ਕਾਠਮੰਡੂ- ਨੇਪਾਲ ਸਰਕਾਰ ਨੇ ਕੋਰੋਨਾ ਵਾਇਰਸ ਦੇ ਟੀਕਾਕਰਨ ਲਈ 'ਸੀਰਮ ਇੰਸਟੀਚਿਊਟ ਆਫ਼ ਇੰਡੀਆ' ਦੀ ਕੋਵੀਸ਼ੀਲਡ ਵੈਕਸੀਨ ਨੂੰ ਐਮਰਜੈਂਸੀ ਵਰਤੋਂ ਲਈ ਮਨਜ਼ੂਰੀ ਦੇ ਦਿੱਤੀ ਹੈ। ਮੀਡੀਆ ਰਿਪੋਰਟਾਂ ਨੇ ਅੱਜ ਇਸ ਦੀ ਜਾਣਕਾਰੀ ਦਿੱਤੀ।
ਭਾਰਤ ਦੀ ਇਸ ਕੰਪਨੀ ਨੇ ਆਕਸਫੋਰਡ ਯੂਨੀਵਰਸਿਟੀ ਅਤੇ ਦਵਾਈ ਕੰਪਨੀ ਐਸਟ੍ਰਾਜੇਨੇਕਾ ਨਾਲ ਵੈਕਸੀਨ ਬਣਾਉਣ ਲਈ ਸਹਿਯੋਗ ਕੀਤਾ ਸੀ। ਭਾਰਤ ਨੇ 3 ਜਨਵਰੀ ਨੂੰ ਦੋ ਵੈਕਸੀਨਾਂ ਨੂੰ ਐਮਰਜੈਂਸੀ ਵਰਤੋਂ ਵਿਚ ਲਿਆਏ ਜਾਣ ਲਈ ਮਨਜ਼ੂਰੀ ਦਿੱਤੀ ਸੀ।
ਨੇਪਾਲ ਦੇ ਦਵਾ ਵਿਭਾਗ ਨੇ ਬੁੱਧਵਾਰ ਨੂੰ ਵੈਕਸੀਨ ਨਿਰਮਾਤਾਵਾਂ ਨਾਲ ਦੇਸ਼ ਵਿਚ ਵਰਤੋਂ ਵਿਚ ਲਿਆਏ ਜਾਣ ਵਾਲੇ ਆਪਣੇ ਉਤਪਾਦਾਂ ਨੂੰ ਰਜਿਸਟਰਡ ਕਰਨ ਦੀ ਅਪੀਲ ਕੀਤੀ ਸੀ। ਜਾਣਕਾਰੀ ਮੁਤਾਬਕ ਨੇਪਾਲ ਵਲੋਂ ਵੈਕਸੀਨ ਦੀਆਂ 1.20 ਕਰੋੜ ਖੁਰਾਕਾਂ ਦੀ ਮੰਗ ਕੀਤੀ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਨੇਪਾਲੀ ਹਮਰੁਤਬਾ ਕੇ. ਪੀ. ਸ਼ਰਮਾ ਨਾਲ ਹੋਈ ਫੋਨ ਗੱਲਬਾਤ ਵਿਚ ਉਨ੍ਹਾਂ ਨੂੰ ਕਿਹਾ ਸੀ ਕਿ ਭਾਰਤ ਵਿਚ ਵੈਕਸੀਨ ਤਿਆਰ ਹੋਣ ਦੇ ਨਾਲ-ਨਾਲ ਨੇਪਾਲ ਦੇ ਨਾਗਰਿਕਾਂ ਨੂੰ ਪਹਿਲ ਦੇ ਆਧਾਰ 'ਤੇ ਵੈਕਸੀਨ ਉਪਲਬਧ ਕਰਵਾਇਆ ਜਾਵੇਗਾ। ਦੱਸ ਦਈਏ ਕਿ ਭਾਰਤ ਵਿਚ ਕੱਲ ਭਾਵ ਸ਼ਨੀਵਾਰ ਨੂੰ ਪੂਰੇ ਦੇਸ਼ ਵਿਚ ਕੋਰੋਨਾ ਵਾਇਰਸ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਹੋਣ ਜਾ ਰਹੀ ਹੈ।
ਕੀ ਗਰਭਵਤੀ ਔਰਤਾਂ ਲਗਵਾ ਸਕਦੀਆਂ ਹਨ ਕੋਵਿਡ-19 ਟੀਕਾ, ਪੜ੍ਹੋ ਪੂਰੀ ਖ਼ਬਰ
NEXT STORY