ਨਵੀਂ ਦਿੱਲੀ (ਨਵੋਦਿਆ ਟਾਈਮਜ਼) : ਦੇਸ਼ ਦੀ ਸਭ ਤੋਂ ਵੱਡੀ ਮੈਡੀਕਲ ਦਾਖਲਾ ਪ੍ਰੀਖਿਆ ਨੀਟ-UG ਨੂੰ ਲੈ ਕੇ ਪਿਛਲੇ ਕੁਝ ਸਾਲਾਂ ਦੌਰਾਨ ਸਾਹਮਣੇ ਆਏ ਵਿਵਾਦਾਂ ਤੇ ਪੇਪਰ ਲੀਕ ਦੇ ਦੋਸ਼ਾਂ ਤੋਂ ਬਾਅਦ ਕੇਂਦਰ ਸਰਕਾਰ ਇਸ ਵਾਰ ਕਿਸੇ ਵੀ ਤਰ੍ਹਾਂ ਦੀ ਕੋਈ ਗਲਤੀ ਨਾ ਹੋਣ ਦੇਣ ਲਈ ਦ੍ਰਿੜ ਸੰਕਲਪ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਪ੍ਰੀਖਿਆ ਨੂੰ ਪੂਰੀ ਤਰ੍ਹਾਂ ਸੁਰੱਖਿਅਤ, ਪਾਰਦਰਸ਼ੀ ਤੇ ਨਿਰਪੱਖ ਬਣਾਉਣ ਲਈ ਤਿਆਰੀਆਂ ਦੀ ਨੇੜਿਓਂ ਨਿਗਰਾਨੀ ਕਰ ਰਹੇ ਹਨ। ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਤਿਆਰੀਆਂ ਦੀ ਸਮੀਖਿਆ ਕਰਨ ਲਈ ਮੰਗਲਵਾਰ ਨੈਸ਼ਨਲ ਟੈਸਟਿੰਗ ਏਜੰਸੀ ਦੇ ਹੈੱਡਕੁਆਰਟਰ ਦਾ ਦੌਰਾ ਕੀਤਾ ਤੇ ਲੱਖਾਂ ਉਮੀਦਵਾਰਾਂ ਨੂੰ ਭਰੋਸਾ ਦਿੱਤਾ ਕਿ ਪ੍ਰੀਖਿਆ ਗਲਤੀ-ਮੁਕਤ ਹੋਵੇਗੀ ਤੇ ਨਤੀਜੇ ਸਮੇਂ ਸਿਰ ਐਲਾਨੇ ਜਾਣਗੇ।
ਪੜ੍ਹੋ ਇਹ ਵੀ - ਮੰਗਣੀ 'ਚ ਜਾ ਰਹੇ ਪਰਿਵਾਰ ਨਾਲ ਵਾਪਰਿਆ ਰੂਹ ਕੰਬਾਊ ਹਾਦਸਾ ! 6 ਜਣਿਆਂ ਦੀ ਮੌਤ, ਉੱਡੇ ਪਰਖੱਚੇ
ਨੀਟ ਦੀ ਸੁਰੱਖਿਆ ਪ੍ਰਣਾਲੀ ਦੀ ਮਜ਼ਬੂਤੀ ਨੂੰ ਯਕੀਨੀ ਬਣਾਉਣ ਲਈ ਕੈਬਨਿਟ ਸਕੱਤਰ ਦੀ ਪ੍ਰਧਾਨਗੀ ਹੇਠ ਉੱਚ-ਪੱਧਰੀ ਮੀਟਿੰਗਾਂ ਕੀਤੀਆਂ ਗਈਆਂ ਹਨ। ਸਿਖਿਆ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਪ੍ਰੀਖਿਆ ਦੀ ਪ੍ਰਕਿਰਿਆ ਪ੍ਰਤੀ ਬਹੁਤ ਗੰਭੀਰ ਹਨ। ਹਰ ਪੱਧਰ ’ਤੇ ਨਿਗਰਾਨੀ ਕੀਤੀ ਜਾ ਰਹੀ ਹੈ। ਪ੍ਰਸ਼ਨ ਪੱਤਰਾਂ ਦੀ ਤਿਆਰੀ ਤੋਂ ਲੈ ਕੇ ਉਨ੍ਹਾਂ ਨੂੰ ਪ੍ਰੀਖਿਆ ਕੇਂਦਰਾਂ ਤੱਕ ਸੁਰੱਖਿਅਤ ਢੰਗ ਨਾਲ ਪਹੁੰਚਾਉਣ ਦੌਰਾਨ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ ਨੂੰ ਰੋਕਣ ਲਈ ਪੂਰੀ ਪ੍ਰਕਿਰਿਆ ’ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ। ਇਕ ਸੰਦੇਸ਼ ’ਚ ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ’ਤੇ ਫੈਲ ਰਹੀਆਂ ਅਫਵਾਹਾਂ ਅਤੇ ਗਲਤ ਜਾਣਕਾਰੀ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਪ੍ਰੀਖਿਆ ਨਿਰਪੱਖ ਹੋਵੇਗੀ ਤੇ ਨਤੀਜੇ ਐਲਾਨਣ ’ਚ ਦੇਰੀ ਨਹੀਂ ਹੋਵੇਗੀ।
ਪੜ੍ਹੋ ਇਹ ਵੀ - ਪੈਟੀਜ਼ ਖਾਣ ਦੇ ਸ਼ੌਕਿਨ ਸਾਵਧਾਨ, ਅੰਦਰੋਂ ਘੁੰਮਦੇ ਦਿਖਾਈ ਦਿੱਤੇ ਜਿਉਂਦੇ ਕੀੜੇ-ਮਕੌੜੇ, FSDA ਨੇ ਮਾਰ 'ਤਾ ਛਾਪਾ
ਹਵਾਈ ਫੌਜ ਦੀ ਲਈ ਜਾ ਰਹੀ ਹੈ ਮਦਦ
ਪ੍ਰੀਖਿਆ ਦੌਰਾਨ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਗ੍ਰਹਿ ਤੇ ਰੱਖਿਆ ਮੰਤਰਾਲਾ ਨਾਲ ਵਿਆਪਕ ਤਾਲਮੇਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪ੍ਰਸ਼ਨ ਪੱਤਰਾਂ ਦੀ ਸੁਰੱਖਿਅਤ ਟਰਾਂਸਪੋਰਟੇਸ਼ਨ ਤੇ ਹੋਰ ਨਾਜ਼ੁਕ ਪ੍ਰਣਾਲੀਆਂ ਲਈ ਭਾਰਤੀ ਹਵਾਈ ਫੌਜ ਦੀ ਮਦਦ ਲਈ ਜਾ ਰਹੀ ਹੈ। ਸਰਕਾਰ ਦਾ ਦਾਅਵਾ ਹੈ ਕਿ ਸਾਈਬਰ ਹਮਲਿਆਂ ਤੇ ਡਿਜੀਟਲ ਛੇੜਛਾੜ ਵਰਗੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।
ਪੜ੍ਹੋ ਇਹ ਵੀ - ਹਨੀਮੂਨ 'ਤੇ ਪੁੱਜ ਗਿਆ ਪੂਰਾ ਸਹੁਰਾ ਪਰਿਵਾਰ, ਨਵੀਂ ਲਾੜੀ ਦਾ ਚੜ੍ਹਿਆ ਪਾਰਾ, ਫਿਰ ਉਹ ਹੋਇਆ, ਜੋ ਸੋਚਿਆ ਨਾ ਸੀ
ਸੂਬਾਈ ਸਰਕਾਰਾਂ ਨੂੰ ਵੀ ਸੌਂਪੀ ਗਈ ਸਰਗਰਮ ਭੂਮਿਕਾ
ਇਸ ਪ੍ਰੀਖਿਆ ’ਚ ਸੂਬਾਈ ਸਰਕਾਰਾਂ ਨੂੰ ਵੀ ਸਰਗਰਮ ਭੂਮਿਕਾ ਦਿੱਤੀ ਗਈ ਹੈ। ਦੇਸ਼ ਦੇ 551 ਸ਼ਹਿਰਾਂ ’ਚ ਇਹ ਪ੍ਰੀਖਿਆ ਆਯੋਜਿਤ ਕੀਤੀ ਜਾਵੇਗੀ। ਸਿੱਖਿਆ ਮੰਤਰੀ ਅਨੁਸਾਰ ਸਾਰੇ ਮੁੱਖ ਮੰਤਰੀਆਂ ਤੇ ਸੂਬਾਈ ਸਰਕਾਰਾਂ ਨਾਲ ਤਾਲਮੇਲ ਰੱਖਿਆ ਜਾ ਰਿਹਾ ਹੈ। ਮੁੱਖ ਸਕੱਤਰਾਂ ਅਤੇ ਜ਼ਿਲ੍ਹਾ ਮੈਜਿਸਟ੍ਰੇਟਾਂ ਨੂੰ ਪ੍ਰੀਖਿਆ ਕੇਂਦਰਾਂ ’ਤੇ ਨਿਗਰਾਨੀ ਤੇ ਸੁਰੱਖਿਆ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਹਰੇਕ ਜ਼ਿਲੇ ’ਚ ਨਿਯਮਤ ਸਮੀਖਿਆ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਨਾਲ ਹੀ NTA ਅੰਦਰ ਵੱਡੇ ਸੁਧਾਰਾਤਮਕ ਉਪਾਅ ਕੀਤੇ ਗਏ ਹਨ। ਕਈ ਮੁੱਖ ਅਹੁਦਿਆਂ ’ਤੇ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਏਜੰਸੀ ਦੇ ਕੰਮਕਾਜ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸੰਗਠਨਾਤਮਕ ਢਾਂਚੇ ’ਚ ਤਬਦੀਲੀਆਂ ਕੀਤੀਆਂ ਗਈਆਂ ਹਨ। ਪੁਰਾਣੇ ਪੇਪਰ ਲੀਕ ਮਾਮਲਿਆਂ ਦੀ ਜਾਂਚ ਦਾ ਹਵਾਲਾ ਦਿੰਦੇ ਹੋਏ ਧਰਮਿੰਦਰ ਪ੍ਰਧਾਨ ਨੇ ਕਿਹਾ ਕਿ CBI ਨਿਰਪੱਖ ਜਾਂਚ ਕਰ ਰਹੀ ਹੈ। ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਪੜ੍ਹੋ ਇਹ ਵੀ - 'ਵਿਆਹ ਵਾਰ-ਵਾਰ ਨਹੀਂ ਹੁੰਦਾ...!' ਬਾਰਾਤ 'ਚ ਥਾਰ 'ਤੇ ਚੜ੍ਹ ਸਟੰਟ ਕਰਨਾ ਲਾੜੇ ਨੂੰ ਪਿਆ ਭਾਰੀ, FIR ਦਰਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
17 ਜੂਨ ਨੂੰ ਬਣੇਗਾ ਦੁਰਲੱਭ 'ਧਰੁਵ ਯੋਗ'; ਇਨ੍ਹਾਂ 3 ਰਾਸ਼ੀਆਂ ਦੀ ਲੱਗੇਗੀ ਲਾਟਰੀ
NEXT STORY