ਨਵੀਂ ਦਿੱਲੀ- ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਨੀਟ-ਯੂ.ਜੀ. ਪ੍ਰੀਖਿਆ ਵਿਚ ਬੇਨਿਯਮੀਆਂ 'ਤੇ ਕਾਰਵਾਈ ਸ਼ੁਰੂ ਹੋਣ ਤੋਂ ਬਾਅਦ ਤੋਂ ਫਰਾਰ ਇਕ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਸੀ.ਬੀ.ਆਈ. ਨੇ ਰੌਕੀ ਉਰਫ ਰਾਕੇਸ਼ ਰੰਜਨ ਨੂੰ ਗ੍ਰਿਫਤਾਰ ਕੀਤਾ, ਜੋ ਬਿਹਾਰ ਦੇ ਨਾਲੰਦਾ ਦਾ ਰਹਿਣ ਵਾਲਾ ਹੈ ਅਤੇ ਪਟਨਾ ਦੇ ਬਾਹਰੀ ਇਲਾਕੇ ਤੋਂ ਮੁੱਖ ਦੋਸ਼ੀ ਸੰਜੀਵ ਮੁਖੀਆ ਦਾ ਰਿਸ਼ਤੇਦਾਰ ਦੱਸਿਆ ਜਾਂਦਾ ਹੈ।
ਸੀ.ਬੀ.ਆਈ. ਨੇ ਜਦੋਂ ਤੋਂ ਮਾਮਲੇ ਦੀ ਜਾਂਚ ਸੰਭਾਲੀ ਹੈ, ਉਦੋਂ ਤੋਂ ਹੀ ਉਸ ਦੀ ਭਾਲ ਕੀਤੀ ਜਾ ਰਹੀ ਸੀ। ਉਨ੍ਹਾਂ ਨੇ ਦੱਸਿਆ ਕਿ ਉਸ ਨੂੰ ਵੀਰਵਾਰ ਸਵੇਰੇ ਗ੍ਰਿਫਤਾਰ ਕੀਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਏਜੰਸੀ ਨੇ ਉਸ ਨੂੰ ਪਟਨਾ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ, ਜਿਸ ਨੇ ਉਸ ਨੂੰ 10 ਦਿਨਾਂ ਲਈ ਸੀ.ਬੀ.ਆਈ. ਹਿਰਾਸਤ ਵਿੱਚ ਭੇਜ ਦਿੱਤਾ ਹੈ।
ਉਨ੍ਹਾਂ ਦੱਸਿਆ ਕਿ ਸੀ.ਬੀ.ਆਈ. ਨੇ ਉਸ ਦੀ ਗ੍ਰਿਫ਼ਤਾਰੀ ਤੋਂ ਬਾਅਦ ਪਟਨਾ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਤਿੰਨ ਥਾਵਾਂ ਅਤੇ ਕੋਲਕਾਤਾ ਵਿੱਚ ਇੱਕ ਥਾਂ ਛਾਪੇਮਾਰੀ ਕੀਤੀ।
ਸਟੇਜ 'ਤੇ ਭਜਨ ਗਾਊਂਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਦੀ ਹੋਈ ਮੌਤ
NEXT STORY