ਨਵੀਂ ਦਿੱਲੀ-ਨੇਪਾਲ ਦੇ ਪ੍ਰਧਾਨ ਮੰਤਰੀ ਸ਼ੇਰ ਬਹਾਦੁਰ ਦੇਓਬਾ ਤਿੰਨ ਦਿਨਾ ਅਧਿਕਾਰਤ ਯਾਤਰਾ 'ਤੇ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਪਹੁੰਚੇ। ਵਿਦੇਸ਼ ਮੰਤਰਾਲਾ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਇਹ ਜਾਣਕਾਰੀ ਦਿੱਤੀ। ਬਾਗਚੀ ਨੇ ਟਵੀਟ ਕੀਤਾ ਕਿ ਇਕ ਵਿਸ਼ੇਸ਼ ਦੋਸਤ ਦਾ ਸੁਆਗਤ। ਨੇਪਾਲ ਦੇ ਪ੍ਰਧਾਨ ਮੰਤਰੀ ਸ਼ੇਰ ਬਹਾਦੁਰ ਦੇਓਬਾ 1 ਤੋਂ 3 ਅਪ੍ਰੈਲ ਤੱਕ ਆਪਣੀ ਅਧਿਕਾਰਤ ਯਾਤਰਾ 'ਤੇ ਭਾਰਤ ਪਹੁੰਚੇ।
ਇਹ ਵੀ ਪੜ੍ਹੋ : ਰੂਸੀ ਫੌਜੀ ਚੇਰਨੋਬਿਲ ਪ੍ਰਮਾਣੂ ਪਲਾਂਟ ਛੱਡ ਰਹੇ ਹਨ : ਯੂਕ੍ਰੇਨ
ਵਿਦੇਸ਼ ਮੰਤਰਾਲਾ ਦੇ ਬੁਲਾਰੇ ਨੇ ਕਿਹਾ ਕਿ ਜੁਲਾਈ 2021 'ਚ ਅਹੁਦਾ ਸੰਭਾਲਣ ਤੋਂ ਬਾਅਦ ਦੇਓਬਾ ਦੀ ਇਹ ਪਹਿਲੀ ਦੁਵੱਲੀ ਵਿਦੇਸ਼ ਯਾਤਰਾ ਹੈ। ਨੇਪਾਲ ਦੇ ਪ੍ਰਧਾਨ ਮੰਤਰੀ ਨਾਲ ਉਨ੍ਹਾਂ ਦੀ ਪਤਨੀ ਆਰਜੂ ਦੇਓਬਾ ਵੀ ਨਾਲ ਭਾਰਤ ਆਈ ਹੈ। ਵਿਦੇਸ਼ ਮੰਤਰਾਲਾ ਵੱਲੋਂ ਸੋਮਵਾਰ ਨੂੰ ਜਾਰੀ ਬਿਆਨ 'ਚ ਕਿਹਾ ਗਿਆ ਸੀ ਕਿ ਨੇਪਾਲ ਦੇ ਪ੍ਰਧਾਨ ਮੰਤਰੀ ਨਾਲ ਇਕ ਉੱਚ ਪੱਧਰੀ ਵਫ਼ਦ ਵੀ ਭਾਰਤ ਆ ਰਿਹਾ ਹੈ।
ਇਹ ਵੀ ਪੜ੍ਹੋ : ਦਿੱਲੀ ’ਚ ਜਨਤਕ ਥਾਵਾਂ ’ਤੇ ਮਾਸਕ ਨਾ ਪਹਿਨਣ ’ਤੇ ਨਹੀਂ ਲੱਗੇਗਾ ਜੁਰਮਾਨਾ
ਮੰਤਰਾਲਾ ਨੇ ਕਿਹਾ ਸੀ ਕਿ ਭਾਰਤ ਅਤੇ ਨੇਪਾਲ ਦੇ ਸਦੀਆਂ ਪੁਰਾਣੇ ਅਤੇ ਖ਼ਾਸ ਦੋਸਤਾਨਾ ਸਬੰਧ ਹਨ। ਹਾਲ ਦੇ ਸਬੰਧਾਂ 'ਚ ਦੋਵਾਂ ਦੇਸ਼ਾਂ ਦਰਮਿਆਨ ਸਾਰੇ ਖੇਤਰਾਂ 'ਚ ਸਹਿਯੋਗ 'ਚ ਮਹੱਤਵਪੂਰਨ ਪ੍ਰਗਤੀ ਦੇਖਣ ਨੂੰ ਮਿਲੀ ਹੈ। ਬਿਆਨ ਮੁਤਾਬਕ ਨੇਪਾਲ ਦੇ ਪ੍ਰਧਾਨ ਮੰਤਰੀ ਦੀ ਆਉਣ ਵਾਲੀ ਯਾਤਰਾ ਦੋਵਾਂ ਦੇਸ਼ਾਂ ਦਰਮਿਆਨ ਵਿਆਪਕ 'ਦੁਵੱਲੇ ਗਠਜੋੜ' 'ਚ ਮਹੱਤਵਪੂਰਨ ਪ੍ਰਗਤੀ ਦੀ ਸਮੀਖਿਆ ਕਰਨ ਅਤੇ ਦੋਵੇਂ ਦੇਸ਼ਾਂ ਦੇ ਲੋਕਾਂ ਦੇ ਫਾਇਦੇ ਲਈ ਇਸ ਨੂੰ ਵਧਾਉਣ ਦਾ ਮੌਕਾ ਪ੍ਰਦਾਨ ਕਰੇਗੀ।
ਇਹ ਵੀ ਪੜ੍ਹੋ : ਸਿਹਤ ਮੰਤਰੀ ਵਲੋਂ ਨਸ਼ਾ ਛੁਡਾਊ ਕੇਂਦਰਾਂ ਤੋਂ ਮਿਲਣ ਵਾਲੀਆਂ ਦਵਾਈਆਂ ਦੀ ਦੁਰਵਰਤੋਂ ਨੂੰ ਸਖ਼ਤੀ ਨਾਲ ਰੋਕਣ ਦੇ ਨਿਰਦੇਸ਼
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਹਿਮਾਚਲ ਪ੍ਰਦੇਸ਼ 'ਚ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ JP ਨੱਢਾ ਕਰਨਗੇ ਰੋਡ ਸ਼ੋਅ
NEXT STORY