ਬਲੀਆ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਬਲੀਆ ਜ਼ਿਲ੍ਹੇ ਦੇ ਰਸੜਾ ਥਾਣਾ ਖੇਤਰ 'ਚ 12 ਸਾਲਾ ਇਕ ਕੁੜੀ ਨੂੰ ਉਸੇ ਦੇ ਗੁਆਂਢੀ ਨੌਜਵਾਨ ਵਲੋਂ ਵਰਗਾ ਕੇ ਅਗਵਾ ਕਰਨ ਅਤੇ ਜਬਰ ਜ਼ਿਨਾਹ ਕਰਨ ਦਾ ਮਾਮਲਾ ਸਾਹਮਣਏ ਆਇਆ ਹੈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਉਸ ਨੇ ਦੱਸਿਆ ਕਿ ਦੋਸ਼ੀ ਨੂੰ ਬੁੱਧਵਾਰ ਨੂੰ ਗ੍ਰਿਫ਼ਤਾਰ ਕਰ ਕੇ ਕਾਨੂੰਨੀ ਕਾਰਵਾਈ ਪੂਰੀ ਕਰਦੇ ਹੋਏ ਜੇਲ੍ਹ ਭੇਜ ਦਿੱਤਾ ਗਿਆ। ਪੁਲਸ ਅਨੁਸਾਰ ਰਸੜਾ ਥਾਣਾ ਖੇਤਰ ਦੇ ਇਕ ਪਿੰਡ ਦੀ ਇਸ ਕੁੜੀ ਨੂੰ ਉਸੇ ਦੇ ਗੁਆਂਢੀ ਬੱਬਲੂ ਰਾਜਭਰ (18) ਨੇ 9 ਸਤੰਬਰ ਨੂੰ ਵਰਗਲਾ ਕੇ ਅਗਵਾ ਕਰ ਲਿਆ ਅਤੇ ਉਸ ਨਾਲ ਜਬਰ ਜ਼ਿਨਾਹ ਕੀਤਾ।
ਪੁਲਸ ਦੇ ਡਿਪਟੀ ਸੁਪਰਡੈਂਟ ਮੁਹੰਮਦ ਫਹੀਮ ਕੁਰੈਸ਼ੀ ਨੇ ਵੀਰਵਾਰ ਨੂੰ ਦੱਸਿਆ ਕਿ ਇਸ ਮਾਮਲੇ 'ਚ ਕੁੜੀ ਦੀ ਮਾਂ ਦੀ ਸ਼ਿਕਾਇਤ 'ਤੇ ਬੱਬਲੂ ਖ਼ਿਲਾਫ਼ ਨਾਮਜ਼ਦ ਮੁਕੱਦਮਾ ਦਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੁਲਸ ਨੇ ਕੁੜੀ ਨੂੰ ਮੁਕਤ ਕਰਵਾਉਣ ਦੇ ਨਾਲ ਹੀ ਦੋਸ਼ੀ ਨੂੰ ਬੁੱਧਵਾਰ ਨੂੰ ਗ੍ਰਿਫ਼ਤਾਰ ਕਰ ਕੇ ਬਲੀਆ ਦੀ ਇਕ ਅਦਾਲਤ 'ਚ ਪੇਸ਼ ਕੀਤਾ ਅਤੇ ਅਦਾਲਤ ਨੇ ਉਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਜੇਲ੍ਹ ਭੇਜ ਦਿੱਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਮਤਾ ਬੈਨਰਜੀ ਨੇ ਪੱਛਮੀ ਬੰਗਾਲ 'ਚ ਹੜ੍ਹ ਦੀ ਸਥਿਤੀ ਲਈ ਕੇਂਦਰ ਨੂੰ ਠਹਿਰਾਇਆ ਜ਼ਿੰਮੇਵਾਰ
NEXT STORY