ਨੈਸ਼ਨਲ ਡੈਸਕ- ਪੂਰਬੀ ਦਿੱਲੀ 'ਚ ਇਕ ਵਿਅਕਤੀ ਨੇ ਘਰਵਾਲੀ ਦੇ ਨਾਲ ਨਾਜਾਇਜ਼ ਸੰਬੰਧ ਦੇ ਸ਼ੱਕ 'ਚ ਆਪਣੇ ਗੁਆਂਢੀ ਦਾ ਕਥਿਤ ਤੌਰ 'ਤੇ ਕਤਲ ਕਰ ਦਿੱਤਾ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਹ ਘਟਨਾ ਨਿਊ ਅਸ਼ਕ ਨਗਰ 'ਚ ਸੋਮਵਾਰ ਨੂੰ ਵਾਪਰੀ। ਪੁਲਸ ਨੇ ਦੱਸਿਆ ਕਿ ਇਸ ਘਟਨਾ 'ਚ ਉਤਰ ਪ੍ਰਦੇਸ਼ ਦੇ ਸੁਲਤਾਨਪੁਰ ਦੇ ਰਹਿਣ ਵਾਲੇ ਰਾਮ (33) ਨੇ ਆਪਣੀ ਜਾਨ ਗੁਆ ਦਿੱਤੀ।
ਇਹ ਵੀ ਪੜ੍ਹੋ- ਮੰਗਣੀ ਮਗਰੋਂ ਰੋਜ਼ ਸਹੁਰੇ ਘਰ ਆਉਣ ਲੱਗਾ ਜਵਾਈ, ਫਿਰ ਲਾੜੀ ਤੋਂ ਕਰਵਾਉਣ ਲੱਗਾ ਅਜਿਹਾ ਕੰਮ ਕਿ...
ਰਾਮ ਦੇ ਰਿਸ਼ਤੇਦਾਰ ਅਮਿਤ ਨੇ ਪੁਲਸ ਨੂੰ ਦੱਸਿਆ ਕਿ ਰਾਮ ਦੇ ਇਕ ਗੁਆਂਢੀ ਨੇ ਉਸ 'ਤੇ ਚਾਕੂ ਨਾਲ ਹਮਲਾ ਕੀਤਾ, ਜਿਸ ਤੋਂ ਬਾਅਦ ਉਸ ਨੂੰ ਐੱਲ.ਬੀ.ਐੱਸ. ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕੀਤਾ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਪੀੜਤ ਦੇ ਪ੍ਰਾਈਵੇਟ ਪਾਰਟ 'ਤੇ ਚਾਕੂ ਨਾਲ ਕਈ ਵਾਰ ਕੀਤੇ ਗਏ।
ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਨੂੰ ਇਹ ਸ਼ੱਕ ਸੀ ਕਿ ਰਾਮ ਦਾ ਉਸ ਦੀ ਪਤੀ ਨਾਲ ਸੰਬੰਧ ਹੈ। ਦੋਸ਼ੀ ਨੇ ਸੋਮਵਾਰ ਰਾਤ ਨੂੰ ਸ਼ਰਾਮ ਦੇ ਨਸ਼ੇ 'ਚ ਰਾਮ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਪੁਲਸ ਨੇ ਦੱਸਿਆ ਕਿ ਲਾਸ਼ ਪੋਸਟਮਾਰਟਮ ਲਈ ਐੱਲ.ਬੀ.ਐੱਸ. ਹਸਪਤਾਲ ਦੇ ਮੁਰਦਾ ਘਰ 'ਚ ਭੇਜ ਦਿੱਤੀ ਗਈ ਹੈ। ਪੁਲਸ ਨੇ ਸੰਬੰਧਤ ਧਾਰਾਵਾਂ ਤਹਿਤ ਕਤਲ ਦਾ ਇਕ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪਰਦੇਸੋਂ ਅੱਧੀ ਰਾਤ ਸਰਪ੍ਰਾਈਜ਼ ਦੇਣ ਆਇਆ ਪਤੀ, ਅੱਗੋਂ ਪਤਨੀ ਨੂੰ ਬਿਸਤਰੇ 'ਚ ਹੋਰ ਬੰਦੇ ਨਾਲ ਵੇਖ ਰਹਿ ਗਿਆ ਦੰਗ
ਪੁਲਸ 'ਚ ਨੌਕਰੀ ਲੱਗਣ ਦਾ ਜਸ਼ਨ ਮਨਾ ਕੇ ਪਰਤ ਰਹੇ ਚਾਰ ਦੋਸਤਾਂ ਦੀ ਸੜਕ ਹਾਦਸੇ 'ਚ ਮੌਤ
NEXT STORY