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ ਅਤੇ ਮਾਨਸਿਕ ਤਣਾਅ, ਪਰਿਵਾਰਕ ਕਾਰਨ ਜਾਂ ਕਿਸੇ ਹੋਰ ਵਜ੍ਹਾ ਨਾਲ ਉਸ ਨੇ ਇਹ ਕਦਮ ਚੁੱਕਿਆ, ਇਸ ਦੀ ਤਫ਼ਤੀਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਦੀਵਾਲੀ ਮੌਕੇ 7000 ਬੋਨਸ ਤੇ ਦੁੱਗਣੀ ਤਨਖ਼ਾਹ! 3.5 ਲੱਖ ਕਰਮਚਾਰੀਆਂ ਨੂੰ CM ਯੋਗੀ ਦਾ ਵੱਡਾ ਤੋਹਫ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਭਾਰਤ ਨੇ 'ਪ੍ਰਲਯ' ਮਿਜ਼ਾਈਲ ਦਾ ਕੀਤਾ ਸਫ਼ਲ ਪ੍ਰੀਖਣ ! ਜੰਗ 'ਚ ਦੁਸ਼ਮਣਾਂ ਦੇ ਛੱਕੇ ਛੁਡਾਉਣ 'ਚ ਪੂਰੀ ਤਰ੍ਹਾਂ ਸਮਰੱਥ
NEXT STORY