ਕਾਠਮੰਡੂ (ਭਾਸ਼ਾ): ਨੇਪਾਲ ਦੇ ਪ੍ਰਧਾਨ ਮੰਤਰੀ ਸ਼ੇਰ ਬਹਾਦੁਰ ਦੇਉਬਾ ਨੇ ਬੁੱਧਵਾਰ ਨੂੰ ਭਾਰਤ ਦੇ 73ਵੇਂ ਗਣਤੰਤਰ ਦਿਵਸ ਦੇ ਮੌਕੇ ’ਤੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਦੁਵੱਲੇ ਸਬੰਧ ਹੋਰ ਮਜ਼ਬੂਤ ਹੁੰਦੇ ਰਹਿਣਗੇ। ਨੇਪਾਲ ਦੇ ਵਿਦੇਸ਼ ਮੰਤਰਾਲਾ ਵੱਲੋਂ ਜਾਰੀ ਬਿਆਨ ਅਨੁਸਾਰ ਪ੍ਰਧਾਨ ਮੰਤਰੀ ਮੋਦੀ ਨੂੰ ਆਪਣੇ ਸੰਦੇਸ਼ ਵਿਚ ਦੇਉਬਾ ਨੇ ਸਮਾਜਿਕ-ਆਰਥਿਕ ਵਿਕਾਸ ਵਿਚ ਭਾਰਤ ਦੀਆਂ ਸ਼ਾਨਦਾਰ ਪ੍ਰਾਪਤੀਆਂ ਅਤੇ ਤਕਨਾਲੋਜੀਆਂ ਅਤੇ ਨਵੀਨਤਾ ਵਿਚ ਪ੍ਰਭਾਵਸ਼ਾਲੀ ਤਰੱਕੀ ਦੀ ਸ਼ਲਾਘਾ ਕੀਤੀ।
ਮੰਤਰਾਲਾ ਵੱਲੋਂ ਜਾਰੀ ਬਿਆਨ ਮੁਤਾਬਕ, ‘ਪ੍ਰਧਾਨ ਮੰਤਰੀ ਨੇ ਭਰੋਸਾ ਪ੍ਰਗਟਾਇਆ ਹੈ ਕਿ ਆਉਣ ਵਾਲੇ ਦਿਨਾਂ ਵਿਚ ਦੁਵੱਲੇ ਸਬੰਧ ਮਜ਼ਬੂਤ ਹੁੰਦੇ ਰਹਿਣਗੇ।’ ਇਸ ਮੌਕੇ ਨੇਪਾਲ ਦੀ ਰਾਸ਼ਟਰਪਤੀ ਬਿਦਿਆ ਦੇਵੀ ਭੰਡਾਰੀ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਵਧਾਈ ਦਿੱਤੀ। ਬਿਆਨ ਦੇ ਅਨੁਸਾਰ, ਰਾਸ਼ਟਰਪਤੀ ਭੰਡਾਰੀ ਨੇ ‘ਭਾਰਤ ਦੇ ਰਾਸ਼ਟਰਪਤੀ ਨੂੰ ਚੰਗੀ ਸਿਹਤ ਅਤੇ ਭਾਰਤ ਦੇ ਲੋਕਾਂ ਦੀ ਨਿਰੰਤਰ ਤਰੱਕੀ ਅਤੇ ਖੁਸ਼ਹਾਲੀ ਲਈ ਵਧਾਈ ਦਿੱਤੀ ਹੈ।’
ਬਿਆਨ ਵਿਚ ਕਿਹਾ ਗਿਆ ਹੈ, ‘ਰਾਸ਼ਟਰਪਤੀ ਨੇ ਭਾਰਤ ਦੀ ਆਜ਼ਾਦੀ ਦੇ 75ਵੇਂ ਸਾਲ ਦੀ ਵੀ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ, ਜਿਸ ਨੂੰ ਭਾਰਤ ਵਿਚ ਆਜ਼ਾਦੀ ਦਾ ਅੰਮ੍ਰਿਤ ਮਹੋਤਸਵ ਵਜੋਂ ਮਨਾਇਆ ਜਾ ਰਿਹਾ ਹੈ।’ ਨੇਪਾਲ ਦੇ ਵਿਦੇਸ਼ ਮੰਤਰੀ ਨਰਾਇਣ ਖਡਕਾ ਨੇ ਵੀ ਭਾਰਤੀ ਵਿਦੇਸ਼ ਮਤੰਰੀ ਐਸ ਜੈਸ਼ੰਕਰ ਨੂੰ ਇਕ ਵੱਖਰਾ ਸੰਦੇਸ਼ ਭੇਜਿਆ ਹੈ। ਬਿਆਨ ਵਿਚ ਕਿਹਾ ਗਿਆ ਹੈ, ‘ਉਨ੍ਹਾਂ ਨੇ ਇਹ ਵੀ ਭਰੋਸਾ ਪ੍ਰਗਟਾਇਆ ਕਿ ਆਉਣ ਵਾਲੇ ਦਿਨਾਂ ਵਿਚ ਦੋਵਾਂ ਦੇਸ਼ਾਂ ਦਰਮਿਆਨ ਨਿੱਘੇ ਅਤੇ ਦੋਸਤਾਨਾ ਸਬੰਧ ਹੋਰ ਮਜ਼ਬੂਤ ਹੋਣਗੇ।’'
ਪੰਜਾਬ ਦੀ ਝਾਕੀ 'ਚ ਸ਼ਹੀਦ ਭਗਤ ਸਿੰਘ, ਊਧਮ ਸਿੰਘ ਸਮੇਤ ਦਿੱਸੀ ਆਜ਼ਾਦੀ ਅੰਦੋਲਨ ਦੇ ਸ਼ਹੀਦਾਂ ਦੀ ਝਲਕ
NEXT STORY