ਨੈਸ਼ਨਲ ਡੈਸਕ : ਮਹਾਰਾਸ਼ਟਰ ਦੇ ਠਾਣੇ ਜ਼ਿਲੇ 'ਚ ਇਕ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ 28 ਸਾਲਾ ਵਿਅਕਤੀ ਨੂੰ 13 ਸਾਲਾ ਲੜਕੀ ਨਾਲ ਵਾਰ-ਵਾਰ ਜਬਰ ਜਨਾਹ ਤੇ ਕੁੱਟਮਾਰ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੁਲਸ ਨੇ ਮੰਗਲਵਾਰ ਨੂੰ ਦੱਸਿਆ ਕਿ ਦੋਸ਼ੀ ਦੀ ਪਛਾਣ ਨਿਊ ਆਜ਼ਾਦ ਨਗਰ, ਭਿਵੰਡੀ ਦੇ ਨਿਵਾਸੀ ਵਜੋਂ ਹੋਈ ਹੈ। ਦੋਸ਼ੀ ਨੇ ਲੜਕੀ ਨਾਲ ਦੋਸਤੀ ਕੀਤੀ ਅਤੇ ਉਸ ਦੇ ਪਰਿਵਾਰ ਨੂੰ ਅਕਸਰ ਮਿਲਣਾ ਸ਼ੁਰੂ ਕਰ ਦਿੱਤਾ। ਜਦੋਂ ਲੜਕੀ ਦੇ ਮਾਤਾ-ਪਿਤਾ ਘਰ ਨਹੀਂ ਸਨ ਤਾਂ ਦੋਸ਼ੀ ਘਰ 'ਚ ਦਾਖਲ ਹੋ ਗਿਆ ਅਤੇ ਲੜਕੀ ਨਾਲ ਸਰੀਰਕ ਸਬੰਧ ਬਣਾਉਣ ਦੀ ਕੋਸ਼ਿਸ਼ ਕੀਤੀ ਅਤੇ ਉਸ ਨਾਲ ਵਿਆਹ ਕਰਵਾਉਣ ਦਾ ਵਾਅਦਾ ਕੀਤਾ।
ਪੁਲਸ ਨੇ ਦੱਸਿਆ ਕਿ ਇਹ ਸਿਲਸਿਲਾ ਇਸ ਸਾਲ ਮਈ ਵਿੱਚ ਸ਼ੁਰੂ ਹੋਇਆ ਸੀ। ਹਾਲ ਹੀ 'ਚ ਜਦੋਂ ਲੜਕੀ ਨੇ ਵਿਰੋਧ ਕੀਤਾ ਤਾਂ ਦੋਸ਼ੀ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਧਮਕੀਆਂ ਦਿੱਤੀਆਂ। ਲੜਕੀ ਦੀ ਸ਼ਿਕਾਇਤ ਦੇ ਆਧਾਰ 'ਤੇ ਦੋਸ਼ੀ ਖਿਲਾਫ ਭਾਰਤੀ ਦੰਡਾਵਲੀ ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ
ਜੰਮੂ ਕਸ਼ਮੀਰ ਚੋਣਾਂ : ਭਾਜਪਾ ਨੇ 29 ਹੋਰ ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ
NEXT STORY