ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਸੋਮਵਾਰ ਨੈਸ਼ਨਲ ਟੈਸਟਿੰਗ ਏਜੰਸੀ (ਐੱਨ. ਟੀ. ਏ.) ਵਲੋਂ ਦਾਇਰ ਪਟੀਸ਼ਨਾਂ ’ਤੇ ਹਿੱਤ ਧਾਰਕਾਂ ਨੂੰ ਨੋਟਿਸ ਜਾਰੀ ਕੀਤਾ, ਜਿਸ ਵਿਚ ਨੀਟ-ਯੂ.ਜੀ ਵਿਵਾਦ ਨੂੰ ਲੈ ਕੇ ਐੱਨ. ਟੀ. ਏ. ਖਿਲਾਫ਼ ਵੱਖ-ਵੱਖ ਹਾਈ ਕੋਰਟਾਂ ’ਚ ਬਕਾਇਆ ਕੇਸਾਂ ਨੂੰ ਸੁਪਰੀਮ ਕੋਰਟ ਵਿੱਚ ਤਬਦੀਲ ਕਰਨ ਦੀ ਬੇਨਤੀ ਕੀਤੀ ਗਈ ਹੈ ਤਾਂ ਜੋ ਵੱਖ-ਵੱਖ ਅਦਾਲਤਾਂ ’ਚ ਇਕੋ ਮੁੱਦੇ ਦੀ ਸੁਣਵਾਈ ਤੋਂ ਬਚਿਆ ਜਾ ਸਕੇ।
ਇਹ ਵੀ ਪੜ੍ਹੋ- ਰੇਲਵੇ ਨੇ ਬਦਲੇ ਨਿਯਮ, ਵੇਟਿੰਗ ਟਿਕਟ 'ਤੇ ਸਫ਼ਰ ਕਰਨਾ ਪਵੇਗਾ ਮਹਿੰਗਾ, ਪੜ੍ਹੋ ਪੂਰੀ ਖ਼ਬਰ
ਇਸ ਤੋਂ ਪਹਿਲਾਂ 14 ਜੂਨ ਨੂੰ ਛੁੱਟੀ ਵਾਲੇ ਬੈਂਚ ਨੇ ਐੱਨ. ਟੀ. ਏ. ਦੀਆਂ ਇਸੇ ਤਰ੍ਹਾਂ ਦੀਆਂ ਪਟੀਸ਼ਨਾਂ ‘ਤੇ ਸਬੰਧਤ ਧਿਰਾਂ ਨੂੰ ਨੋਟਿਸ ਜਾਰੀ ਕੀਤਾ ਸੀ। ਐੱਨ. ਟੀ. ਏ. ਨੇ ਕਿਹਾ ਸੀ ਕਿ ਪ੍ਰਸ਼ਨ ਪੱਤਰ ਲੀਕ ਅਤੇ ਬੇਨਿਯਮੀਆਂ ਦੇ ਹੋਰ ਦੋਸ਼ਾਂ ਨੂੰ ਲੈ ਕੇ ਸਾਲ 2024 ਦੀ ਨੀਟ-ਯੂ.ਜੀ. ਨੂੰ ਰੱਦ ਕਰਨ ਦੀ ਬੇਨਤੀ ਕਰਨ ਵਾਲੀਆਂ ਕਈ ਪਟੀਸ਼ਨਾਂ ਕਈ ਹਾਈ ਕੋਰਟਾਂ ’ਚ ਪੈਂਡਿੰਗ ਹਨ।
ਇਹ ਵੀ ਪੜ੍ਹੋ- ਇਸ ਸੂਬੇ 'ਚ ਮਹਿੰਗੀ ਹੋਈ ਬਿਜਲੀ, 1 ਜੁਲਾਈ ਤੋਂ ਲਾਗੂ ਹੋਣਗੀਆਂ ਨਵੀਆਂ ਕੀਮਤਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੇਂਦਰੀ ਮੰਤਰੀ ਮਨੋਹਰ ਲਾਲ ਨੇ 2400 ਮੈਗਾਵਾਟ ਦੇ ਟਿਹਰੀ ਹਾਈਡ੍ਰੋ ਪਾਵਰ ਕੰਪਲੈਕਸ ਦਾ ਕੀਤਾ ਦੌਰਾ
NEXT STORY