ਗੁਰੂਗ੍ਰਾਮ — ਗੁਰੂਗ੍ਰਾਮ 'ਚ ਇਕ 14 ਸਾਲਾ ਕੁੜੀ ਦੀ ਉਸ ਦੇ ਗੁਆਂਢੀ ਨੇ ਕਥਿਤ ਤੌਰ 'ਤੇ ਗਲਾ ਵੱਢ ਕੇ ਹੱਤਿਆ ਕਰ ਦਿੱਤੀ ਅਤੇ ਭੱਜਣ ਤੋਂ ਪਹਿਲਾਂ ਲਾਸ਼ ਨੂੰ ਘਰ 'ਚ ਛੁਪਾ ਦਿੱਤਾ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਮੁਢਲੀ ਜਾਂਚ ਦੇ ਮੁਤਾਬਕ ਗੁਆਂਢ 'ਚ ਰਹਿਣ ਵਾਲੇ ਦੋਸ਼ੀ ਨੇ ਆਪਣੀ ਦੁਸ਼ਮਣੀ ਦਾ ਬਦਲਾ ਲੈਣ ਲਈ ਨਾਬਾਲਗ ਦਾ ਕਤਲ ਕਰ ਦਿੱਤਾ।
ਇਹ ਵੀ ਪੜ੍ਹੋ - ਮਿਡ-ਡੇ-ਮੀਲ ਖਾਣ ਨਾਲ ਸੈਂਕੜੇ ਬੱਚੇ ਹੋਏ ਬਿਮਾਰ, ਮਾਪਿਆਂ ਦੇ ਮਨਾਂ 'ਚ ਡਰ ਦਾ ਮਾਹੌਲ
ਪੁਲਸ ਨੇ ਦੱਸਿਆ ਕਿ ਪੀੜਤਾ ਆਪਣੇ ਪਰਿਵਾਰ ਨਾਲ ਇੱਥੋਂ ਦੇ ਪਿੰਡ ਸਿਲੋਖਰਾ ਦੀ ਇੰਦਰਾ ਕਾਲੋਨੀ 'ਚ ਕਿਰਾਏ ਦੇ ਮਕਾਨ 'ਚ ਰਹਿੰਦੀ ਸੀ। ਪੁਲਸ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ 'ਤੇ ਸੋਮਵਾਰ ਨੂੰ ਸੈਕਟਰ 40 ਪੁਲਸ ਸਟੇਸ਼ਨ 'ਚ ਭਾਰਤੀ ਦੰਡਾਵਲੀ ਦੀ ਧਾਰਾ 302 (ਕਤਲ) ਦੇ ਤਹਿਤ ਦੋਸ਼ੀ ਬਹਾਦੁਰ ਦੇ ਖ਼ਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਗਈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e
ਫਡਨਵੀਸ ਨੇ ਅਯੁੱਧਿਆ ਲਈ ਵਿਸ਼ੇਸ਼ ਰੇਲਗੱਡੀ ਨੂੰ ਦਿਖਾਈ ਹਰੀ ਝੰਡੀ
NEXT STORY