Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    4:46:28 PM

  • canada s unity

    ਕੈਨੇਡਾ ਦੀ ਏਕਤਾ ’ਤੇ ਛਾਏ ਸੰਕਟ ਦੇ ਬੱਦਲ ! ਤੇਲ...

  • iran us escalation

    'ਗੱਲਬਾਤ ਲਈ ਤਿਆਰ ਹਾਂ..!' ਇਰਾਨੀ ਵਿਦੇਸ਼ ਮੰਤਰੀ...

  • air india schedule

    AIR INDIA ਵੱਲੋਂ ਲੁਧਿਆਣਾ-ਦਿੱਲੀ ਫ਼ਲਾਈਟਾਂ ਲਈ...

  • punjab congress in charge sachin pilot holds meeting with ludhiana leaders

    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • Jalandhar
  • ਕੀ ਤੁਸੀਂ ਅਜੇ ਵੀ ਨਹੀਂ ਜਾਣਦੇ ਕੀ ਨੇ ਖੇਤੀਬਾੜੀ ਕਾਨੂੰਨ ਤੇ ਕਿਉਂ ਹੋ ਰਿਹੈ ਵਿਰੋਧ ਤਾਂ ਪੜ੍ਹੋ ਇਹ ਖ਼ਾਸ ਰਿਪੋਰਟ

MERI AWAZ SUNO News Punjabi(ਨਜ਼ਰੀਆ)

ਕੀ ਤੁਸੀਂ ਅਜੇ ਵੀ ਨਹੀਂ ਜਾਣਦੇ ਕੀ ਨੇ ਖੇਤੀਬਾੜੀ ਕਾਨੂੰਨ ਤੇ ਕਿਉਂ ਹੋ ਰਿਹੈ ਵਿਰੋਧ ਤਾਂ ਪੜ੍ਹੋ ਇਹ ਖ਼ਾਸ ਰਿਪੋਰਟ

  • Updated: 31 Dec, 2020 02:35 PM
Jalandhar
new agriculture laws farmers protest delhi msp
  • Share
    • Facebook
    • Tumblr
    • Linkedin
    • Twitter
  • Comment

ਕੋਰੋਨਾ ਦੀ ਆੜ ਹੇਠ ਕੇਂਦਰ ਸਰਕਾਰ ਨੇ ਬੜੀ ਜਲਦੀ 'ਚ ਖੇਤੀ ਨਾਲ ਸਬੰਧਿਤ ਬਿੱਲ ਲਿਆਂਦੇ।ਸੂਝਵਾਨ ਕਿਸਾਨ ਆਗੂਆਂ ਵਲੋਂ ਇਨ੍ਹਾਂ ਬਿੱਲਾਂ ਦਾ ਵਿਰੋਧ ਉਦੋਂ ਹੀ ਸ਼ੁਰੂ ਹੋ ਗਿਆ ਸੀ।ਫਿਰ ਵਿਰੋਧ ਦੇ ਬਾਵਜੂਦ ਲੋਕ ਸਭਾ ਅਤੇ ਰਾਜ ਸਭਾ 'ਚ ਇਹ ਬਿੱਲ ਪਾਸ ਵੀ ਹੋ ਗਏ।

ਦੋ ਮਹੀਨਿਆਂ ਤੋਂ ਪੰਜਾਬ ਸਰਕਾਰ ਵਲੋਂ ਪਾਸ ਕੀਤੇ ਬਿੱਲ ਉਮੀਦ ਅਨੁਸਾਰ ਮਾਨਯੋਗ ਰਾਜਪਾਲ ਕੋਲ ਪਏ ਨੇ ਪਰ ਰਾਸ਼ਟਰਪਤੀ ਨੇ ਬਿਨਾਂ ਦੇਰੀ ਦੇ ਕੇਂਦਰ ਦੇ ਖੇਤੀ ਬਿੱਲਾਂ ਤੇ ਮੋਹਰ ਲਗਾ ਕੇ ਇਨ੍ਹਾਂ ਨੂੰ ਕਾਨੂੰਨ ਬਣਾਉਣ 'ਚ ਆਪਣਾ ਬਣਦਾ ਫ਼ਰਜ਼ ਬਾਖੂਬੀ ਨਿਭਾਇਆ।

ਕਾਨੂੰਨ ਬਣਦਿਆਂ ਹੀ ਪਿੰਡਾਂ 'ਚ ਧੁਖਦਾ ਅੰਦੋਲਨ ਪੰਜਾਬ ਦੀਆਂ ਸੜਕਾਂ ਤੇ ਆ ਗਿਆ।ਰੇਲਾਂ ਰੋਕੀਆਂ,ਟੋਲ ਪਲਾਜ਼ੇ ਮੁਫ਼ਤ ਕੀਤੇ।

ਜਦੋਂ ਕੋਈ ਰਾਹ ਨਾ ਲੱਭਾ ਤਾਂ ਫਿਰ ਦਿੱਲੀ ਵੱਲ ਚਾਲੇ ਪਾਏ। ਅੱਜ 21ਵਾਂ ਦਿਨ ਹੈ ਦਿੱਲੀ ਪ੍ਰਦਰਸ਼ਨ ਦਾ। 5 ਵਾਰ ਕਿਸਾਨਾਂ ਤੇ ਕੇਂਦਰ ਵਿਚਕਾਰ ਬੈਠਕ ਹੋ ਚੁੱਕੀ ਹੈ। ਕੇਂਦਰ ਕਹਿੰਦਾ ਕਾਨੂੰਨ ਰੱਦ ਕਰਨ ਦਾ ਨਾ ਕਹੋ,ਕਿਸਾਨ ਕਹਿੰਦੇ ਰੱਦ ਤੋਂ ਉਰਾਂ ਕੋਈ ਸਮਝੌਤਾ ਨਹੀਂ। ਕੇਂਦਰ ਨੇ ਲਿਖਤੀ ਤੌਰ 'ਤੇ ਤਜਵੀਜ਼ਾਂ ਭੇਜੀਆਂ ਕਿ ਕਾਨੂੰਨਾਂ 'ਚ ਸੋਧ ਕਰ ਦਿੰਦੇ ਹਾਂ ਪਰ ਕਿਸਾਨਾਂ ਨੇ ਸੋਧਾਂ ਕਰਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਹੁਣ ਸਵਾਲ ਇਹ ਹੈ ਕਿ ਆਖ਼ਿਰ ਕਿਸਾਨ ਕਿਉਂ ਕਾਨੂੰਨ ਰੱਦ ਕਰਾਉਣ ਦੀ ਮੰਗ ਤੇ ਅੜੇ ਹਨ। ਇਨ੍ਹਾਂ ਨਾਲ  ਕਿਸਾਨਾਂ ਨੂੰ ਨੁਕਸਾਨ ਕੀ ਹੋਵੇਗਾ। ਆਓ ਬੜੀ ਸਰਲ ਭਾਸ਼ਾ 'ਚ ਜਾਣਦੇ ਹਾਂ ਕਿ ਇਨ੍ਹਾਂ ਕਾਨੂੰਨਾਂ ਨਾਲ ਖੇਤੀਬਾੜੀ ਨੂੰ ਕੀ ਨੁਕਸਾਨ ਹੋਵੇਗਾ ਅਤੇ ਕਿਸਾਨਾਂ ਦੇ ਹੱਥੋਂ ਜ਼ਮੀਨਾਂ ਕਿਵੇਂ ਖਿਸਕ ਜਾਣਗੀਆਂ।

ਜਿਨ੍ਹਾਂ ਕਾਨੂੰਨਾਂ ਨੂੰ ਲੈ ਕੇ ਲਗਾਤਾਰ ਵਿਰੋਧ ਪ੍ਰਦਰਸ਼ਨ ਜਾਰੀ ਹਨ ਉਹ ਇਹ ਹਨ-
ਕਿਸਾਨ ਉਪਜ ਵਪਾਰ ਅਤੇ ਵਣਜ ਕਾਨੂੰਨ 2020
ਭਰੋਸੇਮੰਦ ਕੀਮਤ ਅਤੇ ਖੇਤੀਬਾੜੀ ਸੇਵਾਵਾਂ ਕਾਨੂੰਨ 2020
ਜ਼ਰੂਰੀ ਵਸਤੂਆਂ (ਸੋਧ) ਕਾਨੂੰਨ 2020

ਕਿਸਾਨ ਉਪਜ ਵਪਾਰ ਅਤੇ ਵਣਜ ਕਾਨੂੰਨ 2020
ਹੁਣ ਕਿਸਾਨ ਏਪੀਐੱਮਸੀ ਮੰਡੀਆਂ ਦੇ ਅਨੁਸਾਰ ਆਪਣੀ ਉਪਜ ਵੇਚਦਾ ਹੈ। ਏਪੀਐੱਮਸੀ ਅਰਥਾਤ ਐਗਰੀਕਲਚਰ ਪ੍ਰੋਡਿਊਸ ਮਾਰਕਿਟਿੰਗ ਕਮੇਟੀ। ਇਹ ਇੱਕ ਸਰਕਾਰੀ ਮਾਰਕਿਟਿੰਗ ਬੋਰਡ ਹੈ। ਇਹ ਕਮੇਟੀ ਤੈਅ ਕਰਦੀ ਹੈ ਕਿ ਕਿਸਾਨਾਂ ਦਾ ਵਪਾਰੀ ਸੋਸ਼ਣ ਨਾ ਕਰਨ। ਅਜਿਹੀਆਂ ਮੰਡੀਆਂ ਨੇ ਪੂਰੇ ਦੇਸ਼ ਵਿੱਚ ਖੇਤੀ ਨੂੰ ਵੱਡਾ ਹੁਲਾਰਾ ਦਿੱਤਾ ਹੈ ਅਤੇ ਦੇਸ਼ ਦੀ ਅਰਥ ਵਿਵਸਥਾ 'ਚ ਯੋਗਦਾਨ ਪਾਇਆ ਹੈ। ਜ਼ਿਕਰਯੋਗ ਹੈ ਕਿ ਇਸੇ ਵਿਵਸਥਾ ਤਹਿਤ ਆੜ੍ਹਤੀਆਂ ਦਾ ਕਾਰੋਬਾਰ ਵਧਿਆ ਫੁੱਲਿਆ ਹੈ।ਪੰਜਾਬ ਵਿੱਚ ਮੰਡੀਆਂ ਦੀ ਵਿਵਸਥਾ ਲਈ ਜ਼ਿੰਮੇਵਾਰ ਅਥਾਰਟੀ ਪੰਜਾਬ ਮੰਡੀ ਬੋਰਡ ਹੈ, ਜੋ ਕਿ ਪੰਜਾਬ ਦੇ ਏਪੀਐੱਮਸੀ ਐਕਟ ਮੁਤਾਬਕ ਮੰਡੀਆਂ ਚਲਾਉਂਦਾ ਹੈ।ਪੰਜਾਬ ਮੰਡੀ ਬੋਰਡ ਅਨੁਸਾਰ  ਕਿਸਾਨਾਂ ਨੂੰ 48 ਘੰਟਿਆਂ ਅੰਦਰ ਫ਼ਸਲ ਦੀ ਅਦਾਇਗੀ ਹੋ ਜਾਣੀ ਚਾਹੀਦੀ ਹੈ।ਸਿਰਫ਼ ਲਾਈਸੈਂਸ ਧਾਰਕ ਹੀ ਮੰਡੀ ਵਿੱਚੋਂ ਫ਼ਸਲ ਦੀ ਖ਼ਰੀਦ ਕਰ ਸਕਦੇ ਹਨ।ਅਜਿਹੀਆਂ ਮੰਡੀਆਂ 'ਚ ਖ਼ਰੀਦਦਾਰ ਨੂੰ ਇੱਕ ਤੈਅ ਟੈਕਸ ਦੇਣਾ ਪੈਂਦਾ ਹੈ ਜੋ ਕਿ ਸਰਕਾਰ ਕੋਲ ਜਾਂਦਾ ਹੈ ਅਤੇ ਏਪੀਐੱਮਸੀ ਤਹਿਤ ਆਉਂਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਤੈਅ ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਭਾਵ ਐੱਮਐੱਸਪੀ ਜ਼ਰੂਰ ਮਿਲਦਾ ਹੈ।ਹੁਣ ਨਵੇਂ ਕਾਨੂੰਨ ਅਨੁਸਾਰ ਇੱਕ ਅਜਿਹਾ ਸਿਸਟਮ ਬਣਾਉਣ ਦੀ ਵਿਵਸਥਾ ਹੈ ਜਿੱਥੇ ਕਿਸਾਨਾਂ ਅਤੇ ਵਪਾਰੀਆਂ ਨੂੰ ਸੂਬੇ ਦੀਆਂ ਏਪੀਐੱਸਸੀ ਦੀਆਂ ਰਜਿਸਟਰਡ ਮੰਡੀਆ ਤੋਂ ਬਾਹਰ ਫ਼ਸਲ ਵੇਚਣ ਦੀ ਆਜ਼ਾਦੀ ਹੋਵੇਗੀ।ਦੂਜੀ ਗੱਲ ਕਿਸਾਨ ਆਪਣੀ ਫ਼ਸਲ ਨੂੰ ਆਪਣੇ ਸੂਬੇ ਤੋਂ ਬਾਹਰ ਦੂਜੇ ਸੂਬੇ ਵਿੱਚ ਵੀ ਬਿਨਾਂ ਕਿਸੇ ਰੋਕ-ਟੋਕ ਦੇ ਵੇਚ ਸਕਦਾ ਹੈ। ਨਾਲ ਦੀ ਨਾਲ ਇਸ ਕਾਨੂੰਨ ਅਨੁਸਾਰ ਇਲੈਕਟ੍ਰੋਨਿਕ ਵਪਾਰ ਲਈ ਇੱਕ ਨਵਾਂ ਢਾਂਚਾ ਮੁਹੱਈਆ ਕਰਵਾਉਣ ਦੀ ਵੀ ਗੱਲ ਆਖੀ ਗਈ ਹੈ।

ਹੁਣ ਸਮੱਸਿਆ ਇਹ ਹੈ ਕਿ ਜੇਕਰ ਫ਼ਸਲਾਂ ਏਪੀਐੱਮਸੀ ਮੰਡੀਆਂ ਦੇ ਬਾਹਰ ਵਿਕਣਗੀਆਂ ਤਾਂ 'ਮੰਡੀ ਫ਼ੀਸ' ਨਹੀਂ ਵਸੂਲੀ ਜਾ ਸਕਦੀ,ਜਿਸ ਕਾਰਨ ਪੰਜਾਬ ਮੰਡੀ ਬੋਰਡ ਕੋਲ ਪੈਸਾ ਨਹੀਂ ਜਾਵੇਗਾ।ਜੇਕਰ ਪੰਜਾਬ ਮੰਡੀ  ਬੋਰਡ ਕੋਲ ਪੈਸਾ ਨਹੀਂ ਹੋਵੇਗਾ ਤਾਂ ਸੜਕਾਂ ਬਣਾਉਣ ਸਹਿਤ ਵਿਕਾਸ ਦੇ ਕਈ ਕੰਮ, ਜੋ ਪੰਜਾਬ ਮੰਡੀ ਬੋਰਡ ਦੇ ਹਿੱਸੇ ਆਉਂਦੇ ਹਨ, ਸਭ ਰੁਕ ਜਾਣਗੇ। ਇਸਤੋਂ ਇਲਾਵਾ ਜੇਕਰ ਮੰਡੀਆਂ ਤੋਂ ਬਾਹਰ ਫ਼ਸਲਾਂ ਦੀ ਵਿੱਕਰੀ ਹੋਣ ਲੱਗ ਪਈ ਤਾਂ ਆੜ੍ਹਤੀਆ ਵਰਗ ਪੂਰੀ ਤਰ੍ਹਾਂ ਬਰਬਾਦ ਹੋ ਜਾਵੇਗਾ।ਇਹੀ ਵਰਗ ਫ਼ਸਲ ਦੀ ਖ਼ਰੀਦ ਵੇਲੇ ਪੰਜਾਬ ਮੰਡੀ ਬੋਰਡ ਨੂੰ ਪੈਸੇ ਅਦਾ ਕਰਦਾ ਹੈ।ਸਾਫ਼ ਤੇ ਸਪੱਸ਼ਟ ਹੈ ਕਿ ਫ਼ਸਲਾਂ ਜੇਕਰ ਮੰਡੀਆਂ ਤੋਂ ਬਾਹਰ ਵਿਕਣਗੀਆਂ ਤਾਂ ਹੌਲੀ-ਹੌਲੀ ਐੱਮਐੱਸਪੀ (ਘੱਟੋ-ਘੱਟ) ਸਮਰਥਨ ਮੁੱਲ ਦੇਣ ਤੋਂ ਵੀ ਸਰਕਾਰ ਪੈਰ ਪਿਛਾਂਹ ਖਿੱਚ ਲਵੇਗੀ।ਮੰਡੀਆਂ ਵਿੱਚ ਵਪਾਰ ਬੰਦ ਹੋਣ ਤੋਂ ਬਾਅਦ ਮੰਡੀਕਰਨ ਦੇ ਢਾਂਚੇ ਵਾਂਗ ਬਣੀਆਂ ਈ-ਨੇਮ ਵਰਗੀਆਂ ਇਲੈਕਟ੍ਰੋਨਿਕ ਵਪਾਰ ਪ੍ਰਣਾਲੀਆਂ ਵੀ ਤਹਿਸ਼ ਨਹਿਸ਼ ਹੋ ਜਾਣਗੀਆਂ।

ਇਹ ਵੀ ਪੜ੍ਹੋ: ਦਾਦੇ ਤੋਂ ਪੋਤੇ ਨੂੰ ਲੱਗੀ ਕਿਸਾਨੀ ਘੋਲ ਦੀ ਲੋਅ,ਮੁਜ਼ਾਹਰੇ ਚ ਨਿੱਤਰੀਆਂ ਤਿੰਨ ਪੀੜ੍ਹੀਆਂ,ਵੇਖੋ ਤਸਵੀਰਾਂ
ਭਰੋਸੇਮੰਦ ਕੀਮਤ ਅਤੇ ਖੇਤੀਬਾੜੀ ਸੇਵਾਵਾਂ ਕਾਨੂੰਨ 2020
ਇਸ ਕਾਨੂੰਨ ਵਿੱਚ ਕਿਸਾਨਾਂ ਅਤੇ ਵਪਾਰ ਕਰਨ ਵਾਲੀਆਂ ਏਜੰਸੀਆਂ ਜਾਂ ਵਪਾਰੀਆਂ ਦੇ ਵਿਚਕਾਰ ਸਮਝੌਤੇ ਸਬੰਧੀ ਉਲੇਖ ਕੀਤਾ ਗਿਆ ਹੈ।ਇਸ ਕਾਨੂੰਨ ਅਨੁਸਾਰ ਕਿਸਾਨ ਖੇਤੀ ਵਪਾਰ ਕਰਨ ਵਾਲੀਆਂ ਫਰਮਾਂ, ਪ੍ਰੋਸੈਸਰਸ, ਥੋਕ ਵਪਾਰੀ, ਐਕਸਪੋਰਟਰ ਜਾਂ ਵੱਡੇ ਖੁਦਰਾ ਵਿਕਰੇਤਾਵਾਂ ਨਾਲ ਸਮਝੌਤੇ ਕਰ ਸਕਦਾ ਹੈ ਅਤੇ ਤੈਅ ਮੁੱਲ 'ਤੇ  ਭਵਿੱਖ ਵਿੱਚ ਫ਼ਸਲ ਵੇਚ ਸਕਦਾ ਹੈ। ਸਮਝੌਤੇ ਤਹਿਤ  ਕਿਸਾਨਾਂ ਨੂੰ ਵਧੀਆ ਬੀਜ ,ਤਕਨੀਕੀ ਸਹਾਇਤਾ,ਫ਼ਸਲਾ ਦੀ ਨਿਗਰਾਨੀ, ਕਰਜ਼ ਦੀ ਸਹੂਲਤ,ਫ਼ਸਲ ਬੀਮਾ ਆਦਿ ਸਮਝੌਤੇ ਕੀਤੇ ਫ਼ਰਮਾਂ, ਪ੍ਰੋਸੈਸਰਸ, ਥੋਕ ਵਪਾਰੀਆਂ, ਐਕਸਪੋਰਟਰ ਜਾਂ ਵੱਡੇ ਖੁਦਰਾ ਵਿਕਰੇਤਾਵਾਂ ਵਲੋਂ ਮੁਹੱਈਆ ਕਰਵਾਏ ਜਾਣਗੇ। ਕਾਨੂੰਨ ਅਨੁਸਾਰ ਛੋਟੀ ਖੇਤੀ ਕਰਨ ਵਾਲੇ ਕਿਸਾਨਾਂ ਲਈ ਇਹ ਸਭ ਤੋਂ ਵੱਧ ਲਾਹੇਵੰਦ ਹੋਵੇਗਾ।ਫ਼ਸਲ ਬੀਜਣ ਸਮੇਂ ਤੇ ਪੱਕਣ ਸਮੇਂ ਤੱਕ ਬਾਜ਼ਾਰ 'ਚ ਫ਼ਸਲਾਂ ਦੀਆਂ ਕੀਮਤਾਂ 'ਚ ਉਤਰਾਅ ਚੜ੍ਹਾਅ ਆ ਸਕਦਾ ਹੈ।ਇਸ ਖ਼ਤਰੇ ਕਾਰਨ ਕਿਸਾਨ ਫ਼ਸਲ ਬੀਜਣ ਸਮੇਂ ਹੀ ਨਿਸਚਿੰਤ ਹੋ ਸਕਦਾ ਹੈ ਕਿ ਹੁਣ ਚਾਹੇ ਬਾਜ਼ਾਰ 'ਚ ਕੀਮਤਾਂ ਵਧਣ ਜਾਂ ਘਟਣ,ਉਸਨੂੰ ਸਮਝੌਤੇ ਤਹਿਤ ਪੈਸੇ ਮਿਲ ਜਾਣਗੇ। ਕਿਸੇ ਵਿਵਾਦ ਮੌਕੇ ਤਹਿਸ਼ੁਦਾ ਵਿਅਕਤੀ ਕੋਲ ਮਸਲੇ ਦੇ ਹੱਲ ਲਈ ਵੀ ਜਾਇਆ ਜਾ ਸਕਦਾ ਹੈ।

ਇਸ ਕਾਨੂੰਨ ਦਾ ਵਿਰੋਧ ਇਸ ਕਰਕੇ ਹੋ ਰਿਹਾ ਹੈ ਕਿ ਸਮਝੌਤੇ ਅਨੁਸਾਰ ਕੀਤੀ ਖੇਤੀ (ਕਾਨਟ੍ਰੈਕਟ ਫਾਰਮਿੰਗ) ਦੌਰਾਨ ਕਿਸਾਨ ਸਮਝੌਤੇ ਵਾਲੀਆਂ ਵੱਡੀਆਂ ਵੱਡੀਆਂ ਫਰਮਾਂ, ਪ੍ਰੋਸੈਸਰਸ, ਥੋਕ ਵਪਾਰੀ, ਐਕਸਪੋਰਟਰ ਜਾਂ ਵੱਡੇ ਖੁਦਰਾ ਵਿਕਰੇਤਾਵਾਂ ਨਾਲ ਆਪਣੇ ਹੱਕ ਲਈ ਸਮਝੋਤੇ ਕਰਨ ਜਾਂ ਖ਼ਰੀਦ-ਫਰੋਖ਼ਤ 'ਤੇ ਚਰਚਾ ਕਰਨ ਦੇ ਮਾਮਲੇ ਵਿੱਚ ਕਮਜ਼ੋਰ ਹੋਵੇਗਾ।
ਦੂਜੀ ਗੱਲ ਕਿ ਛੋਟੇ ਕਿਸਾਨਾਂ ਦੀ ਬਹੁਗਿਣਤੀ ਹੋਣ ਕਾਰਨ ਇਹ ਫਰਮਾਂ ਉਨ੍ਹਾਂ ਨਾਲ ਸੌਦਾ ਕਰਨ ਵਿੱਚ ਦਿਲਚਸਪੀ ਨਹੀਂ ਲੈਣਗੀਆਂ। 
ਤੀਜੀ ਗੱਲ ਕਿਸੇ ਵੀ ਵਿਵਾਦ ਦੇ ਹਲਾਤਾਂ ਵਿੱਚ ਇੱਕ ਵੱਡੀ ਨਿੱਜੀ ਕੰਪਨੀ, ਐਕਸਪੋਰਟ, ਥੋਕ ਵਪਾਰੀ ਜਾਂ ਪ੍ਰੋਸੈਸਰ ਜੋ ਸਪੌਂਸਰ ਹੋਵੇਗਾ, ਉਸ ਨੂੰ ਸਭ ਕਾਨੂੰਨੀ ਰਾਹ ਤੇ ਦਾਅ ਪੇਚ ਪਤਾ ਹੋਣਗੇ ਤੇ ਆਪਣੀ ਪਹੁੰਚ ਸਦਕਾ ਉਹ ਕਿਸਾਨ ਨੂੰ ਅਸਾਨੀ ਨਾਲ ਦਬਾਅ  ਸਕਦਾ ਹੈ।

ਇਹ ਵੀ ਪੜ੍ਹੋ: ਕਿਸਾਨ ਅੰਦੋਲਨ: ਪੰਜਾਬ ਨੂੰ ਸਮਝਣ 'ਚ ਨਾਕਾਮ ਰਹੀ ਮੋਦੀ ਸਰਕਾਰ,ਆਖ਼ਿਰ ਕਿੱਥੇ ਹੋਈ ਗ਼ਲਤੀ

ਜ਼ਰੂਰੀ ਵਸਤੂਆਂ (ਸੋਧ) ਕਾਨੂੰਨ 2020
ਵਰਤਮਾਨ ਸਮੇਂ 'ਚ ਬਹੁਤ ਸਾਰੀਆਂ ਫ਼ਸਲਾਂ ਜ਼ਰੂਰੀ ਵਸਤੂਆਂ ਦੀ ਸੂਚੀ ਵਿੱਚ ਦਰਜ ਹਨ।ਇਸਦਾ ਅਰਥ ਇਹ ਹੈ ਕਿ ਇਨ੍ਹਾਂ ਵਸਤੂਆਂ ਦਾ ਮਨਮਰਜ਼ੀ ਅਨੁਸਾਰ ਭੰਡਾਰ ਨਹੀਂ ਕੀਤਾ ਜਾ ਸਕਦਾ। ਨਵੇਂ ਕਾਨੂੰਨ ਅਨੁਸਾਰ ਅਨਾਜ, ਦਾਲਾਂ, ਗੰਢੇ, ਆਲੂ, ਆਦਿ ਜ਼ਰੂਰੀ ਵਸਤੂਆਂ ਦੀ ਸੂਚੀ ਤੋਂ ਹਟਾ ਦਿੱਤੇ ਜਾਣਗੇ। ਇਸ ਦਾ ਅਰਥ ਇਹ ਹੋਇਆ ਕਿ ਸਿਰਫ਼ ਜੰਗ ਵਰਗੇ 'ਅਸਾਧਾਰਨ ਹਾਲਾਤ' ਨੂੰ ਛੱਡ ਕੇ ਹੁਣ ਜਿੰਨਾ ਚਾਹੇ ਇਸ ਦਾ ਭੰਡਾਰਨ ਕੀਤਾ ਜਾ ਸਕਦਾ ਹੈ।
ਇਸ ਵਿਵਸਥਾ ਨਾਲ ਖੇਤੀ ਢਾਂਚੇ ਵਿੱਚ ਨਿਵੇਸ਼ ਵਧੇਗਾ ਅਤੇ ਕੋਲਡ ਸਟੋਰੇਜ ਅਤੇ ਫੂਡ਼ ਸਪਲਾਈ ਮਸ਼ੀਨਰੀ ਦਾ ਆਧੁਨਿਕੀਕਰਨ ਹੋਵੇਗਾ।

ਇਸ ਕਾਨੂੰਨ ਦਾ ਵਿਰੋਧ ਇਸ ਕਕਰੇ ਹੋ ਰਿਹਾ ਹੈ ਕਿ 'ਆਸਾਧਾਰਨ ਹਾਲਾਤ' ਵਿੱਚ ਇਨ੍ਹਾਂ ਵਸਤੂਆਂ ਦੀਆਂ ਕੀਮਤਾਂ ਬਹੁਤ ਜ਼ਿਆਦੀਆਂ ਵੱਧ ਜਾਣਗੀਆਂ। ਨਿਵੇਸ਼ਕ ਆਪਣੀ ਮਰਜ਼ੀ ਅਨੁਸਾਰ ਇਨ੍ਹਾਂ ਫ਼ਸਲਾਂ ਦਾ ਭੰਡਾਰ ਕਰਨਗੇ ਅਤੇ ਜਦੋਂ ਕੀਮਤਾਂ ਬਹੁਤ ਜ਼ਿਆਦਾ ਵੱਧ ਜਾਣਗੀਆਂ ਉਦੋਂ ਬਾਜ਼ਾਰ 'ਚ ਇਨ੍ਹਾਂ ਫ਼ਸਲਾਂ ਨੂੰ ਵੇਚਿਆ ਜਾਵੇਗਾ।ਇਸ ਤਰ੍ਹਾਂ ਲੋਕ ਵੀ ਵਧੀਆਂ ਕੀਮਤਾਂ ਤੇ ਖ਼ਰੀਦਣ ਲਈ ਮਜ਼ਬੂਰ ਹੋਣਗੇ।ਫ਼ਿਰ ਇਨ੍ਹਾਂ  ਕੀਮਤਾਂ ਨੂੰ ਕਾਬੂ ਕਰਨਾ ਵੀ ਮੁਸ਼ਕਿਲ ਹੋਵੇਗਾ। ਵੱਡੀਆਂ ਕੰਪਨੀਆਂ ਅਤੇ ਫ਼ਰਮਾਂ ਕੋਲ ਫ਼ਸਲ ਨੂੰ ਵਧੇਰੇ ਭੰਡਾਰ ਕਰਨ ਦੀ ਸਮਰਥਾ ਹੋਵੇਗੀ ਅਤੇ ਲੋਕਾਂ ਨੂੰ ਵੱਧ ਭਾਅ ਦੇਣ ਲਈ ਮਜ਼ਬੂਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਅਡਾਨੀ ਅਤੇ ਅੰਬਾਨੀ ਦਾ ਏਕਾਧਿਕਾਰ ਸਰਮਾਏਦਾਰੀ ਬਣਿਆ ਕਿਸਾਨੀ ਘੋਲ ਦਾ ਮੁੱਖ ਮੁੱਦਾ

ਕੀ ਹੈ ਐੱਮਐੱਸਪੀ? ਕਿਸਾਨ ਐੱਮਐੱਸਪੀ ਨੂੰ ਕਾਨੂੰਨ ਦੇ ਦਾਇਰੇ 'ਚ ਲਿਆਉਣ ਦੀ ਕਿਉਂ ਮੰਗ ਕਰ ਰਹੇ ਨੇ 
ਕਿਸਾਨਾਂ ਦੇ ਹਿੱਤਾਂ ਨੂੰ ਸੁਰੱਖਿਅਤ ਰੱਖਣ ਲਈ ਦੇਸ਼ ਵਿੱਚ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਦੀ ਸਹੂਲਤ ਲਾਗੂ ਕੀਤੀ ਗਈ ਹੈ।ਕਈ ਵਾਰ ਫ਼ਸਲਾਂ ਦੀਆਂ ਕੀਮਤਾਂ ਬਾਜ਼ਾਰ ਅਨੁਸਾਰ ਬਹੁਤ ਘੱਟ ਜਾਂਦੀਆਂ ਹਨ ਪਰ ਅਜਿਹੇ ਹਲਾਤਾਂ ਵਿੱਚ ਵੀ  ਕੇਂਦਰ ਸਰਕਾਰ ਤੈਅ ਘੱਟੋ ਘੱਟ ਸਮਰਥਨ ਮੁੱਲ 'ਤੇ ਹੀ ਕਿਸਾਨਾਂ ਦੀ ਫ਼ਸਲ ਖ਼ਰੀਦਦਾ ਹੈ ਤਾਂਕਿ ਕਿਸਾਨਾਂ ਨੂੰ ਨੁਕਸਾਨ ਤੋਂ ਬਚਾਇਆ ਜਾ ਸਕੇ।ਕਿਸੇ ਫ਼ਸਲ ਦੀ ਐੱਮਐੱਸਪੀ ਪੂਰੇ ਦੇਸ਼ ਵਿੱਚ ਇੱਕ ਹੀ ਹੁੰਦੀ ਹੈ।ਵਰਤਮਾਨ ਸਮੇਂ 23 ਫ਼ਸਲਾਂ 'ਤੇ ਐੱਮਐੱਸਪੀ ਦੀ ਸਹੂਲਤ ਦਿੱਤੇ ਜਾਣ ਦੀ ਵਿਵਸਥਾ ਕੀਤੀ ਗਈ ਹੈ ।ਇਨ੍ਹਾਂ 23 ਫ਼ਸਲਾਂ ਵਿੱਚ ਝੋਨਾ, ਕਣਕ, ਜਵਾਰ, ਬਾਜਰਾ, ਮੱਕੀ, ਮੂੰਗੀ, ਮੂੰਗਫ਼ਲੀ, ਸੋਇਆਬੀਨ, ਤਿਲ ਅਤੇ ਕਪਾਹ ਵਰਗੀਆਂ ਫ਼ਸਲਾਂ ਸ਼ਾਮਿਲ ਹਨ।

ਹੁਣ ਸੋਚਣ ਵਾਲੀ ਗੱਲ ਇਹ ਹੈ ਕਿ ਮੌਜੂਦਾ ਸਮੇਂ ਸਿਰਫ਼ ਕਣਕ ਅਤੇ ਝੋਨੇ 'ਤੇ ਹੀ ਐੱਮਐੱਸਪੀ ਮਿਲਦੀ ਹੈ ਤੇ ਬਾਕੀ ਰਾਜਾਂ ਦੇ ਮੁਕਾਬਲੇ ਪੰਜਾਬ ਤੇ ਹਰਿਆਣੇ ਦੇ ਕਿਸਾਨਾਂ ਨੂੰ ਹੀ ਸਮੇਂ ਅਤੇ ਫ਼ਸਲਾਂ ਅਨੁਸਾਰ ਮਿਲਦੀ ਹੈ।ਸ਼ਾਇਦ ਇਸੇ ਕਰਕੇ ਪੰਜਾਬ ਅਤੇ ਹਰਿਆਣੇ ਦੇ ਕਿਸਾਨ ਇਨ੍ਹਾਂ ਕਾਨੂੰਨਾਂ ਦੇ ਵਿਰੋਧ 'ਚ ਜ਼ਿਆਦਾ ਖੁੱਲ੍ਹ ਕੇ ਸਾਹਮਣੇ ਆਏ ਹਨ। ਜੇਕਰ ਸਰਕਾਰ 23 ਫ਼ਸਲਾਂ ਦਾ ਕਹਿ ਕੇ ਸਿਰਫ਼ 2 ਫ਼ਸਲਾਂ 'ਤੇ ਹੀ  ਐੱਮਐੱਸਪੀ ਦਿੰਦੀ ਹੈ ਤਾਂ ਜਦੋਂ ਖੁੱਲ੍ਹੀ ਮੰਡੀ 'ਚ ਕਿਸਾਨ ਨਿੱਜੀ ਜਾਂ ਪ੍ਰਾਈਵੇਟ ਮੰਡੀਆਂ 'ਚ ਫ਼ਸਲਾਂ ਵੇਚਣਗੇ ਤਾਂ ਹੌਲੀ-ਹੌਲੀ ਕਣਕ-ਝੋਨੇ ਤੇ ਮਿਲਣ ਵਾਲੀ ਘੱਟੋ ਘੱਟ ਤੈਅ ਕੀਮਤ ਵੀ ਬੰਦ ਹੋ ਜਾਵੇਗੀ ਤੇ ਨਿੱਜੀ ਫ਼ਰਮਾਂ ਆਪਣੀ ਮਰਜ਼ੀ ਅਨੁਸਾਰ ਘੱਟ ਭਾਅ ਤੇ ਫ਼ਸਲਾਂ ਖ਼ਰੀਦਣਗੀਆਂ 'ਤੇ ਮਹਿੰਗੀਆਂ ਵੇਚਣਗੀਆਂ। 

ਹਰਨੇਕ ਸਿੰਘ ਸੀਚੇਵਾਲ
9417333397

ਨੋਟ: ਤੁਹਾਨੂੰ ਇਹ ਜਾਣਕਾਰੀ  ਕਿਵੇਂ ਲੱਗੀ ਕੁਮੈਂਟ ਕਰਕੇ ਜ਼ਰੂਰ ਦਿਓ ਆਪਣੀ ਰਾਏ

  • New agriculture laws
  • Farmers protest
  • delhi
  • msp
  • ਖੇਤੀ ਕਾਨੂੰਨ
  • ਕਿਸਾਨ ਅੰਦੋਲਨ
  • ਦਿੱਲੀ
  • ਹਰਨੇਕ ਸਿੰਘ ਸੀਚੇਵਾਲ

ਅਡਾਨੀ ਅਤੇ ਅੰਬਾਨੀ ਦਾ ਏਕਾਧਿਕਾਰ ਸਰਮਾਏਦਾਰੀ ਬਣਿਆ ਕਿਸਾਨੀ ਘੋਲ ਦਾ ਮੁੱਖ ਮੁੱਦਾ

NEXT STORY

Stories You May Like

  • more than 13 crore voters removed  dipke
    13 ਕਰੋੜ ਤੋਂ ਵੱਧ ਵੋਟਰ ਹਟਾਏ, ਜੇਕਰ ਇਹ ‘ਮਿਲੀਭੁਗਤ’ ਨਹੀਂ ਹੈ ਤਾਂ ਹੋਰ ਕੀ ਹੈ : ਦੀਪਕੇ
  • why did arbaaz khan fall silent when asked about salman khan
    ਸਲਮਾਨ ਖਾਨ ਬਾਰੇ ਪੁੱਛਣ 'ਤੇ ਕਿਉਂ ਚੁੱਪ ਹੋ ਗਏ ਅਰਬਾਜ਼ ਖਾਨ, ਕੀ ਹੈ ਪੂਰਾ ਮਾਮਲਾ ?
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • kewal singh dhillon
    ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ
  • councillor s husband indi opposes holding the saras mela at the pau grounds
    PAU ਦੇ ਗਰਾਊਂਡ ’ਚ ਸਰਸ ਮੇਲਾ ਲਾਉਣ ਨੂੰ ਲੈ ਕੇ ਕੌਂਸਲਰ ਦੇ ਪਤੀ ਇੰਦੀ ਦਾ ਵਿਰੋਧ, ਪੜ੍ਹੋ ਕੀ ਕਿਹਾ
  • this big congress leader came out in favor of raja warring
    ਰਾਜਾ ਵੜਿੰਗ ਦੇ ਹੱਕ 'ਚ ਨਿੱਤਰਿਆਂ ਇਹ ਵੱਡਾ ਕਾਂਗਰਸੀ ਆਗੂ, ਪੜ੍ਹੋ ਕੀ ਕਿਹਾ
  • will schools remain open or not during the punjab bandh
    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣਗੇ ਜਾਂ ਨਹੀਂ, ਕੀ ਬੰਦ ਤੇ ਕੀ ਰਹੇਗਾ ਖੁੱਲ੍ਹਾ ਜਾਣੋ ਪੂਰੀ ਅਪਡੇਟ
  • kewal singh dhillon
    ਮੁਲਾਜ਼ਮਾਂ ਦੇ DA ਮਾਮਲੇ 'ਤੇ ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਨਜ਼ਰੀਆ ਦੀਆਂ ਖਬਰਾਂ
    • nepal floods
      ਇਕੱਲੀ ਬਾਰਿਸ਼ ਹੀ ਨਹੀਂ, ਇਹ ਵੀ ਬਣੇ ਨੇਪਾਲ 'ਚ ਆਈ ਤਬਾਹੀ ਦਾ ਕਾਰਨ
    • shameful act
      ਇਨਸਾਨੀਅਤ ਹੋਈ ਸ਼ਰਮਸਾਰ ! ਲੋਕ ਬਣਾਉਂਦੇ ਰਹੇ ਵੀਡੀਓ ਤੇ ਬੰਦੇ ਨੇ ਹੜ੍ਹ 'ਚ ਜਾਨ...
    • millions of indians are totally free
      ਨਾ ਪੜ੍ਹਾਈ ਨਾ ਕੋਈ ਕੰਮ-ਕਾਰ ! ਭਾਰਤ ਦੇ 8.7 ਕਰੋੜ ਨੌਜਵਾਨ ਹਨ 'ਨਿਰ੍ਹੇ ਵਿਹਲੇ',...
    • dog protest
      ਕੁੱਤਿਆਂ ਦੇ ਆਤੰਕ ਖ਼ਿਲਾਫ਼ ਅਨੋਖਾ ਪ੍ਰਦਰਸ਼ਨ ! 'ਡੌਗੀ' ਦਾ ਭੇਸ ਬਣਾ ਕੇ ਆ ਗਿਆ...
    • water clean  toxic  iit  electronic eye machine
      ਪਾਣੀ ਸਾਫ਼ ਜਾਂ ਜ਼ਹਿਰੀਲਾ! IIT ਦੀ ‘ਇਲੈਕਟ੍ਰਾਨਿਕ ਆਈ’ ਮਸ਼ੀਨ ਮੌਕੇ ’ਤੇ ਹੀ...
    • groom in sherwani food delivery video viral
      ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...
    • parents children transfers property
      ਕੀ ਮਾਤਾ-ਪਿਤਾ ਇਕ ਹੀ ਬੱਚੇ ਦੇ ਨਾਮ 'ਤੇ ਟ੍ਰਾਂਸਫਰ ਕਰ ਸਕਦੇ ਹਨ ਸਾਰੀ ਜਾਇਦਾਦ?...
    • cat became smuggler
      'ਬਿੱਲਾ' ਬਣ ਗਿਆ ਸਮੱਗਲਰ ! ਜੇਲ੍ਹ 'ਚ ਪਹੁੰਚਾਉਣ ਲੱਗਾ ਨਸ਼ਾ, ਹੈਰਾਨ ਕਰੇਗਾ...
    • mother own home property son daughter in law eviction
      ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...
    • australia gives pr to indian cab driver
      ਭਾਰਤੀ ਮੁੰਡੇ ਨੂੰ ਆਸਟ੍ਰੇਲਿਆ ਨੇ ਤੋਹਫੇ 'ਚ ਦਿੱਤੀ PR ! ਵਰ੍ਹਦੀਆਂ ਗੋਲ਼ੀਆਂ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +