ਨਵੀਂ ਦਿੱਲੀ- ਕਾਂਗਰਸ ਨੇ ਸੁਸ਼ਮਿਤਾ ਦੇਵ ਦੇ ਪਾਰਟੀ ਛੱਡਣ ਤੋਂ ਬਾਅਦ ਮੰਗਲਵਾਰ ਨੂੰ ਨੇਟਾ ਡਿਸੂਜ਼ਾ ਨੂੰ ਆਪਣੀ ਮਹਿਲਾ ਇਕਾਈ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ। ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇ.ਸੀ. ਵੇਨੂੰਗੋਪਾਲ ਵਲੋਂ ਜਾਰੀ ਬਿਆਨ ਅਨੁਸਾਰ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਨੇਟਾ ਡਿਸੂਜ਼ਾ ਨੂੰ ਅਖਿਲ ਭਾਰਤੀ ਮਹਿਲਾ ਕਾਂਗਰਸ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ। ਉਹ ਸਥਾਈ ਪ੍ਰਧਾਨ ਨਿਯੁਕਤ ਹੋਣ ਤੱਕ ਇਸ ਜ਼ਿੰਮੇਵਾਰੀ ਨੂੰ ਨਿਭਾਏਗੀ। ਨੇਟਾ ਡਿਸੂਜ਼ਾ ਹੁਣ ਤੱਕ ਮਹਿਲਾ ਕਾਂਗਰਸ ’ਚ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਨਿਭਾ ਰਹੀ ਸੀ। ਮਹਿਲਾ ਕਾਂਗਰਸ ਦੀ ਪ੍ਰਧਾਨ ਸੁਸ਼ਮਿਤਾ ਦੇਵ ਨੇ 15 ਅਗਸਤ ਨੂੰ ਕਾਂਗਰਸ ਨੂੰ ਅਸਤੀਫ਼ਾ ਦੇ ਦਿੱਤਾ ਅਤੇ ਸੋਮਵਾਰ ਨੂੰ ਉਹ ਤ੍ਰਿਣਮੂਲ ਕਾਂਗਰਸ ’ਚ ਸ਼ਾਮਲ ਹੋ ਗਈ।
ਦੱਸਣਯੋਗ ਹੈ ਕਿ ਸੁਸ਼ਮਿਤਾ ਦੇਵ ਪਾਰਟੀ ਛੱਡਦੇ ਹੀ ਪੱਛਮੀ ਬੰਗਾਲ ਦੀ ਸੱਤਾਧਾਰੀ ਪਾਰਟੀ ਤ੍ਰਿਣਮੂਲ ਕਾਂਗਰਸ ’ਚ ਸ਼ਾਮਲ ਹੋ ਗਈ ਸੀ। ਸੁਸ਼ਮਿਤਾ ਨੇ 15 ਅਗਸਤ ਨੂੰ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣਾ ਅਸਤੀਫ਼ਾ ਭੇਜਿਆ ਸੀ। ਕਾਂਗਰਸ ਛੱਡਣ ਤੋਂ ਬਾਅਦ ਸੁਸ਼ਮਿਤਾ ਸੋਮਵਾਰ ਨੂੰ ਕੋਲਕਾਤਾ ’ਚ ਤ੍ਰਿਣਮੂਲ ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਅਭਿਸ਼ੇਕ ਬੈਨਰਜੀ ਦੀ ਮੌਜੂਦਗੀ ’ਚ ਪਾਰਟੀ ’ਚ ਸ਼ਾਮਲ ਹੋ ਗਈ ਸੀ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
ਭਾਰਤ ਨੇ ਇਕ ਦਿਨ ’ਚ ਕੋਰੋਨਾ ਵੈਕਸੀਨ ਦੀਆਂ ਸਭ ਤੋਂ ਵਧ ਖ਼ੁਰਾਕਾਂ ਲਾਉਣ ਦਾ ਬਣਾਇਆ ਰਿਕਾਰਡ
NEXT STORY