ਪਟਨਾ: ਬਿਹਾਰ ਦੀ ਰਾਜਧਾਨੀ ਪਟਨਾ ਦੇ ਇੱਕ ਨਿੱਜੀ ਗਰਲਜ਼ ਹੋਸਟਲ ਵਿੱਚ ਵਾਪਰੀ ਸ਼ਰਮਨਾਕ ਘਟਨਾ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਪੁਲਸ ਜਾਂਚ ਅਤੇ ਮੈਡੀਕਲ ਰਿਪੋਰਟ ਵਿੱਚ ਨਾਬਾਲਗ ਨਾਲ ਜਬਰ-ਜ਼ਿਨਾਹ ਹੋਣ ਦੀ ਪੁਸ਼ਟੀ ਹੋਈ। ਇਸ ਖੁਲਾਸੇ ਤੋਂ ਬਾਅਦ ਪੁਲਸ ਨੇ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਦੇ ਹੋਏ POCSO ਐਕਟ ਦੀਆਂ ਧਾਰਾਵਾਂ ਜੋੜ ਦਿੱਤੀਆਂ ਹਨ। ਪੁਲਸ ਮੁਤਾਬਕ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। SIT ਟੀਮ ਲਗਾਤਾਰ ਛਾਪੇਮਾਰੀ ਕਰ ਰਹੀ ਹੈ ਤਾਂ ਜੋ ਘਟਨਾ ਵਿੱਚ ਸ਼ਾਮਲ ਸਾਰੇ ਚਿਹਰਿਆਂ ਨੂੰ ਬੇਨਕਾਬ ਕੀਤਾ ਜਾ ਸਕੇ।
ਇਹ ਵੀ ਪੜ੍ਹੋ : ਬਦਲ ਗਏ ਨਿਯਮ, ਬਦਰੀਨਾਥ-ਕੇਦਾਰਨਾਥ ਸਣੇ 45 ਮੰਦਰਾਂ 'ਚ ਇਨ੍ਹਾਂ ਲੋਕਾਂ ਦੀ NO ENTERY!
ਦੂਜੇ ਪਾਸੇ ਪੀੜਤ ਪਰਿਵਾਰ ਵੱਲੋਂ ਇਨਸਾਫ਼ ਦੀ ਗੁਹਾਰ ਲਗਾਈ ਜਾ ਰਹੀ ਹੈ ਅਤੇ ਸ਼ਹਿਰ ਦੇ ਲੋਕਾਂ ਵਿੱਚ ਇਸ ਘਟਨਾ ਨੂੰ ਲੈ ਕੇ ਭਾਰੀ ਰੋਸ ਹੈ। ਦੱਸ ਦੇਈਏ ਕਿ ਮੈਡੀਕਲ ਜਾਂਚ ਤੋਂ ਬਾਅਦ ਇਹ ਸਾਫ਼ ਹੋ ਗਿਆ ਹੈ ਕਿ ਹੋਸਟਲ ਵਿੱਚ ਰਹਿ ਰਹੀ ਨਾਬਾਲਗ ਨਾਲ ਦਰਿੰਦਗੀ ਹੋਈ ਸੀ। ਪਹਿਲਾਂ ਇਹ ਮਾਮਲਾ ਸਾਧਾਰਨ ਧਾਰਾਵਾਂ ਹੇਠ ਸੀ, ਪਰ ਪੀੜਤਾ ਦੇ ਨਾਬਾਲਗ ਹੋਣ ਅਤੇ ਰਿਪੋਰਟ ਆਉਣ ਤੋਂ ਬਾਅਦ ਹੁਣ ਦੋਸ਼ੀਆਂ 'ਤੇ ਪੋਕਸੋ ਐਕਟ ਤਹਿਤ ਸ਼ਿਕੰਜਾ ਕੱਸਿਆ ਜਾਵੇਗਾ। ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਵੇਖਦੇ ਹੋਏ ਪਟਨਾ ਪੁਲਸ ਨੇ ਇੱਕ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ, ਜੋ ਹਰ ਪਹਿਲੂ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਘਟਨਾ ਤੋਂ ਬਾਅਦ ਹੋਸਟਲ ਦੀ ਸੁਰੱਖਿਆ ਅਤੇ ਪ੍ਰਬੰਧਕਾਂ ਦੀ ਭੂਮਿਕਾ 'ਤੇ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ। ਪੁਲਸ ਹੋਸਟਲ ਦੇ ਮਾਲਕ ਅਤੇ ਕਰਮਚਾਰੀਆਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ।
ਇਹ ਵੀ ਪੜ੍ਹੋ : ਕੈਨੇਡਾ ਤੋਂ ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਦੇ ਘਰ 'ਤੇ ਗੈਂਗਸਟਰਾਂ ਨੇ ਚਲਾਈਆਂ ਤਾੜ-ਤਾੜ ਗੋਲੀਆਂ
ਜਾਣੋ ਪੂਰਾ ਮਾਮਲਾ
ਇਹ ਪੂਰਾ ਮਾਮਲਾ 6 ਜਨਵਰੀ, 2026 ਨੂੰ ਸਾਹਮਣੇ ਆਇਆ ਸੀ, ਜਦੋਂ ਜਹਾਨਾਬਾਦ ਜ਼ਿਲ੍ਹੇ ਦੀ ਇੱਕ ਵਿਦਿਆਰਥਣ ਪਟਨਾ ਦੇ ਚਿੱਤਰਗੁਪਤ ਨਗਰ ਸਥਿਤ ਸ਼ੰਭੂ ਗਰਲਜ਼ ਹੋਸਟਲ ਦੇ ਕਮਰੇ ਵਿੱਚ ਬੇਹੋਸ਼ ਮਿਲੀ ਸੀ। ਹੋਸਟਲ ਦੇ ਸਟਾਫ ਨੇ ਉਸਨੂੰ ਤੁਰੰਤ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ, ਜਿੱਥੇ 11 ਜਨਵਰੀ ਨੂੰ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਸ਼ੁਰੂ ਵਿੱਚ ਪੁਲਸ ਨੇ ਇਸਨੂੰ ਖੁਦਕੁਸ਼ੀ ਦਾ ਮਾਮਲਾ ਦੱਸਦੇ ਨੀਂਦ ਦੀਆਂ ਗੋਲੀਆਂ ਦੀ ਓਵਰਡੋਜ਼ ਅਤੇ ਟਾਈਫਾਈਡ ਵਰਗੀਆਂ ਬੀਮਾਰੀਆਂ ਦਾ ਹਵਾਲਾ ਦਿੱਤਾ ਪਰ ਪਰਿਵਾਰ ਨੇ ਲਗਾਤਾਰ ਬਲਾਤਕਾਰ ਅਤੇ ਕਤਲ ਦਾ ਦੋਸ਼ ਲਗਾਇਆ। ਉਨ੍ਹਾਂ ਨੇ ਵਿਦਿਆਰਥਣ ਦੇ ਸਰੀਰ 'ਤੇ ਸੱਟਾਂ, ਉਸਦੇ ਗੁਪਤ ਅੰਗਾਂ 'ਤੇ ਸੱਟਾਂ ਅਤੇ ਮੌਤ ਦੇ ਹੋਰ ਸੰਕੇਤਾਂ ਦਾ ਹਵਾਲਾ ਦਿੰਦੇ ਹੋਏ ਕੇਸ ਦਰਜ ਕਰਵਾਇਆ ਸੀ।
ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਚਾਹਵਾਨ ਮਾਪਿਆਂ ਨੂੰ ਵੱਡਾ ਝਟਕਾ: ਸਪਾਂਸਰਸ਼ਿਪ ਵੀਜ਼ਾ 'ਤੇ ਲੱਗੀ ਰੋਕ
ਪੁਲਸ ਨੇ ਦੋ ਅਧਿਕਾਰੀ ਮੁਅੱਤਲ
ਇਸ ਮਾਮਲੇ ਦੀ ਫੋਰੈਂਸਿਕ ਜਾਂਚ (FSL) ਵਿੱਚ ਵਿਦਿਆਰਥਣ ਨੇ ਹਸਪਤਾਲ ਵਿੱਚ ਭਰਤੀ ਹੋਣ ਸਮੇਂ ਜੋ ਕੱਪੜੇ ਪਹਿਨੇ ਸਨ, ਉਨ੍ਹਾਂ 'ਤੇ ਵੀਰਜ (Semen) ਦੇ ਅੰਸ਼ ਮਿਲੇ ਹਨ, ਜੋ ਉਸ ਦੇ ਜਿਨਸੀ ਸ਼ੋਸ਼ਣ ਵੱਲ ਸਪੱਸ਼ਟ ਇਸ਼ਾਰਾ ਕਰਦੇ ਹਨ। ਹੁਣ SIT ਇਨ੍ਹਾਂ ਨਮੂਨਿਆਂ ਤੋਂ DNA ਪ੍ਰੋਫਾਈਲ ਤਿਆਰ ਕਰੇਗੀ, ਜਿਸ ਦਾ ਮਿਲਾਨ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਅਤੇ ਸ਼ੱਕੀਆਂ ਨਾਲ ਕੀਤਾ ਜਾਵੇਗਾ। ਇਸ ਮਾਮਲੇ ਵਿੱਚ ਲਾਪਰਵਾਹੀ ਵਰਤਣ ਦੇ ਦੋਸ਼ ਵਿੱਚ ਪੁਲਸ ਨੇ ਦੋ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਹਾਲਾਂਕਿ ਸ਼ੁਰੂਆਤ ਵਿੱਚ ਪੁਲਸ ਨੇ ਜਿਨਸੀ ਸ਼ੋਸ਼ਣ ਦੀ ਗੱਲ ਨੂੰ ਨਕਾਰ ਦਿੱਤਾ ਸੀ ਪਰ ਨਵੀਂ ਰਿਪੋਰਟ ਨੇ ਪਰਿਵਾਰ ਦੇ ਦੋਸ਼ਾਂ ਨੂੰ ਸਹੀ ਸਾਬਤ ਕਰ ਦਿੱਤਾ।
ਇਹ ਵੀ ਪੜ੍ਹੋ : ਤਾਜ਼ਾ ਬਰਫ਼ਬਾਰੀ! ਤੁਸੀਂ ਵੀ ਬਣਾ ਰਹੇ ਹੋ ਪਹਾੜਾਂ 'ਤੇ ਘੁੰਮਣ ਦਾ ਪਲਾਨ ਤਾਂ ਪਹਿਲਾਂ ਪੜ੍ਹ ਲਓ ਇਹ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਬਦਰੀਨਾਥ, ਕੇਦਾਰਨਾਥ ਸਣੇ ਉੱਚਾਈ ਵਾਲੇ ਖੇਤਰਾਂ 'ਚ ਮੁੜ ਹੋਈ ਬਰਫ਼ਬਾਰੀ
NEXT STORY