ਬਲੀਆ- ਨਵੇਂ ਖੇਤੀ ਕਾਨੂੰਨਾਂ ਦੀ ਵਾਪਸੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਦੇ ਵਿਆਪਕ ਅੰਦੋਲਨ ਦਰਮਿਆਨ ਭਾਜਪਾ ਸੰਸਦ ਮੈਂਬਰ ਅਤੇ ਪਾਰਟੀ ਕਿਸਾਨ ਮੋਰਚਾ ਦੇ ਸਾਬਕਾ ਪ੍ਰਧਾਨ ਵੀਰੇਂਦਰ ਸਿੰਘ ਮਸਤ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਨਹੀਂ ਲਵੇਗੀ। ਬਲੀਆ ਤੋਂ ਸੰਸਦ ਮੈਂਬਰ ਮਸਤ ਨੇ ਮੰਗਲਵਾਰ ਨੂੰ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਹੈ ਕਿ ਸਰਕਾਰ ਨਵੇਂ ਖੇਤੀ ਕਾਨੂੰਨ ਵਾਪਸ ਨਹੀਂ ਲਵੇਗੀ ਅਤੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਲਈ ਨਹੀਂ ਬਣਾਇਆ ਗਿਆ ਹੈ। ਉਨ੍ਹਾਂ ਨੇ ਸਵਾਲ ਕੀਤਾ ਹੈ ਕਿ ਸੰਸਦ ’ਚ ਬਣਿਆ ਕਾਨੂੰਨ ਜੇਕਰ ਸੜਕ ’ਤੇ ਅੰਦੋਲਨ ਕਰ ਕੇ ਵਾਪਸ ਹੋ ਜਾਵੇਗਾ ਤਾਂ ਸੰਸਦ ਦੀ ਕੀ ਪ੍ਰਤਿਸ਼ਠਾ ਰਹਿ ਜਾਵੇਗੀ।
ਇਹ ਵੀ ਪੜ੍ਹੋ : ਕਰਨਾਲ ਸਕੱਤਰੇਤ ਦੇ ਬਾਹਰ ਡਟੇ ਕਿਸਾਨ, ਚਢੂਨੀ ਬੋਲੇ- ‘ਮੰਗਾਂ ਪੂਰੀਆਂ ਹੋਣ ਤੱਕ ਇੱਥੋਂ ਕਿਤੇ ਨਹੀਂ ਜਾਂਦੇ’
ਹਾਲਾਂਕਿ ਭਾਜਪਾ ਸੰਸਦ ਮੈਂਬਰ ਨੇ ਇਹ ਵੀ ਕਿਹਾ ਕਿ ਸਰਕਾਰ ਕਿਸਾਨਾਂ ਅਤੇ ਖੇਤੀ ਦੇ ਹਿੱਤ ’ਚ ਕਿਸੇ ਵੀ ਤਰ੍ਹਾਂ ਦੇ ਸੁਝਾਅ ਦਾ ਸੁਆਗਤ ਕਰੇਗੀ, ਉਹ ਖ਼ੁਦ ਕਿਸਾਨ ਹਨ ਅਤੇ ਕਿਸਾਨਾਂ ਤੇ ਖੇਤੀ ਦੇ ਹਿੱਤ ’ਚ ਪਹਿਲ ਕਰਨ ਲਈ ਤਿਆਰ ਹਨ। ਮਸਤ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ, ਜਦੋਂ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਪਿਛਲੇ ਸਾਲ ਦਸੰਬਰ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਪਿਛਲੇ ਦਿਨੀਂ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ’ਚ ਮਹਾਪੰਚਾਇਤ ਦਾ ਆਯੋਜਨ ਕਰ ਕੇ ਨਵੇਂ ਕਾਨੂੰਨ ਵਾਪਸ ਲੈਣ ਦੀ ਮੰਗ ਹੋਰ ਬੁਲੰਦ ਕੀਤੀ ਸੀ। ਉਨ੍ਹਾਂ ਨੇ ਕਾਂਗਰਸ, ਸਪਾ, ਬਸਪਾ ਅਤੇ ਰਾਸ਼ਟਰੀ ਲੋਕਦਲ ਨੂੰ ਨਸੀਹਤ ਦਿੰਦੇ ਹੋਏ ਕਿਹਾ ਕਿ ਇਨ੍ਹਾਂ ਪਾਰਟੀਆਂ ਨੂੰ ਸਾਹਮਣੇ ਆ ਕੇ ਆਪਣੇ ਬੈਨਰ ਹੇਠ ਕਿਸਾਨ ਅੰਦੋਲਨ ਕਰਨਾ ਚਾਹੀਦਾ। ਭਾਜਪਾ ਨੇਤਾ ਨੇ ਕਿਹਾ ਕਿ ਖੇਤੀ ਕਾਨੂੰਨਾਂ ਵਿਰੁੱਧ ਜਾਰੀ ਕਿਸਾਨਾਂ ਦਾ ਅੰਦੋਲਨ ਭਵਿੱਖ ਦੇ ਕਿਸਾਨ ਅੰਦੋਲਨਾਂ ’ਤੇ ਸਵਾਲ ਖੜ੍ਹਾ ਕਰਨ ਦੇ ਨਾਲ ਹੀ ਭਰੋਸੇ ਦਾ ਸੰਕਟ ਪੈਦਾ ਕਰੇਗਾ।
ਇਹ ਵੀ ਪੜ੍ਹੋ : ਕਰਨਾਲ: ਧਰਨੇ ’ਤੇ ਡਟੇ ‘ਖੂੰਡੇ ਵਾਲੇ ਬਾਬੇ’ ਦੀ ਸਰਕਾਰ ਨੂੰ ਲਲਕਾਰ, ਵੀਡੀਓ ’ਚ ਸੁਣੋ ਕੀ ਬੋਲੇ
7 ਸਾਲਾ ਬੱਚੀ ਦੇ ਹੱਥ-ਪੈਰ ਬੰਨ੍ਹ ਕੇ ਸਮੂਹਕ ਜਬਰ-ਜ਼ਿਨਾਹ, ਤਿੰਨ ਨਾਬਾਲਗ ਮੁੰਡੇ ਗਿ੍ਰਫ਼ਤਾਰ
NEXT STORY